ਰਾਣਾ ਰੰਧਾਵਾ ਕਰਤਾਰਪੁਰ ਇਮਪਰੂਵਮੈਂਟ ਟਰਸਟ ਦੇ ਚੇਅਰਮੈਨ ਨਿਯੁਕਤ

ਯੈੱਸ ਪੰਜਾਬ

ਜਲੰਧਰ, 11 ਸਤੰਬਰ, 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਨੌਜਵਾਨ ਆਗੂ ਰਜਿੰਦਰ ਪਾਲ ਸਿੰਘ ਰਾਣਾ ਰੰਧਾਵਾ ਨੂੰ ਕਰਤਾਰਪੁਰ ਇਮਪਰੂਵਮੈਂਟ ਟਰਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸ ਸੰਬੰਧੀ ਰਸਮੀ ਹੁਕਮ ਅੱਜ ਜਾਰੀ ਕਰ ਦਿੱਤੇ ਗਏ।

ਰਾਣਾ ਰੰਧਾਵਾ ਨੇ ਆਪਣੀ ਨਿਯੁਕਤੀ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਕ ਕੁਰਬਾਨੀ ਵਾਲੇ ਸ਼ਹੀਦ ਪਰਿਵਾਰ ਅਤੇ ਪਾਰਟੀ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੇ ਅਣਥਕ ਵਰਕਰ ਨੂੰ ਗੁਰੂ ਨਗਰੀ ਕਰਤਾਰਪੁਰ ਸਾਹਿਬ ਦੀ ਸੇਵਾ ਦਾ ਮਾਨ ਬਖ਼ਸ਼ਿਆ ਹੈ।

ਉਨ੍ਹਾਂ ਕਿਹਾ ਕਿ ਉਹ ਪੂਰੀ ਪ੍ਰਤੀਬੱਧਤਾ ਅਤੇ ਮਿਹਨਤ ਨਾਲ ਕੰਮ ਕਰਦੇ ਹੋਏ ਕਰਤਾਰਪੁਰ ਦੇ ਲੋਕਾਂ ਦੀ ਸੇਵਾ ਕਰਨਗੇ ਅਤੇ ਕੈਪਟਨ ਸਰਕਾਰ ਅਤੇ ਕਾਂਗਰਸ ਪਾਰਟੀ ਦਾ ਮਾਨ ਵਧਾਉਣਗੇ।

Share News / Article

YP Headlines