Wednesday, May 25, 2022

ਵਾਹਿਗੁਰੂ

spot_img





ਰੇਤ ਮਾਫੀਆ, ਪੋਸਟ ਮੈਟ੍ਰਿਕ ਸਕਾਲਰਸਿ਼ਪ ਸਕੀਮ, ਬੇਅਦਬੀ ਅਤੇ ਸਿੰਚਾਈ ਘੁਟਾਲੇ ਦੇ ਸਾਜਿਸ਼ਘਾੜਿਆਂ ਵਿਰੁੱਧ ਸਖ਼ਤ ਕਾਰਵਾਈ ਲਈ ਸਰਕਾਰ ਪਾਬੰਦ: ਮੁੱਖ ਮੰਤਰੀ ਚੰਨੀ

ਯੈੱਸ ਪੰਜਾਬ
ਲੁਧਿਆਣਾ, 16 ਦਸੰਬਰ, 2021:
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਅਤੇ ਸੂਬੇ ਦੇ ਲੋਕਾਂ ਵਿਰੁੱਧ ਸਾਜਿਸ਼ ਕਰਨ ਵਾਲੇ ਹਰੇਕ ਵਿਅਕਤੀ ਨੂੰ ਸਜ਼ਾ ਦਿਵਾਉਣਾ ਸਾਡੀ ਸਰਕਾਰ ਦਾ ਇਖਲਾਕੀ ਫਰਜ਼ ਹੈ।

ਚੰਡੀਗੜ੍ਹ ਰੋਡ ਤੇ ਰਵਿਦਾਸ ਆਡੀਟੋਰੀਅਮ, ਈਸਟ ਐਂਡ ਕਲੱਬ, ਸਪੈਸ਼ਲ ਪਾਰਕ ਸਟੈਟਿਕ ਕੰਪੈਕਟਰ, ਵਪਾਰਕ ਅਤੇ ਪ੍ਰਦਰਸ਼ਨੀ ਕੇਂਦਰ ਅਤੇ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਪਿੱਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਤ ਮਾਫੀਆ, ਬੇਅਦਬੀ, ਸਿੰਚਾਈ ਘੁਟਾਲੇ ਜਾਂ ਪੋਸਟ ਮੈਟ੍ਰਿਕ ਸਕਾਲਰਸਿ਼ਪ ਸਕੀਮ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਬਣਦੀ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਗੁਨਾਹਗਾਰਾਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਸੂਬਾ ਸਰਕਾਰ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ, ਭਾਵੇਂ ਉਹ ਕਿੰਨਾ ਵੀ ਰਸੂਖ਼ਦਾਰ ਕਿਉਂ ਨਾ ਹੋਵੇ, ਅਜਿਹੇ ਅਪਰਾਧਾਂ ਲਈ ਜਵਾਬਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਮਨੁੱਖਤਾ ਵਿਰੁੱਧ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਸਿਆਸੀ ਵਿਅਕਤੀਆਂ ਨੂੰ ਵੀ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਇਨ੍ਹਾਂ ਦੋਸ਼ੀਆਂ ਨੂੰ ਸੀਖਾਂ ਪਿੱਛੇ ਡੱਕਣਾ ਪੰਜਾਬ ਸਰਕਾਰ ਦਾ ਤਰਜੀਹੀ ਫਰਜ਼ ਹੈ।

`ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ `ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਸੱਤਾ ਹਥਿਆਉਣ ਲਈ ਉਨ੍ਹਾਂ (ਕੇਜਰੀਵਾਲ) ਵਲੋਂ ਵਰਤੇ ਜਾ ਰਹੇ ਹਥਕੰਡਿਆਂ ਤੋਂ ਸੁਚੇਤ ਰਹਿਣ ਲਈ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਵਾਅਦੇ ਝੂਠ ਦਾ ਪੁਲੰਦਾ ਹਨ, ਜੋ ਸੂਬਾ-ਦਰ-ਸੂਬਾ ਬਦਲਦੇ ਰਹਿੰਦੇ ਹਨ। ਮੁੱਖ ਮੰਤਰੀ ਚੰਨੀ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਕੇਜਰੀਵਾਲ , ਪੰਜਾਬ ਵਿੱਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਭੱਤਾ ਦੇਣ ਦਾ ਵਾਅਦਾ ਕਰ ਰਹੇ ਹਨ ਪਰ ਗੋਆ ਵਿੱਚ ਉਨ੍ਹਾਂ ਵਲੋਂ ਇਹੀ ਭੱਤਾ 5000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਕੇਜਰੀਵਾਲ ਐਂਡ ਕੰਪਨੀ ਦਾ ਕਿਰਦਾਰ ਸਵਾਲਾਂ ਦੇ ਘੇਰੇ ਵਿੱਚ ਹੈ ਅਤੇ ਲੋਕਾਂ ਨੂੰ ਇਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਕਾਂਗਰਸ ਲੀਡਰਸਿ਼ਪ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸੂਬੇ ਦੇ ਹਰ ਆਮ ਆਦਮੀ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯਤਨ ਕਰ ਰਿਹਾ ਹਾਂ।

ਆਪਣੀ ਸਰਕਾਰ ਵੱਲੋਂ ਵਿੱਢੀਆਂ ਕਈ ਲੋਕ -ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ,ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਕੀਤੀਆਂ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲ ਮੁਆਫ ਕੀਤੇ , ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀੇਤੇ ਅਤੇ ਇਸਦੇ ਨਾਲ ਹੀ ਰੇਤ ਦੇ ਰੇਟ ਵੀ ਘਟਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਇਹ ਹੀ ਨਹੀਂ ਸਗੋਂ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਅਜਿਹੇ ਅਹਿਮ ਫੈਸਲੇ ਵੀ ਲਏ ਜਾਣਗੇ।

ਇਸ ਮੌਕੇ ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।

ਇਸ ਮੌਕੇ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਮੇਅਰ ਸ੍ਰੀ ਬਲਕਾਰ ਸਿੰਘ ਤੇ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
114,316FollowersFollow

ENTERTAINMENT

National

GLOBAL

OPINION

Making a career based on a hobby is a wise step – by Narvijay Yadav

In my first few years in journalism, my mind was so engrossed in the work that it seemed like fun to me. I was...

Trade focussed Quad – by Asad Mirza

The first in-person meeting of the leaders of the US, Australia, Japan and India, termed Quad, will be held in Tokyo on Tuesday. This...

How much and how often should courts adjudicate matters of religous fervour? – by Adeel Ahmed

New Delhi, May 22, 2022- In the old city of Jerusalem, there lies a 187-foot long ‘Western Wall, built by Herod on the western...

SPORTS

Health & Fitness

Preterm birth: Warning signs that indicate complications during pregnancy

New Delhi, May 23, 2022 - Preterm birth, defined as a baby born before 37 weeks of pregnancy, is a leading cause of infant death and can result in long-term disabilities for those who survive. Each year, approximately 1 million children die as a result of preterm birth complications. According to the World Health Organization, many survivors will live...

Gadgets & Tech