30.1 C
Delhi
Tuesday, April 23, 2024
spot_img
spot_img

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ, ਮਾਤਾ ਅਤੇ ਭੈਣ ਨਾਲ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖ਼ੇ ਮੱਥਾ ਟੇਕਿਆ

Bhagwant Mann with wife mother visit Darbar Sahib

ਯੈੱਸ ਪੰਜਾਬ
ਅੰਮ੍ਰਿਤਸਰ, 11 ਜੁਲਾਈ, 2022:
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਆਪਣੀ ਨਵ-ਵਿਆਹੀ ਪਤਨੀ ਡਾ: ਗੁਰਪ੍ਰੀਤ ਕੌਰ, ਆਪਣੀ ਮਾਤਾ ਅਤੇ ਭੈਣ ਨਾਲ ਅੱਜ ਵਿਸ਼ੇਸ਼ ਤੌਰ ’ਤੇ ਅੰਮ੍ਰਿਤਸਰ ਪੁੱਜੇ ਅਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖ਼ੇ ਮੱਥਾ ਟੇਕਿਆ।

ਬੀਤੇ ਦਿਨੀਂ ਡਾ: ਗੁਰਪ੍ਰੀਤ ਕੌਰ ਨਾਲ ਹੋਏ ਆਪਣੇ ਵਿਆਹ ਤੋਂ ਬਾਅਦ ਇਹ ਉਹਨਾਂ ਦੀ ਪਹਿਲੀ ਅੰਮ੍ਰਿਤਸਰ ਫ਼ੇਰੀ ਸੀ। ਉਨ੍ਹਾਂ ਨੇ ਕਿਹਾ ਕਿ ਉਹ ਇੱਥੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਵਾਹਿਗੁਰੂ ਦਾ ਅਸ਼ੀਰਵਾਦ ਲੈਣ ਲਈ ਪੁੱਜੇ ਹਨ।

ਮੁੱਖ ਮੰਤਰੀ ਦੀ ਸ੍ਰੀ ਦਰਬਾਰ ਸਾਹਿਬ ਫ਼ੇਰੀ ਮੌਕੇ ਉਨ੍ਹਾਂ ਦੀ ਸੁਰੱਖ਼ਿਆ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਸਨ ਜਿਨ੍ਹਾਂ ਦੀ ਨਿਗਰਾਨੀ ਮੁੱਖ ਮੰਤਰੀ ਦੇ ਸੁਰੱਖ਼ਿਆ ਘੇਰੇ ਤੋਂ ਇਲਾਵਾ ਅੰਮ੍ਰਿਤਸਰ ਦੇ ਡੀ.ਸੀ.ਪੀ. ਸ:ਪਰਮਿੰਦਰ ਸਿੰਘ ਭੰਡਾਲ ਕਰ ਰਹੇ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION