35.1 C
Delhi
Friday, April 19, 2024
spot_img
spot_img

ਰਾਸ਼ਟਰੀ ਅਧਿਆਪਕ ਪੁਰਸਕਾਰ 2022 ਦੀ ਨਾਮਜ਼ਦਗੀਆਂ ਲਈ ਅਪਲਾਈ ਕਰਨ ਲਈ 12 ਜੁਲਾਈ ਤੱਕ ਵਾਧਾ

ਯੈੱਸ ਪੰਜਾਬ
ਐੱਸ.ਏ.ਐੱਸ. ਨਗਰ, 11 ਜੁਲਾਈ, 2022 –
ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵੱਲੋਂ ਸਾਲ 2022 ਵਿੱਚ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਆਖਰੀ ਮਿਤੀ 12 ਜੁਲਾਈ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਪੀ.ਆਈ. ਕੁਲਜੀਤ ਪਾਲ ਸਿੰਘ ਮਾਹੀ ਨੇ ਦੱਸਿਆ ਕਿ ਬਹੁਤ ਸਾਰੇ ਅਧਿਆਪਕ ਇਸ ਪੁਰਸਕਾਰ ਲਈ ਅਪਲਾਈ ਕਰ ਰਹੇ ਹਨ ਅਤੇ ਇਸ ਵਾਰ ਆਨਲਾਈਨ ਅਪਲਾਈ ਪ੍ਰਕਿਰਿਆ ਨੂੰ ਦੇਖਦਿਆਂ ਬਹੁਤ ਸਾਰੇ ਅਧਿਆਪਕਾਂ ਦੀਆਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਦੇਰ ਸ਼ਾਮ ਤੱਕ ਨਾ ਪੂਰੀ ਹੋਣ ਕਾਰਨ ਇਹ ਮੌਕਾ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਬਹੁਤ ਜਿਆਦਾ ਮਿਹਨਤ ਕੀਤੀ ਗਈ ਹੈ ਅਤੇ ਇਸ ਆਨਲਾਈਨ ਨਾਮਜ਼ਦਗੀ ਅਪਲਾਈ ਪ੍ਰਕਿਰਿਆ ਨੂੰ ਹੁਣ ਅਧਿਆਪਕ 12 ਜੁਲਾਈ ਤੱਕ ਪੂਰਾ ਕਰ ਸਕਣਗੇ।

ਉਹਨਾਂ ਹੋਰ ਵੀ ਅਧਿਆਪਕਾਂ ਨੂੰ ਵਿਦਿਆਰਥੀਆਂ ਅਤੇ ਸਕੂਲਾਂ ਲਈ ਕੀਤੇ ਵਧੀਆ ਕਾਰਜਾਂ ਨੂੰ ਸਨਮੁੱਖ ਰੱਖਦਿਆਂ ਇਸ ਰਾਸ਼ਟਰੀ ਅਧਿਆਪਕ ਪੁਰਸਕਾਰ ਦੇ ਲਈ 12 ਜੁਲਾਈ ਤੱਕ ਮਿਲੇ ਵਾਧੇ ਦਾ ਲਾਭ ਲੈਣ ਹਿੱਤ ਆਪਣੀਆਂ ਆਪਣੀਆਂ ਨਾਮਜ਼ਦਗੀਆਂ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਕਰਮਜੀਤ ਕੌਰ ਸਹਾਇਕ ਡਾਇਰੈਕਟਰ ਸੈਕੰਡਰੀ ਸਿੱਖਿਆ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION