26.1 C
Delhi
Tuesday, April 16, 2024
spot_img
spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੱਤੇਵਾੜਾ ਪ੍ਰਾਜੈਕਟ ਰੱਦ ਕਰਨ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 11 ਜੁਲਾਈ, 2022:
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਮੱਤੇਵਾੜਾ ਟੈਕਸਟਾਈਲ ਇੰਡਸਟਰੀ ਪ੍ਰਾਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।

ਇਹ ਫ਼ੈਸਲਾ ਮੁੱਖ ਮੰਤਰੀ ਵੱਲੋਂ ਇਸ ਪ੍ਰਾਜੈਕਟ ਦੇ ਵਿਰੋਧ ਦੀ ਅਗਵਾਈ ਕਰ ਰਹੀ ਪਬਲਿਕ ਐਕਸ਼ਨ ਕਮੇਟੀ ਦੇ ਵਫ਼ਦ ਨਾਲ ਅੱਜ ਇੱਥੇ ਹੋਈ ਮੀਟਿੰਗ ਵਿੱਚ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸਨਿਚਰਵਾਰ ਨੂੰ ਵੀ ਪਬਲਿਕ ਐਕਸ਼ਨ ਕਮੇਟੀ ਦੀ ਇਕ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਸੀ ਅਤੇ ਇਸ ਬਾਰੇ ਅਹਿਮ ਫ਼ੈਸਲਾ ਲੈਣ ਲਈ ਸੋਮਵਾਰ ਸਵੇਰੇ ਫ਼ਿਰ ਮੀਟਿੰਗ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ।

ਇਹ ਵੀ ਯਾਦ ਰਹੇ ਕਿ ਐਤਵਾਰ ਨੂੰ ਪਬਲਿਕ ਐਕਸ਼ਨ ਕਮੇਟੀ ਦੇ ਸੱਦੇ ’ਤੇ ਇਸ ਪ੍ਰਾਜੈਕਟ ਦੇ ਵਿਰੋਧ ਵਿੱਚ ਕੀਤੇ ਗਏ ਇਕੱਠ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਸਮਾਜਿਕ ਅਤੇ ਵਾਤਾਵਰਣ ਨਾਲ ਜੁੜੀਆਂ ਧਿਰਾਂ ਤੋਂ ਇਲਾਵਾ ਰਾਜਸੀ ਪਾਰਟੀਆਂ ਨੇ ਵੀ ਇਸ ਵਿਰੋਧ ਦਾ ਸਮਰਥਨ ਕੀਤਾ ਸੀ।

ਪਬਲਿਕ ਐਕਸ਼ਨ ਕਮੇਟੀ ਦੇ ਮੈਬਰਾਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਇਸ ਗੱਲ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਮੁੱਖ ਮੰਤਰੀ ਨੇ ਮੱਤੇਵਾੜਾ ਜੰਗਲਾਂ ਨੂੰ ਸੰਭਾਲੀ ਰੱਖਣ ਲਈ ਇੱਥੇ ਲਾਏ ਜਾਣ ਵਾਲੇ ਟੈਕਸਟਾਈਲ ਪ੍ਰਾਜੈਕਟ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION