24 C
Delhi
Sunday, February 25, 2024
spot_img
spot_img
spot_img
spot_img
spot_img
spot_img
spot_img

ਮਜ਼ਦੂਰ, ਮੁਲਾਜ਼ਮ ਅਤੇ ਹੋਰ ਕਿਰਤੀ ਸੰਗਠਨਾਂ ਵਲੋਂ ਸਫਲ ਹੜਤਾਲ ਪਿਛੋਂ ਕੀਤੇ ਗਏ ਰੋਹ ਭਰਪੂਰ ਮੁਜ਼ਾਹਰਾ ਅਤੇ ਰੈਲੀ

ਬਠਿੰਡਾ, 8 ਜਨਵਰੀ, 2020:

ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਅਤੇ ਕਰਮਚਾਰੀ ਸੰਗਠਨਾਂ ਦੀਆਂ ਕੁੱਲ ਹਿੰਦ ਫੈਡਰੇਸ਼ਨਾਂ ਦੇ ਇੱਕ ਦਿਨਾਂ ਦੇਸ਼ ਪੱਧਰੀ ਹੜਤਾਲ ਦੇ ਸੱਦੇ ਪ੍ਰਤੀ ਭਰਪੂਰ ਹੁੰਗਾਰਾ ਭਰਦਿਆਂ ਅੱਜ ਇੱਥੋਂ ਦੇ ਵੱਖੋ-ਵੱਖ ਅਦਾਰਿਆਂ ਵਿੱਚ ਮਜ਼ਦੂਰਾਂ-ਮੁਲਾਜ਼ਮਾਂ ਨੇ ਮੁਕੰਮਲ ਹੜਤਾਲ ਕੀਤੀ।

ਜੰਗਲਾਤ ਵਰਕਰਜ਼ ਯੂਨੀਅਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ, ਪੀ ਆਰ ਟੀ ਸੀ ਵਰਕਰਜ਼ ਯੂਨੀਅਨ ( ਏਟਕ), ਪੰਜਾਬ ਨਿਰਮਾਣ ਮਜਦੂਰ ਯੂਨੀਅਨ( ਸਬੰਧਤ ਸੀ ਟੀ ਯੂ ਪੰਜਾਬ), ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ, ਸੀਵਰੇਜ ਵਰਕਰਜ਼ ਯੂਨੀਅਨ, ਟੈਕਨੀਕਲ ਸਰਵਿਸਜ਼ ਯੂਨੀਅਨ ਥਰਮਲ ਬਠਿੰਡਾ ਅਤੇ ਲਹਿਰਾ ਮੁਹੱਬਤ ਆਦਿ ਨਾਲ ਸਬੰਧਤ ਕਾਰਕੁੰਨਾਂ ਵਲੋਂ ਹੜਤਾਲ ਕਰਨ ਉਪਰੰਤ ਸਥਾਨਕ ਸੌ ਫੁੱਟ ਸੜਕ ‘ਤੇ ਸਥਿਤ ਕੇਨਰਾ ਬੈਂਕ ਦੀ ਬਰਾਂਚ ਮੂਹਰੇ ਜਬਰਦਸਤ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਜਨਤਕ ਜਥੇਬੰਦੀਆਂ ਦਾ ਸਾਂਝਾ ਮੰਚ (ਜੇਪੀਐਮਓ) ਵਿੱਚ ਸ਼ਾਮਲ ਜਨਸੰਗਠਨਾਂ ਦੇ ਕਾਰਕੁੰਨਾਂ ਅਤੇ ਪੈਨਸ਼ਨਰਜ਼ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ।

ਰੈਲੀ ਨੂੰ ਸੰਬੋਧਨ ਕਰਦਿਆਂ ਸਰਵ ਸਾਥੀ ਜਗਜੀਤ ਸਿੰਘ ਜੋਗਾ, ਮਹੀਪਾਲ, ਕਾਕਾ ਸਿੰਘ, ਜਗਸੀਰ ਸਿੰਘ ਸੀਰਾ, ਮਿੱਠੂ ਸਿੰਘ ਘੁੱਦਾ, ਪ੍ਰੀਤਮ ਸਿੰਘ ਭੁੱਲਰ, ਪ੍ਰਕਾਸ਼ ਸਿੰਘ ਨੰਦਗੜ੍ਹ, ਮਨਜੀਤ ਸਿੰਘ, ਗੁਰਦੀਪ ਸਿੰਘ ਬਰਾੜ, ਬੱਗਾ ਸਿੰਘ, ਮੱਖਣ ਸਿੰਘ ਖਣਗਵਾਲ, ਤੇਜਾ ਸਿੰਘ, ਕਿਸ਼ੋਰ ਚੰਦ ਗਾਜ਼, ਸੁਖਚੈਨ ਸਿੰਘ, ਕੁਲਵਿੰਦਰ ਸਿੰਘ, ਗੁਲਜ਼ਾਰ ਸਿੰਘ ਬਦਿਆਲਾ ਆਦਿ ਨੇ ਅੱਜ ਦੀ ਸਫਲ ਹੜਤਾਲ ਲਈ ਸਮੂਹ ਕਿਰਤੀਆਂ ਨੂੰ ਮੁਬਾਰਕਾਂ ਪੇਸ਼ ਕਰਦਿਆਂ ਐਲਾਨ ਕੀਤਾ ਕਿ ਹੜਤਾਲ ਉਪਰੰਤ ਮੋਦੀ ਸਰਕਾਰ ਦੀਆਂ ਲੋਕਾਈ ਦਾ ਕਚੂੰਮਰ ਕੱਢਣ ਵਾਲੀਆਂ ਨੀਤੀਆਂ ਅਤੇ ਫਿਰਕੂ-ਫਾਸੀ ਸਾਜ਼ਿਸ਼ਾਂ ਵਿਰੁੱਧ ਸੰਗਰਾਮ ਹੋਰ ਤਿੱਖੇ ਤੋਂ ਤਿਖੇਰਾ ਕੀਤਾ ਜਾਵੇਗਾ।

ਉਨ੍ਹਾਂ ਸਭਨਾ ਮਿਹਨਤਕਸ਼ਾਂ ਨੂੰ ਭਵਿੱਖ ਦੇ ਦੇਸ਼ ਭਗਤਕ ਸੰਗਰਾਮਾਂ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਦਿੱਤਾ। ਮੰਚ ਸੰਚਾਲਨ ਦੀ ਭੂਮਿਕਾ ਸਾਥੀ ਪਵਨ ਜਿੰਦਲ ਵਲੋਂ ਨਿਭਾਈ ਗਈ ਅਤੇ ਰਜਨੀਸ਼ ਸ਼ਰਮਾ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਰੈਲੀ ਉਪਰੰਤ ਸਥਾਨਕ ਸੌ ਫੁੱਟ ਸੜਕ ਤੋਂ ਲੈਕੇ ਬਸ ਸਟੈਂਡ ਤੱਕ ਮੁਜਾਹਰਾ ਵੀ ਕੀਤਾ ਗਿਆ।

TOP STORIES

PUNJAB NEWS

TRANSFERS & POSTINGS

spot_img
spot_img
spot_img
spot_img
spot_img

Stay Connected

223,537FansLike
113,236FollowersFollow
- Advertisement -

ENTERTAINMENT

NRI - OCI

GADGETS & TECH

SIKHS

NATIONAL

WORLD

OPINION