ਰਾਜਪੁਰਾ ਵਿਚ ਡਾ. ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਦਾ ਮਾਮਲਾ :ਐਸ.ਸੀ. ਕਮਿਸ਼ਨ ਦੀ ਹਦਾਇਤ ’ਤੇ ਮਾਮਲੇ ਦੀ ਜਾਂਚ ਲਈ ਸਿੱਟ ਕਾਇਮ

ਚੰਡੀਗੜ੍ਹ, 20 ਸਤੰਬਰ, 2019 –

ਰਾਜਪੁਰਾ ਵਿਚ ਡਾ. ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਦਾ ਮਾਮਲੇ ਵਿਚ ਅੱਜ ਐਸ.ਐਸ.ਪੀ. ਪਟਿਆਲਾ ਵਲੋਂ ਆਪਣੀ ਮੁੱਢਲੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਪੇਸ਼ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਪੇਸ਼ ਰਿਪੋਰਟ ਅਨੁਸਾਰ ਡਾ. ਅੰਬੇਦਕਰ ਦੇ ਬੁੱਤ ਨੂੰ ਨਾ-ਮਾਲੂਮ ਵਿਅਕਤੀਆਂ ਵਲੋਂ ਇੱਟ ਮਾਰ ਕੇ ਨੁਕਸਾਨ ਪਹੁੰਚਾਇਆ ਗਿਆ ਹੈ ਅਤੇ ਪੁਲਿਸ ਵਲੋਂ ਇਸ ਸਬੰਧੀ ਫਿੰਗਰਪਿ੍ਰੰਟ ਅਤੇ ਮੋਬਾਈਲ ਫੋਨਾਂ ਦਾ ਡੰਪ ਇਕੱਤਰ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਰਿਪੋਰਟ ਅਨੁਸਾਰ ਪੁਰਾਣੇ ਬੁੱਤ ਦੀ ਥਾਂ ਤੇ ਨਵਾਂ ਬੁੱਤ ਜਲਦ ਹੀ ਲਗਾਇਆ ਜਾ ਰਿਹਾ ਹੈ ਇਸ ਤੋਂ ਇਲਾਵਾ ਕਮਿਸ਼ਨ ਦੀ ਹਦਾਇਤਾਂ ਤੇ ਇਸ ਮਾਮਲੇ ਦੀ ਜਾਂਚ ਨੂੰ ਤੇਜ਼ੀ ਨਾਲ ਨਿਬੇੜਨ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਗਠਿਤ ਕਰ ਦਿੱਤੀ ਗਈ ਹੈ ਜੋ ਕਿ ਇਕ ਮਹੀਨੇ ਵਿਚ ਜਾਂਚ ਕਰ ਕੇ ਅਤੇ ਦੋਸ਼ੀਆਂ ਨੂੰ ਗਿ੍ਰਫਤਾਰ ਕਰ ਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਵੇਗੀ।

Yes Punjab - Top Stories