ਮੇਲਾ ਛਪਾਰ ਮੌਕੇ ਕਾਂਗਰਸ ਪਾਰਟੀ ਦੀ ਕਾਨਫਰੰਸ ਜ਼ਿਮਨੀ ਚੋਣਾਂ ਵਿੱਚ ਜਿੱਤ ਦਾ ਰਾਹ ਪੱਧਰਾ ਕਰੇਗੀ: ਰਵਨੀਤ ਸਿੰਘ ਬਿੱਟੂ

ਛਪਾਰ, 7 ਸਤੰਬਰ, 2019 –

ਪਿੰਡ ਛਪਾਰ ਵਿਖੇ ਸਾਲਾਨਾ ਇਤਿਹਾਸਕ ਮੇਲੇ ਦੌਰਾਨ ਹੋਣ ਵਾਲੇ ਭਰਵੇਂ ਇਕੱਠ ਦੀਆਂ ਤਿਆਰੀਆਂ ਦਾ ਅੱਜ ਲੁਧਿਆਣਾ ਲੋਕ ਸਭਾ ਹਲਕੇ ਤੋਂ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਜਾਇਜ਼ਾ ਲਿਆ। ਇਸ ਮੌਕੇ ਉਨ•ਾਂ ਨਾਲ ਸੀਨੀਅਰ ਕਾਂਗਰਸੀ ਆਗੂ ਸ੍ਰ. ਮੇਜਰ ਸਿੰਘ ਭੈਣੀ, ਜ਼ਿਲ•ਾ ਪ੍ਰੀਸ਼ਦ ਮੈਂਬਰ ਸ੍ਰ. ਗੁਰਦੇਵ ਸਿੰਘ ਲਾਪਰਾਂ, ਜ਼ਿਲ•ਾ ਪ੍ਰਧਾਨ ਕਾਂਗਰਸ ਕਮੇਟੀ ਸ੍ਰ. ਕਰਨਜੀਤ ਸਿੰਘ ਗਾਲਿਬ, ਕੌਂਸਲਰ ਸ੍ਰ. ਹਰਕਰਨ ਸਿੰਘ ਵੈਦ, ਸ੍ਰ. ਆਨੰਦ ਸਰੂਪ ਸਿੰਘ ਮੋਹੀ, ਸ੍ਰ. ਮੇਜਰ ਸਿੰਘ ਮੁੱਲ•ਾਂਪੁਰ, ਸ੍ਰੀ ਤੇਲੂ ਰਾਮ ਬਾਂਸਲ, ਸ੍ਰ. ਮਨਜੀਤ ਸਿੰਘ ਹੰਬੜਾਂ, ਸ੍ਰ. ਕਰਨ ਵੜਿੰਗ, ਸ਼੍ਰੀ ਕਾਮਿਲ ਬੋਪਾਰਾਏ, ਸ੍ਰ. ਹਰਜਿੰਦਰ ਸਿੰਘ ਢੀਂਡਸਾ ਨਿੱਜੀ ਸਹਾਇਕ ਅਤੇ ਹੋਰ ਹਾਜ਼ਰ ਸਨ।

ਇਸ ਮੌਕੇ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਛਪਾਰ ਮੇਲੇ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਇਤਿਹਾਸਕ ਇਕੱਠ ਕੀਤਾ ਜਾਵੇਗਾ, ਜੋ ਕਿ ਕਾਂਗਰਸ ਪਾਰਟੀ ਦੀ ਜ਼ਿਮਨੀ ਚੋਣਾਂ ਵਿੱਚ ਜਿੱਤ ਲਈ ਬਿਗੁਲ ਸਾਬਿਤ ਹੋਵੇਗਾ।

ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਨ•ਾਂ ਜ਼ਿਮਨੀ ਚੋਣਾਂ ਵਿੱਚ ਜਿੱਤ ਦਰਜ ਕਰਨ ਲਈ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਵਿਧਾਨ ਸਭਾ ਹਲਕਾ ਦਾਖਾ ਅਤੇ ਹੋਰ ਹਲਕਿਆਂ ਦੇ ਲੋਕ ਸੂਬੇ ਦੇ ਵਿਕਾਸ ਨੂੰ ਮੂਹਰੇ ਰੱਖ ਕੇ ਆਪਣੀ ਵੋਟ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਪਾਉਣਗੇ।

ਉਨ•ਾਂ ਕਿਹਾ ਕਿ ਆਪ ਪਾਰਟੀ ਦੇ ਵਿਧਾਇਕ ਐੱਚ. ਐੱਸ. ਫੂਲਕਾ ਨੇ ਜਿੱਤ ਉਪਰੰਤ ਵਿਧਾਨ ਸਭਾ ਹਲਕਾ ਦਾਖਾ ਦੇ ਵਿਕਾਸ ਨੂੰ ਅੱਗੇ ਤਾਂ ਕੀ ਤੋਰਨਾ ਸੀ, ਸਗੋਂ ਉਨ•ਾਂ ਲੋਕਾਂ ਦੀ ਸਾਰ ਤੱਕ ਨਹੀਂ ਲਈ, ਜਿਸ ਕਾਰਨ ਇਹ ਹਲਕਾ ਵਿਕਾਸ ਪੱਖੋਂ ਕਾਫੀ ਪਛੜ ਗਿਆ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਇਸ ਹਲਕੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਵਾਇਆ ਜਾਵੇਗਾ।

ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਮਿਤੀ 13 ਸਤੰਬਰ ਨੂੰ ਪਿੰਡ ਛਪਾਰ ਵਿਖੇ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਦੇ ਕਈ ਕੈਬਨਿਟ ਮੰਤਰੀ, ਲੋਕ ਸਭਾ ਮੈਂਬਰ, ਵਿਧਾਇਕ, ਹੋਰ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਿਲ ਹੋ ਕੇ ਸੂਬੇ ਅਤੇ ਲੋਕਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਸੁਣਨਗੇ।

Share News / Article

Yes Punjab - TOP STORIES