39.1 C
Delhi
Saturday, May 25, 2024
spot_img
spot_img
spot_img

ਯੂਥ ਕਾਂਗਰਸ ਆਗੂ ਕਾਕੂ ਆਹਲੂਵਾਲੀਆ ਵੱਲੋਂ ਡੀ.ਸੀ. ਅਤੇ ਪੁਲਿਸ ਕਮਿਸ਼ਨਰ ਨੂੰ 100 ਪੀ.ਪੀ.ਈ. ਕਿੱਟਾਂ ਭੇਟ

ਜਲੰਧਰ, 16 ਮਈ, 2020 –

ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਅਹਿਮ ਯੋਗਦਾਨ ਪਾਉਣ ਲਈ ਅਗੇ ਆਉਂਦਿਆਂ ਯੂਥ ਕਾਂਗਰਸੀ ਆਗੂ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ 100 ਨਿੱਜੀ ਸੁਰੱਖਿਆ ਉਪਰਕਰਨ ਕਿਟਾਂ (ਪੀ.ਪੀ.ਈ.) ਸੌਂਪੀਆਂ ਗਈਆਂ।

ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰ.ਦਲਜੀਤ ਸਿੰਘ ਆਹਲੂਵਾਲੀਆਂ ਦੀਆਂ ਹਦਾਇਤਾਂ ’ਤੇ ਸੀਨੀਅਰ ਯੂਥ ਕਾਂਗਰਸੀ ਆਗੂ ਅਤੇ ਸਾਬਕਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਕਾਕੂ ਆਹਲੂਵਾਲੀਆਂ ਜਿਨਾਂ ਦੇਨਾਲ ਸਮਾਜ ਸੇਵਕ ਸ੍ਰੀ ਹਰਪਾਲ ਚੱਢਾ ਵੀ ਮੌਜੂਦ ਸਨ ਵਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੀ.ਪੀ.ਈ ਕਿਟਾਂ ਸੌਂਪੀਆਂ ਗਈਆਂ।

ਇਸ ਵਿਸ਼ੇਸ਼ ਪਹਿਲ ਕਦਮੀ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਿੱਟਾਂ ਕੋਰੋਨਾ ਵਾਇਰਸ ਖਿਲਾਫ਼ ਜੰਗ ਦੌਰਾਨ ਮੋਹਰਲੀਆਂ ਕਤਾਰਾਂ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਸਟਾਫ਼ ਅਤੇ ਖ਼ਾਸ ਕਰਕੇ ਕੰਟੇਨਮੈਂਟ ਜ਼ੋਨਾਂ ਵਿੱਚ ਤਾਇਨਾਤ ਅਮਲੇ ਲਈ ਬਹੁਤ ਮਦਦਗਾਰ ਸਾਬਿਤ ਹੋਣਗੀਆਂ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਇਹ ਕਿੱਟਾਂ ਪੁਲਿਸ ਕਰਮੀਆਂ ਲਈ ਨਾਜ਼ੁਕ ਥਾਵਾਂ ’ਤੇ ਡਿਊਟੀ ਨੂੰ ਚੰਗੀ ਤਰ੍ਹਾਂ ਨਿਭਾਉਣ ਵਿਚ ਵੀ ਮਦਦਗਾਰ ਸਾਬਿਤ ਹੋਣਗੀਆਂ। ਸ੍ਰੀ ਸ਼ਰਮਾ ਅਤੇ ਸ੍ਰੀ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਦਾ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਯੂਥ ਕਾਂਗਰਸੀ ਆਗੂ ਵਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਦੁਆਰਾ ਜ਼ਿਲ੍ਹੇ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਣ ਲਈ ਨਿਭਾਈਆਂ ਜਾ ਰਹੀਆਂ ਲਾਮਿਸਾਲ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਦੋਵਾਂ ਅਧਿਕਾਰੀਆਂ ਦੀ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਦਿਆਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਪਾਏ ਗਏ ਵੱਡਮੁੱਲੇ ਯੋਗਦਾਨ ਦੀ ਭਰਪੂ ਪ੍ਰਸ਼ੰਸਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਯੂਥ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੰਚ ਹੋਰ ਅਜਿਹੀਆਂ ਕਿੱਟਾਂ ਦਿੱਤੀਆਂ ਜਾਣਗੀਆਂ ।

ਇਸ ਮੌਕੇ ਸਮਾਜ ਸੇਵਕ ਹਰਪਾਲ ਚੱਡਾ ਅਤੇ ਸੁਰਜੀਤ ਲਾਲ ਤੇ ਹੋਰ ਵੀ ਹਾਜ਼ਰ ਸਨ।

ਕਾਕੂ ਆਹਲੂਵਾਲੀਆ ਨੇ ਕਿਹਾ ਕਿ ਉਹਨਾਂ ਨੂੰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਬਰਿੰਦਰ ਸਿੰਘ ਢਿੱਲੋਂ ਨੇ ਵੀ ਪ੍ਰੇਰਿਤ ਕੀਤਾ ਹੈ ਕਿ ਉਹ ਕੋਰੋਨਾ ਮਹਾਮਾਰੀ ਦੀ ਇਸ ਔਖ਼ੀ ਘੜੀ ਵਿਚ ਵੱਧ ਚੜ੍ਹ ਕੇ ਸੇਵਾ ਕਰਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION