ਰਾਣਾ ਰੰਧਾਵਾ ਨੇ ਸੰਭਾਲਿਆ ਕਰਤਾਰਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ

ਜਲੰਧਰ, 21 ਸਤੰਬਰ, 2019 –

ਸੀਨੀਅਰ ਕਾਂਗਰਸੀ ਆਗੂ ਸ੍ਰੀ ਰਾਜਿੰਦਰਪਾਲ ਸਿੰਘ ਰਾਣਾ ਰੰਧਾਵਾ ਵਲੋਂ ਅੱਜ ਕਰਤਾਰਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਗਿਆ।

ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਰੰਧਾਵਾ ਨੇ ਕਿਹਾ ਕਿ ਉਨ੍ਹਾ ਦੀ ਪਹਿਲੀ ਤਰਜੀਹ ਕਰਤਾਰਪੁਰ ਇੰਪਰੂਵਮੈਂਟ ਟਰੱਸਟ ਦੇ ਕੰਮ-ਕਾਜ ਨੂੰ ਪਾਰਦਰਸ਼ੀ ਬਣਾਉਣਾ ਹੋਵੇਗਾ।

ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਸ੍ਰੀ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਾਫ਼ -ੁਥਰਾ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹੀ ਵਚਨਬੱਧਤਾ ਕਰਤਾਰਪੁਰ ਇੰਪਰੂਵਮੈਂਟ ਟਰੱਸਟ ਵਿਚ ਵੀ ਲਾਗੂ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪਹੁੰਚਾਉਣ ਦੇ ਮੰਤਵ ਨਾਲ ਕਰਤਾਰਪੁਰ ਇੰਪਰੂਵਮੈਂਟ ਟਰੱਸਟ ਦੇ ਕੰਮ-ਕਾਜ ਨੂੰ ਹੋਰ ਸੁਚਾਾਰੂ ਢੰਗ ਨਾਲ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਟਰੱਸਟ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਆਧੁਨਿਕ ਢੰਗ ਤਰੀਕਿਆਂ ਨੂੰ ਅਪਣਾਇਆ ਜਾਵੇਗਾ ਅਤੇ ਕਰਤਾਰਪੁਰ ਵਾਸੀਆਂ ਲਈ ਨਵੀਆਂ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ।

ਇਸ ਤੋਂ ਪਹਿਲਾਂ ਹਜ਼ਾਰਾਂ ਵਰਕਰਾਂ ਵਲੋਂ ਸ੍ਰੀ ਰਾਣਾ ਰੰਧਾਵਾ ਦਾ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ., ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਰਜਿੰਦਰ ਬੇਰੀ, ਸ੍ਰੀ ਬਾਵਾ ਹੈਨਰੀ, ਮੋਗਾ ਤੋਂ ਵਿਧਾਇਕ ਸ੍ਰੀ ਹਰਜੋਤ ਕਮਲ, ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਜੀਤ ਸਿੰਘ ਪਾਹੜਾ, ਚੇਅਰਮੈਨ ਪਨਸਪ ਸ੍ਰੀ ਤੇਜਿੰਦਰ ਸਿੰਘ ਬਿੱਟੂ, ਚੇਅਰਮੈਨ ਪੰਜਾਬ ਲਘੂ ਉਦਯੋਗ ਵਿਕਾਸ ਬੋਰਡ ਸ੍ਰੀ ਅਰਮਜੀਤ ਸਿੰਘ ਟਿੱਕਾ, ਪੀ.ਪੀ.ਸੀ.ਸੀ.ਬੁਲਾਰਾ ਮੈਡਮ ਨਮਿਸ਼ਾ ਮਹਿਤਾ, ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ, ਡਿਪਟੀ ਮੇਅਰ ਸ੍ਰੀ ਹਰਸਿਮਰਨਜੀਤ ਸਿੰਘ ਬੰਟੀ, ਕਾਂਗਰਸੀ ਆਗੂ ਨਵਜੋਤ ਦਹੀਆ, ਜ਼ਿਲ੍ਹਾ ਕਾਂਗਰਸ ਮੁਖੀ ਸ੍ਰੀ ਬਲਦੇਵ ਸਿੰਘ ਦੇਵ ਅਤੇ ਹੋਰ ਵੀ ਹਾਜ਼ਰ ਸਨ।

Share News / Article

Yes Punjab - TOP STORIES