37.8 C
Delhi
Friday, April 19, 2024
spot_img
spot_img

‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਰੱਦ ਕਰਨ ਦੇ ਫੈਸਲੇ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਵਾਗਤ

ਯੈੱਸ ਪੰਜਾਬ
ਫ਼ਰੀਦਕੋਟ , 11 ਜੁਲਾਈ, 2022 –
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਨੂੰ ਰੱਦ ਕਰਨ ਦੇ ਫੈਸਲੇ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਸਵਾਗਤ ਕੀਤਾ ਹੈ।

ਅੱਜ ਏਥੇ ਜਾਰੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਫੈਸਲਾ ਪੰਜਾਬ ਦੇ ਲੋਕਾਂ ਅਤੇ ਵਾਤਾਵਰਨ ਪ੍ਰੇਮੀਆਂ ਦੀ ਭਾਵਨਾ ਦੇ ਮੱਦੇ ਨਜ਼ਰ ਲਿਆ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਵਾਤਾਵਰਣ ਨੂੰ ਅਤੇ ਸੱਤਲੁਜ ਦੇ ਪਾਣੀ ਨੂੰ ਹੋਣ ਵਾਲੇ ਸੰਭਵੀ ਨੁਕਸਾਨ ਤੋਂ ਬਚਿਆ ਜਾ ਸਕੇਗਾ। ਉਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਅਜਿਹਾ ਕਰਕੇ ਖੁਸ਼ਹਾਲ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੁਰਾਣੀ ਸਰਕਾਰ ਵਲੋਂ ਸ਼ੁਰੂ ਕੀਤੇ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਨੂੰ ਆਉਣ ਵਾਲੀਆਂ ਪੀੜੀਆਂ ਦੇ ਬਿਹਤਰ ਭਵਿੱਖ ਲਈ ਰੱਦ ਕੀਤਾ ਹੈ।

ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਾਤਾਵਰਨ ਦੇ ਸੁਧਾਰ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਵੱਲੋਂ ਇਹ ਪ੍ਰਾਜੈਕਟ ਰੱਦ ਕਰਵਾਉਣ ਲਈ ਉਨ੍ਹਾਂ ਤੱਕ ਵੀ ਪਹੁੰਚ ਕੀਤੀ ਸੀ ਅਤੇ ਉਨ੍ਹਾਂ ਨੇ ਵੀ ਇਨ੍ਹਾਂ ਸੰਸਥਾਵਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਨਾਲ ਗੱਲ ਕਰਨਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਬਹੁਤ ਹੀ ਸੰਵੇਦਨਸ਼ੀਲ ਮੁੱਦੇ ਸਬੰਧੀ 29 ਜੂਨ 2022 ਨੂੰ ਮੁੱਖ ਮੰਤਰੀ ਜੀ ਨੂੰ ਚਿੱਠੀ ਲਿਖ ਕੇ ਰਾਜ ਵਿੱਚ ਜੰਗਲ ਹੇਠ ਰਕਬਾ ਵਧਾਉਣ ਅਤੇ ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਇੱਕ ਲੋਕ ਪੱਖੀ ਫੈਸਲਾ ਹੈ ਅਤੇ ਉਹ ਮੁੱਖ ਮੰਤਰੀ ਦੇ ਇਸ ਲੋਕ ਪੱਖੀ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION