Friday, December 2, 2022

ਵਾਹਿਗੁਰੂ

spot_img


ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਵਜੋਂ ਰਜਿਸਟਰ ਕਰਨ ਅਤੇ ਵੋਟਰ ਸੂਚੀ ਦੇ ਵੇਰਵਿਆਂ ਵਿੱਚ ਸੁਧਾਈ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 19 ਅਗਸਤ, 2020 –

ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਵੋਟਰ ਸੂਚੀ ਦੇ ਵੇਰਵਿਆਂ ਦੀ ਤਸਦੀਕ ਕਰਨ ਦਾ ਮੌਕਾ ਦਿੰਦਿਆਂ ਦਫ਼ਤਰ, ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਵੋਟਰ ਸੂਚੀਆਂ ਵਿੱਚ ਸੁਧਾਈ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਅੱਜ ਈ.ਆਰ.ਓਜ਼, ਏ.ਈ.ਆਰ.ਓਜ਼ ਅਤੇ ਚੋਣ ਤਹਿਸੀਲਦਾਰਾਂ ਸਮੇਤ ਸਾਰੇ ਫੀਲਡ ਅਧਿਕਾਰੀਆਂ ਨਾਲ ਵਰਚੁਅਲ (ਗੂਗਲ ਮੀਟ ਜ਼ਰੀਏ) ਮੀਟਿੰਗ ਕੀਤੀ ਗਈ।

ਵੋਟਰ ਸੂਚੀ ਵਿੱਚ ਸੁਧਾਈ ਲਈ ਯੋਗਤਾ ਮਿਤੀ 1 ਜਨਵਰੀ 2021 ਹੈ ਭਾਵ ਜਿਹਨਾਂ ਦੀ ਉਮਰ ਮਿਤੀ 01.01.2021 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਪੂਰੀ ਹੋ ਚੁੱਕੀ ਹੈ ਜਾਂ ਪੂਰੀ ਹੋਣ ਵਾਲੀ ਹੈ, ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਯੋਗ ਹੋਣਗੇ। ਵੋਟਰ ਸੂਚੀ ਵਿੱਚ ਸੁਧਾਈ ਦੀ ਪ੍ਰਕਿਰਿਆ ਵੋਟਰ ਸੂਚੀ ਦੇ ਪ੍ਰਕਾਸ਼ਨ ਨਾਲ ਸ਼ੁਰੂ ਹੁੰਦੀ ਹੈ।

ਸਾਰੇ ਲੌਜ਼ੀਕਲ ਐਡਰੈਸਾਂ, ਡੈਮੋਗ੍ਰਾਫਿਕ ਸਮਾਨ ਐਂਟਰੀਜ਼ (ਡੀਐਸਈਜ਼) ਨੂੰ ਹਟਾਉਣ ਅਤੇ ਪਤੇ ਦੇ ਮਾਨਕੀਕਰਨ, ਫੋਟੋਆਂ ਦੀ ਗੁਣਵੱਤਾ ਦੀ ਜਾਂਚ ਦੇ ਨਾਲ ਨਾਲ ਈ.ਪੀ.ਆਈ.ਸੀ. (ਵੋਟਰ ਕਾਰਡ) ਵਿਚਲੇ ਅੰਤਰਾਂ ਨੂੰ ਦੂਰ ਕਰਨ ਦੀ ਪ੍ਰਕਿਰਿਆ ਵੋਟਰ ਸੂਚੀ ਦੇ ਪ੍ਰਕਾਸ਼ਨ ਹੋਣ ਤੋਂ ਪਹਿਲਾਂ ਪੂਰੀ ਕੀਤੀ ਜਾਂਦੀ ਹੈ।

“ਇਹ ਮੁਹਿੰਮ ਸਾਰੇ ਯੋਗ ਨਾਗਰਿਕਾਂ ਨੂੰ ਵੋਟਰਾਂ ਵਜੋਂ ਰਜਿਸਟਰ ਕਰਨ ਮੌਕਾ ਪ੍ਰਦਾਨ ਕਰਨ ਤੋਂ ਇਲਾਵਾ, ਵੋਟਰਾਂ ਨੂੰ ਸਵੈ-ਪ੍ਰਮਾਣਿਤ ਅਤੇ ਤਰੁਟੀਆਂ ਨੂੰ ਸਹੀ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ।ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਕੋਵਿਡ -19 ਕਰਕੇ ਕਈ ਚੁਣੌਤੀਆਂ ਦਰਪੇਸ਼ ਆਈਆਂ ਹਨ ਪਰ ਸਾਨੂੰ ਵਿਸ਼ਵਾਸ ਹੈ ਕਿ ਜ਼ਮੀਨੀ ਪੱਧਰ `ਤੇ ਤਨਦੇਹੀ ਅਤੇ ਸਮਰਪਣ ਨਾਲ ਕੰਮ ਕਰ ਰਹੀ ਸਾਡੀਆਂ ਟੀਮਾਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਨਾਲ ਇਸ ਕਾਰਜ ਨੂੰ ਨੇਪਰੇ ਚਾੜ੍ਹੇਗੀ।

ਵਧੀਕ ਮੁੱਖ ਚੋਣ ਅਧਿਕਾਰੀ ਮਾਧਵੀ ਕਟਾਰੀਆ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਸ਼ਡਿਊਲ `ਤੇ ਚਾਨਣਾ ਪਾਉਂਦਿਆਂ ਸਾਰੇ ਕਰਮਚਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਮੁਤਾਬਕ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।ਇਸ ਤੋਂ ਇਲਾਵਾ ਮਾਧਵੀ ਕਟਾਰੀਆ ਨੇ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਦੀ ਚੱਲ ਰਹੀ ਪ੍ਰਕਿਰਿਆ `ਤੇ ਜ਼ੋਰ ਦਿੰਦਿਆਂ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਵਾਰ ਵੋਟਰ ਵਜੋਂ ਰਜਿਸਟਰ ਕਰਨ ਵਾਲਿਆਂ, ਦਿਵਿਆਂਗ ਵਿਅਕਤੀਆਂ, ਥਰਡ ਜੈਂਡਰ, ਪਰਵਾਸੀ ਕਾਮਿਆਂ ਆਦਿ `ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਵੋਟਰਾਂ ਦੀ ਰਿਕਾਰਡ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ।

ਫੀਲਡ ਅਧਿਕਾਰੀਆਂ ਨੂੰ 31.08.2020 ਤੱਕ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਨੂੰ 10.09.2020 ਤੱਕ ਨਿਪਟਾਉਣ ਅਤੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ (ਪ੍ਰਤੀ ਪੋਲਿੰਗ ਸਟੇਸ਼ਨ `ਤੇ ਵੋਟਰਾਂ ਦੀ ਗਿਣਤੀ 1500 ਤੋਂ ਘਟਾ ਕਰੇ 1000 ਕਰਨ ) ਕਰਨ ਦੀ ਪ੍ਰਕਿਰਿਆ 15.12.2020 ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।

ਯੋਗ ਨਾਗਰਿਕ ਆਪਣੀ ਰਜਿਸਟ੍ਰੇਸ਼ਨ www.nvsp.in `ਤੇ ਕਰ ਸਕਦੇ ਹਨ ਜਾਂ ਵੋਟਰ ਹੈਲਪਲਾਈਨ ਐਪ ਜ਼ਰੀਏ ਅਪਲਾਈ ਕਰ ਸਕਦੇ ਹਨ। ਅੰਤਮ ਵੋਟਰ ਸੂਚੀ 15.01.2021 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

Yes Punjab - TOP STORIES

Punjab News

Sikh News

Transfers, Postings, Promotions

spot_img
spot_img

Stay Connected

45,609FansLike
114,076FollowersFollow

ENTERTAINMENT

National

GLOBAL

OPINION

Langah case: Giani Harpreet Singh committed ‘contemptuous irreverence and aberration’ towards Sikh doctrine – by Bir Devinder Singh

Chandigarh, November 30, 2022 (Yes Punjab News) Giani Harpreet Singh Head priest of Sri Akal Takht, while pronouncing the religious punishment to Mr. Sucha Singh...

Why India must step up its global campaign to nail Pak-sponsored terror – by Kanwal Sibal

New Delhi, Nov 30, 2022- The 14th anniversary of the gruesome Mumbai terror attacks has gone by without its perpetrators being brought to justice....

Nadav Lapid must meet Kashmiri Pandits, visit Wandhama, Nadimarg – by Deepika Bhan

The first reaction to Israeli filmmaker Nadav Lapid's statement on 'The Kashmir Files' was that of shock and disdain. How could a tragedy be...

SPORTS

Health & Fitness

Simple urine test can reveal early-stage Alzheimer’s disease

New Delhi, Nov 30, 2022- A simple urine test can reveal if someone has early-stage Alzheimer's disease, potentially paving the way for an inexpensive and convenient disease screening. Researchers found that urinary formic acid is a sensitive marker of subjective cognitive decline that may indicate the very early stages of Alzheimer's disease. To reach this conclusion, the researchers tested a large...

Gadgets & Tech

error: Content is protected !!