ਰਾਣਾ ਗੁਰਜੀਤ ਵੱਲੋਂ ਕੋਰੋਨਾ ਜਾਗਰੂਕਤਾ ਸੰਬੰਧੀ ਕਰਵਾਏ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਟੈਬਲੈਟ ਪ੍ਰਦਾਨ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਕਪੂਰਥਲਾ 08 ਅਗਸਤ, 2020 –
ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕੋਰੋਨਾ ਵਾਇਰਸ ਬਾਰੇ ਜਾਗਰੂਕਤਾ ਲਈ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਅੱਜ ਟੈਬਲੇਟ ਪ੍ਰਦਾਨ ਕੀਤੇ ਗਏ। ਰਾਣਾ ਗੁਰਜੀਤ ਸਿੰਘ ਵਲੋਂ ਨਿੱਜੀ ਯਤਨਾਂ ਸਦਕਾ ਹਲਕਾ ਕਪੂਰਥਲਾ ਨਾਲ ਸਬੰਧਿਤ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਕੋਵਿਡ-19 ਤੋਂ ਬਚਾਅ ਅਤੇ ਲੋਕਾਂ ਨੂੰ ਬਿਮਾਰੀ ਨਾਲ ਲੜਨ ਸਬੰਧੀ ਜਾਗਰੂਕਤਾ ਲਈ ਵੱਖ-ਵੱਖ ਤਰਾਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਸੀ, ਇਨਾਂ ਮੁਕਾਬਲਿਆਂ ਵਿੱਚ ਮੁੱਖ ਤੌਰ ‘ਤੇ ਸਲੋਗਨ ਲਿਖਣ,ਪੋਸਟਰ ਬਣਾਉਣੇ ਅਤੇ ਭਾਸ਼ ਮੁਕਾਬਲੇ ਸ਼ਾਮਿਲ ਸਨ।

ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਅਤੇ ਵਿਦਿਆਰਥੀਆਂ ਵਲੋਂ ਮੁਕਾਬਲਿਆਂ ਦੌਰਾਨ ਅਪਣੀ ਕਲਾ ਦਾ ਪ੍ਰਦਰਸ਼ਨ ਕਰਨ ਸਬੰਧੀ ਜਜਮੈਂਟ ਦੀ ਜਿੰਮੇਵਾਰੀ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਦਿੱਤੀ ਗਈ ਸੀ। ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਦੀ ਪਰਖ ਕਰਦਿਆਂ ਛੇ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਇਨਾਂ ਵਿਦਿਆਰਥੀਆਂ ਦਾ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।

ਉਨਾਂ ਕਿਹਾ ਕਿ ਕਿ ਵਿਦਿਆਰਥੀ ਵਰਗ ਅਪਣੀ ਕਲਾ ਰਾਹੀਂ ਇਸ ਬਿਮਾਰੀ ਵਿਰੁੱਧ ਸਭ ਤੋਂ ਵੱਧ ਜਾਗਰੂਕਤਾ ਪੈਦਾ ਕਰ ਸਕਦਾ ਹੈ । ਉਨਾਂ ਪੋਸਟਰ ਬਣਾਉਣ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਰਿਜ਼ਾ ਖ਼ਾਨ ਲਿਟਲ ਏਜੰਲ ਸਕੂਲ ਕਪੂਰਥਲਾ, ਭਾਸ਼ਣ ਮੁਕਾਬਲੇ ਵਿੱਚ ਪਹਿਲੇ ਸਥਾਨ ‘ਤੇ ਰਹਿਣ ਵਾਲੀ ਅਨੁਸ਼ਕਾ ਬਾਵਾ ਲਾਲਵਾਨੀ ਪਬਲਿਕ ਸਕੂਲ ਅਤੇ ਸਲੋਗਨ ਲਿਖਣ ਵਿੱਚ ਮੋਹਰੀ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ (ਲੜਕੇ) ਦੇ ਵਿਦਿਆਰਥੀ ਜੋਇਲ ਨੂੰ ਟੈਬਲੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਤਿੰਨ ਹੋਰ ਵਿਦਿਆਰਥਣਾਂ ਜਿਨਾ ਨੇ ਭਾਸ਼ਣ ਮੁਕਾਬਲੇ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਉਨਾਂ ਨੂੰ ਵੀ ਕੰਨਸੋਲੇਸ਼ਨ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ,ਜਿਨਾਂ ਵਿੱਚ ਕੈਂਬਰਿਜ ਇੰਟਰਨੈਸ਼ਨਲ ਪਬਲਿਕ ਸਕੂਲ ਤੋਂ ਤਾਨੀਆਂ, ਐਮ.ਜੀ.ਐਮ.ਪਬਲਿਕ ਸਕੂਲ ਤੋਂ ਜ਼ੀਆ ਅਤੇ ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਤੋਂ ਸਰਿਤਾ ਗੁਪਤਾ ਸ਼ਾਮਿਲ ਹਨ।

ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ.ਮੱਸਾ ਸਿੰਘ ਸਿੱਧੂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •