ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ: ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ, 17 ਸਤੰਬਰ, 2019 –
ਸ੍ਰੀ ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਅੱਜ ਚੰਡੀਗੜ ਵਿਖੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਅੰਮਿ੍ਰਤਸਰ ਦੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਵਿਧਾਇਕ ਸ੍ਰੀ ਸੁਨੀਲ ਦੱਤੀ, ਸ੍ਰੀ ਕੁਲਬੀਰ ਸਿੰਘ ਜੀਰਾ, ਸ. ਵਰਿੰਦਰਮੀਤ ਸਿੰਘ ਪਾਹੜਾ, ਸ੍ਰੀ ਧਰਮਵੀਰ ਅਗਨੀਹੋਤਰੀ, ਸ੍ਰੀ ਰਜਿੰਦਰ ਬੇਰੀ ਆਦਿ ਦੀ ਹਾਜ਼ਰੀ ’ਚ ਆਪਣਾ ਅਹੁਦਾ ਸੰਭਾਲਿਆ।

ਸ੍ਰੀ ਲੱਕੀ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦੀ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਸ਼ਿੱਦਤ ਨਾਲ ਨਿਭਾਉਣਗੇ।

ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਕੌਂਸਲਰ ਸ੍ਰੀ ਵਿਕਾਸ ਸੋਨੀ ਸ੍ਰੀ ਪਰਗਟ ਧੁਨਾ, ਨਗਰ ਨਿਗਮ ਅੰਮਿ੍ਰਤਸਰ ਦੇ ਸੀਨੀਅਰ ਡਿਪਟੀ ਮੇਅਰ ਰਮਣ ਬਖਸ਼ੀ ਅਤੇ ਕੌਂਸਲਰ ਦਲਬੀਰ ਸਿੰਘ, ਕੌਂਸਲਰ ਸੁਨੀਲ ਕੋਟੀ, ਕੌਂਸਲਰ ਸਰਬਜੀਤ ਸਿੰਘ, ਕੌਸਲਰ ਗੁਰਦੇਵ ਸਿੰਘ, ਕੌਂਸਲਰ ਸੰਦੀਪ ਸਿੰਘ ਵਿਰਦੀ, ਕੌਂਸਲਰ ਤਾਰਿਕ ਸ਼ਾਹ, ਕੌਸਲਰ ਅਸ਼ਵਨੀ ਕੁਮਾਰ, ਕੌਂਸਲਰ ਜਸਵਿੰਦਰ ਸ਼ੇਰਗਿੱਲ, ਕੌਸਲਰ ਬਲਵਿੰਦਰ ਸਿੰਘ, ਕੌਂਸਲਰ ਮੋਹਨ ਸਿੰਘ, ਬਲਜੀਤ ਸਿੰਘ ਵੀ ਮੌਜੂਦ ਸਨ।

Share News / Article

Yes Punjab - TOP STORIES