ਮੇਲਾ ਧੀਆਂ ਰਾਣੀਆਂ ਦਾ 2019 ਮੌਕੇ ਇੰਦਰਜੀਤ ਕੌਰ ਖੋਸਾ ਨੇ ਸੁਸਾਇਟੀ ਨੂੰ 5 ਲੱਖ ਦਾ ਚੈੱਕ ਕੀਤਾ ਭੇਟ

ਫਿਰੋਜ਼ਪੁਰ, 15 ਸਤੰਬਰ, 2019:
ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਪੋਸ਼ਣ ਮਾਹ ਅਤੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਨਿਰੋਲ ਪੰਜਾਬੀ ਵਿਰਸੇ ਅਤੇ ਸੱਭਿਆਚਾਰ ‘ਤੇ ਝਾਤ ਪਾਉਂਦਾ ਸਾਲਾਨਾ 8ਵਾਂ ਮੇਲਾ ਧੀਆਂ ਰਾਣੀਆਂ ਦਾ 2019 ਪੂਰੀ ਸ਼ਾਨੋ-ਸ਼ੌਕਤ ਨਾਲ ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਵਿਚ ਮਨਾਇਆ ਗਿਆ।

ਮੇਲੇ ਦੌਰਾਨ ਵਿਧਾਇਕ ਸ. ਪਰਮਿੰਦਰ ਸਿੰਘ ਪਿੰਕੀ ਦੀ ਪਤਨੀ ਮੈਡਮ ਇੰਦਰਜੀਤ ਕੌਰ ਖੋਸਾ ਨੇ ਸੁਸਾਇਟੀ ਨੂੰ 5 ਲੱਖ ਰੁਪਏ ਦਾ ਚੈੱਕ ਦਿੱਤਾ।

ਉਨ੍ਹਾਂ ਨੇ ਸੁਸਾਇਟੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਧੀਆਂ ਲਈ ਸਪੈਸ਼ਲ ਇਸ ਤਰ੍ਹਾਂ ਦੇ ਸਮਾਗਮ ਧੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿਚ ਸਹਾਈ ਹੁੰਦੇ ਹਨ। ਇਸ ਮੌਕੇ ਉਨ੍ਹਾਂ ਵੱਲੋ ਜੇਤੂ ਰਹੀਆਂ ਲੜਕੀਆਂ ਨੂੰ ਇਨਾਮ ਵੀ ਦਿੱਤੇ ਗਏ।

ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ. ਜਸਵਿੰਦਰ ਸਿੰਘ ਸੰਧੂ ਅਤੇ ਸਮੂਹ ਮੈਂਬਰਾਂ ਵੱਲੋ ਸੁਸਾਇਟੀ ਨੂੰ ਮਾਣ ਦਿੱਤੇ ਜਾਣ ਤੇ ਮੈਡਮ ਇੰਦਰਜੀਤ ਕੌਰ ਖੋਸਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਤਨਦੀਪ ਕੌਰ ਸੰਧੂ, ਕਰਮਜੀਤ ਕੌਰ ਬਰਾੜ, ਜਗਦੀਪ ਬਰਾੜ, ਹਰਜੀਤ ਕੌਰ, ਬਲਵੀਰ ਬਾਠ, ਸੁਖਵਿੰਦਰ ਅਟਾਰੀ, ਪਿ੍ਰੰਸ ਅਤੇ ਰਿੰਕੂ ਗਰੋਵਰ ਵਿਸ਼ੇਸ਼ ਤੌਰ ਤੇ ਹਾਜ਼ਰ ਹਨ।

Share News / Article

Yes Punjab - TOP STORIES