ਰਾਜਪਾਲ, ਜਲੰਧਰ ਦੇ ਡੀ.ਸੀ. ਅਤੇ ਐਸ.ਐਸ.ਪੀ. ਨੇ ਆਦਮਪੁਰ ਹਵਾਈ ਅੱਡੇ ’ਤੇ ਕੀਤਾ ਰਾਸ਼ਟਰਪਤੀ ਕੋਵਿੰਦ ਦਾ ਸਵਾਗਤ

ਆਦਮਪੁਰ (ਜਲੰਧਰ), 12 ਨਵੰਬਰ, 2019:

ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ.ਸਿੰਘ ਬਦਨੌਰ, ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਆਦਮਪੁਰ ਹਵਾਈ ਅੱਡੇ ਵਿਖੇ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਦਾ ਨਿੱਘਾ ਸਵਾਗਤ ਕੀਤਾ ਗਿਆ।

ਅੱਜ ਭਾਰਤ ਦੇ ਰਾਸ਼ਟਰਪਤੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮੌਕੇ ’ਤੇ ਸਮਾਗਮ ਵਿਖੇ ਸ਼ਿਰਕਤ ਕਰਨ ਆਏ ਸਨ।

ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ.ਸਿੰਘ ਬਦਨੌਰ, ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਨਵਜੋਤ ਸਿੰਘ ਮਾਹਲ ਨੇ ਆਦਮਪੁਰ ਹਵਾਈ ਅੱਡੇ ’ਤੇ ਥੋੜੇ ਸਮੇਂ ਦੇ ਠਹਿਰਾ ਦੌਰਾਨ ਰਾਸ਼ਟਰਪਤੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਫੁੱਲਾਂ ਦਾ ਗੁਲਦਾਸਤਾ ਭੇਟ ਕਰਕੇ ਸਵਾਗਤ ਕੀਤਾ।

ਇਸ ਮੌਕੇ ’ਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਬੀਰ ਸਿੰਘ, ਐਸ.ਡੀ.ਐਮ-2 ਸ਼੍ਰੀ ਰਾਹੁਲ ਸਿੰਧੂ, ਐਸ.ਡੀ.ਐਮ-1 ਡਾ.ਜੈ ਇੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Share News / Article

Yes Punjab - TOP STORIES