27.8 C
Delhi
Sunday, April 21, 2024
spot_img
spot_img

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਮਨਦੀਪ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ, ਪਰਿਵਾਰ ਲਈ ਇੱਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇੱਕ ਕਰੋੜ ਬੀਮਾ ਰਾਸ਼ੀ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 8 ਦਸੰਬਰ, 2022:
ਡਿਊਟੀ ਦੌਰਾਨ ਵੀਰਵਾਰ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੰਜਾਬ ਪੁਲਿਸ ਦੇ ਸਿਪਾਹੀ ਮਨਦੀਪ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੀ ਸ਼ਹਾਦਤ ਦੇ ਸਤਿਕਾਰ ਵਜੋਂ ਪਰਿਵਾਰ ਨੂੰ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਪਾਹੀ ਮਨਦੀਪ ਸਿੰਘ ਨੇ ਨਕੋਦਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਦੋ ਕਰੋੜ ਰੁਪਏ ਵਿੱਚੋਂ ਇਕ ਕਰੋੜ ਰੁਪਏ ਰਾਜ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ ਕਰੋੜ ਰੁਪਏ ਬੀਮੇ ਦੀ ਅਦਾਇਗੀ ਵਜੋਂ ਐਚ.ਡੀ.ਐਫ.ਸੀ. ਬੈਂਕ ਵੱਲੋਂ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਬਲੀਦਾਨ ਦੇਣ ਵਾਲੇ ਧਰਤੀ ਮਾਂ ਦੇ ਇਸ ਸਪੂਤ ਦੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਟ ਕਰਨ ਲਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਜ ਸਰਕਾਰ ਵੱਲੋਂ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਰਾਜ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION