ਰਾਜਿੰਦਰਾ ਕਾਲਜ ਦੇ ਬੁਨਿਆਦੀ ਢਾਂਚੇ ਵਿਚ ਹੋਵੇਗਾ ਸੁਧਾਰ, ਸਕੂਲ ਵੀ ਸਰਕਾਰ ਦੀ ਤਰਜੀਹ ਮਨਪ੍ਰੀਤ ਬਾਦਲ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਬਠਿੰਡਾ, 30 ਮਈ, 2020 –
ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਨਾਂ ਨਾਲ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ। ਇਸ ਮੌਕੇ ਉਨਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜਨ ਦੇ ਹੁਕਮ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀੇਕ ਨਾਲ ਪੂਰਾ ਕੀਤਾ ਜਾਵੇ।

ਇਸ ਮੌਕੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਸ਼ਹਿਰ ਦਾ ਵਕਾਰੀ ਸਰਕਾਰੀ ਵਿਦਅਕ ਅਦਾਰਾ ਹੈ ਅਤੇ ਇਸ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਸੂਬਾ ਸਰਕਾਰ ਵੱਲੋਂ ਮਦਦ ਕੀਤੀ ਜਾਵੇਗੀ। ਉਨਾਂ ਨੇ ਇਸ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਬੀ ਸ੍ਰੀ ਨਿਵਾਸਨ ਨੂੰ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ।

ਇਸੇ ਤਰਾਂ ਉਨਾਂ ਨੇ ਦੱਸਿਆ ਕਿ ਬਠਿੰਡਾ ਦੇ 10 ਸਕੂਲਾਂ ਨੂੰ 17.12 ਕਰੋੜ ਰੁਪਏ ਨਾਲ ਆਧੂਨਿਕ ਸਹੁਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨਾਂ ਨੇ ਹੁਣ ਮਾਲ ਰੋਡ ਸਥਿਤ ਸਕੂਲ ਦੀ ਵੀ ਪੂਰੀ ਇਮਾਰਤ ਨੂੰ ਦੁਬਾਰਾ ਬਣਾਉਣ ਦੀ ਗੱਲ ਆਖੀ। ਉਨਾਂ ਚੰਦਸਰ ਬਸਤੀ ਦੇ ਸਕੂਲ ਦੇ ਬੁਨਿਆਣੀ ਢਾਂਚੇ ਵਿਚ ਸੁਧਾਰ ਲਈ ਵੀ ਹੁਕਮ ਦਿੱਤੇ। ਵਿੱਤ ਮੰਤਰੀ ਨੇ ਕਿਹਾ ਕਿ ਉਨਾਂ ਦਾ ਟੀਚਾ ਹੈ ਕਿ ਸਾਡੇ ਵਿਦਿਆਰਥੀਆਂ ਨੂੰ ਵਿਸਵ ਪੱਧਰੀ ਸਿੱਖਿਆ ਸਹੁਲਤਾਂ ਮਿਲਣ।

ਇਸੇ ਤਰਾਂ ਖਜਾਨਾ ਮੰਤਰੀ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਬੱਸ ਸਟੈਂਡ, ਮਲਟੀ ਸਟੋਰੀ ਪਾਰਕਿੰਗ, ਆਡੀਟੋਰੀਅਮ ਅਤੇ ਸਟੇਡੀਅਮ ਦਾ ਨਿਰਮਾਣ ਕਾਰਜ ਵੀ ਸਾਰੀਆਂ ਅੜਚਨਾ ਦੂਰ ਕਰਕੇ ਜਲਦ ਸ਼ੁਰੂ ਕਰਵਾਇਆ ਜਾਵੇਗਾ। ਉਨਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੂੰ ਕਿਹਾ ਕਿ ਇਸ ਸਬੰਧੀ ਉਹ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਇਹ ਕੰਮ ਜਲਦੀ ਸ਼ੁਰੂ ਕਰਵਾਉਣ। ਇਸ ਤੋਂ ਇਲਾਵਾ ਸ਼ਹਿਰ ਦੇ ਪੰਜ ਪਾਰਕਾਂ ਦਾ ਸੁੰਦਰੀਕਰਨ ਵੀ ਹੋਣਾ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •