Thursday, August 18, 2022

ਵਾਹਿਗੁਰੂ

spot_img











ਮੁੱਕ ਗਈਆਂ ਚੋਣਾਂ, ਹੁਣ ਵਿਕਾਸ ਕਾਰਜਾਂ ਵੱਲ ਧਿਆਨ ਦਿਉ: ਧਰਮਸੋਤ ਦੀ ਅਧਿਕਾਰੀਆਂ ਨੂੰ ਹਦਾਇਤ

ਪਟਿਆਲਾ, 18 ਜੂਨ, 2019:
ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ ਮਾਮਲਿਆਂ ਬਾਰੇ ਵਿਭਾਗਾਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ ਸਭਾ ਚੋਣਾਂ ਦਾ ਕੰਮ ਮੁੱਕਣ ਮਗਰੋਂ ਹੁਣ ਵਿਕਾਸ ਕਾਰਜਾਂ ‘ਚ ਤੇਜੀ ਲਿਆਂਦੀ ਜਾਵੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਸਮੇਤ ਅਸਲ ਲਾਭਪਾਤਰੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।

ਸ. ਧਰਮਸੋਤ ਪਟਿਆਲਾ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕਰਨ ਵਚਨਬੱਧ ਹਨ, ਇਸ ਲਈ ਸਮੂਹ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵਿਕਾਸ ਕਾਰਜਾਂ ਸਮੇਤ ਲੋਕਾਂ ਨਾਲ ਸਬੰਧਤ ਕੰਮਾਂ ‘ਚ ਕਿਸੇ ਤਰ੍ਹਾਂ ਦੀ ਅਣਗਹਿਲੀ ਅਤੇ ਢਿੱਲ ਮੱਠ ਨਾ ਕਰਨ, ਕਿਉਂਕਿ ਅਜਿਹਾ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਇਸ ਮੌਕੇ ਮੀਟਿੰਗ ‘ਚੋਂ ਗ਼ੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਅਧਿਕਾਰੀ ਅਜਿਹੀਆਂ ਮੀਟਿੰਗਾਂ ਸਮੇਂ ਪੂਰੀ ਤਿਆਰੀ ਕਰਕੇ ਆਇਆ ਕਰਨ।

ਸ. ਧਰਮਸੋਤ ਨੇ ਐਸ.ਡੀ.ਐਮਜ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨ ਅਤੇ ਏ.ਡੀ.ਸੀ. ਵਿਕਾਸ ਨਾਲ ਤਾਲਮੇਲ ਕਰਕੇ ਹਰ 15 ਦਿਨਾਂ ਬਾਅਦ ਸਮੀਖਿਆ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਹੋਏ ਕੰਮਾਂ ਦੇ ਫੰਡਾਂ ਬਾਰੇ ਵਰਤੋਂ ਸਰਟੀਫਿਕੇਟ ਵੀ ਨਾਲੋ-ਨਾਲ ਭੇਜਣ।

ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਬੇਘਰੇ ਲੋਕਾਂ ਨੂੰ ਪਲਾਟ ਬਿਨਾ ਵਿਤਕਰੇ ਤੋਂ ਮੁਹੱਈਆ ਕਰਵਾਏ ਜਾਣ। ਕੈਬਨਿਟ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਸਬਸਿਡੀ ਹਾਸਲ ਕਰਨ ਵਾਲੇ ਕਿਸਾਨਾਂ ਦੇ ਵੇਰਵੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਐਸ.ਸੀ.ਬੀ.ਸੀ. ਭਲਾਈ ਵਿਭਾਗ ਤੋਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਨੂੰ ਦਿੱਤੀ ਜਾਂਦੀ 50 ਹਜ਼ਾਰ ਤੱਕ ਦੀ ਕਰਜ਼ਾ ਰਾਹਤ ਸਕੀਮ ਬਾਰੇ ਵੀ ਜਾਣਕਾਰੀ ਮੰਗੀ।

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹਾ ਪਟਿਆਲਾ ਮਗਨਰੇਗਾ ਤਹਿਤ ਫੰਡਾਂ ਨੂੰ ਖ਼ਰਚਣ ‘ਚ ਮੋਹਰੀ ਜ਼ਿਲ੍ਹਿਆਂ ‘ਚ ਸ਼ੁਮਾਰ ਹੈ ਅਤੇ ਪ੍ਰਧਾਨ ਮੰਤਰੀ ਨਿਵਾਸ ਯੋਜਨਾ ਤਹਿਤ ਬੇਘਰਿਆਂ ਨੂੰ ਮਕਾਨ ਮੁਹੱਈਆ ਕਰਵਾਉਣ ‘ਚ ਵੀ ਪਹਿਲੇ ਜ਼ਿਲ੍ਹਿਆਂ ‘ਚ ਸ਼ਾਮਲ ਹੈ।

ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨੇ ਸਵੈ ਰੋਜ਼ਗਾਰ ਦੇ ਪੀ.ਐਮ.ਈ.ਜੀ. ਪ੍ਰੋਗਰਾਮ ਤਹਿਤ 92 ਕੇਸਾਂ ਦੇ ਟੀਚੇ ਬਦਲੇ 128 ਕੇਸ ਕੀਤੇ ਅਤੇ 5 ਕਰੋੜ 62 ਲੱਖ ਦੀ ਸਬਸਿਡੀ ਮੁਹੱਈਆ ਕਰਵਾਈ, ਜਿਸ ਕਰਕੇ 1765 ਨੂੰ ਸਵੈ ਰੋਜ਼ਗਾਰ ਮਿਲਿਆ ਤੇ ਜ਼ਿਲ੍ਹੇ ਨੇ 19 ਕਰੋੜ 76 ਲੱਖ ਰੁਪਏ ਕਰਜ਼ਾ ਵੰਡ ਕੇ ਟੀਚੇ ਤੋਂ ਵੀ ਵੱਧ ਕੰਮ ਕੀਤਾ ਹੈ, ਜਿਸ ਨਾਲ ਪਟਿਆਲਾ ਜ਼ਿਲ੍ਹਾ ਪੰਜਾਬ ‘ਚ ਪਹਿਲੇ ਨੰਬਰ ‘ਤੇ ਹੈ।

ਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਉਂਦਿਆਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਪੰਜਾਬ ਭਰ ‘ਚੋਂ ਮੋਹਰੀ ਬਨਾਉਣ ਦੇ ਲਏ ਸੁਪਨੇ ਨੂੰ ਸਾਕਾਰ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੇਗਾ।

ਮੀਟਿੰਗ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੈ, ਵਧੀਕ ਡਿਪਟੀ ਕਮਿਸ਼ਨਰ (ਡੀ) ਸ੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ. ਦੁੱਧਨ ਸਾਧਾਂ ਸ੍ਰੀ ਅਜੇ ਅਰੋੜਾ, ਐਸ.ਡੀ.ਐਮ. ਪਟਿਆਲਾ ਸ. ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਰਾਜਪੁਰਾ ਸ੍ਰੀ ਰਜਨੀਸ਼ ਕੁਮਾਰ, ਐਸ.ਡੀ.ਐਮ. ਸਮਾਣਾ ਸ੍ਰੀ ਨਮਨ ਮੜਕਨ, ਸਹਾਇਕ ਕਮਿਸ਼ਨਰ (ਜ) ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ. ਇਨਾਇਤ, ਸੰਯੁਕਤ ਕਮਿਸ਼ਨਰ ਨਗਰ ਨਿਗਮ ਮਿਸ. ਹਰਕੀਰਤ ਕੌਰ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਡੀ.ਐਫ.ਓ. ਸ. ਹਰਭਜਨ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸ. ਟਹਿਲ ਸਿੰਘ ਸੇਖੋਂ ਸਮੇਤ ਹੋਰ ਵਿਭਾਗਾਂ ਦੇ ਮੁਖੀ ਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

29,869FansLike
113,966FollowersFollow

ENTERTAINMENT

National

GLOBAL

OPINION

Gilli-Danda: Comeback of 75 indigenous sports – by Narvijay Yadav

Under the ‘Azadi Ka Amrit Mahotsav’ the central government has stepped up the plan to introduce 75 indigenous sports in all schools. The popular...

Is the world sliding into a Chernobyl-plus nuclear disaster in Ukraine? – by Sergei Strokan

New Delhi, Aug 13, 2022- Tensions around the Zaporozhye nuclear power plant in Ukraine reached a climax by the weekend, after three more missiles...

When careers are sacrificed for advertisement billboards and statistics – by Vinit Goenka

Back in 1859, Macaulay's education system came into effect intending to colonise education and create a class of anglicised Indians. Post-Independence, India tried to...

SPORTS

Health & Fitness

Rise in pregnancy-related complications during Covid pandemic

New York, Aug 13, 2022- Covid-19 has caused unprecedented stressors as a new study showed a rise in pregnancy-related complications during the pandemic. The study, published in the journal JAMA Network Open, assessed how pregnancy-related complications and obstetric outcomes changed during Covid compared to pre-pandemic. Looking at the relative changes in the mode of delivery, rates of premature births and mortality...

Gadgets & Tech

error: Content is protected !!