Monday, September 25, 2023

ਵਾਹਿਗੁਰੂ

spot_img
spot_img

ਲੁਧਿਆਣਾ ਜੇਲ੍ਹ ਦਾ ਦੌਰਾ ਕਰਨ ਮਗਰੋਂ ਸੁਖਜਿੰਦਰ ਰੰਧਾਵਾ ਨੇ ਕਿਸ ਨੂੂੰ ਠਹਰਾਇਆ ਹਿੰਸਾ ਲਈ ਜ਼ਿੰਮੇਵਾਰ?

- Advertisement -

ਲੁਧਿਆਣਾ/ਚੰਡੀਗੜ੍ਹ, 28 ਜੂਨ, 2019:
ਪੰਜਾਬ ਦੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਜ਼ਿਲਾ ਪ੍ਰਸ਼ਾਸਨ ਨੂੰ ਨਾਲ ਲੈ ਕੇ ਕੇਂਦਰੀ ਜੇਲ੍ਹ ਲੁਧਿਆਣਾ ਦਾ ਦੌਰਾ ਕੀਤਾ ਜਿੱਥੇ ਕੱਲ੍ਹ ਹਿੰਸਾ ਵਾਪਰੀ ਸੀ।

ਸ. ਰੰਧਾਵਾ ਨੇ ਜੇਲ੍ਹ ਦਾ ਦੌਰਾ ਕਰਦਿਆਂ ਉਚ ਸੁਰੱਖਿਆ ਜ਼ੋਨ ਤੇ ਸਾਰੀਆਂ ਬੈਰਕਾਂ ਤੋਂ ਇਲਾਵਾ ਉਨ੍ਹਾਂ ਸਾਰੀਆਂ ਥਾਵਾਂ ਦਾ ਨਿਰੀਖਣ ਕੀਤਾ ਗਿਆ ਜਿੱਥੇ ਬੀਤੇ ਕੱਲ੍ਹ ਕੈਦੀਆਂ ਵੱਲੋਂ ਨੁਕਸਾਨ ਪਹੁੰਚਾਇਆ ਗਿਆ ਸੀ।

ਡੀ.ਜੀ.ਪੀ. (ਜੇਲ੍ਹਾਂ) ਸ੍ਰੀ ਰੋਹਿਤ ਚੌਧਰੀ ਨੇ ਜੇਲ੍ਹ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਪੂਰੇ ਘਟਨਾਕ੍ਰਮ ਦਾ ਪਿਛੋਕੜ ਦੱਸਦਿਆਂ ਕਿਹਾ ਕਿ ਇਸ ਪਿੱਛੇ ਕੁਝ ਗੈਂਗਸਟਰਾਂ ਵੱਲੋਂ ਸਾਜਿਸ਼ ਘੜੀ ਗਈ ਜਿਹੜੇ ਜੇਲ੍ਹ ਪ੍ਰਸ਼ਾਸਨ ਤੋਂ ਇਸ ਗੱਲੋਂ ਔਖੇ ਸਨ ਕਿ ਉਨ੍ਹਾਂ ਨੂੰ ਉਚ ਸੁਰੱਖਿਆ ਜ਼ੋਨ ਤੋਂ ਬਾਹਰ ਆਉਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਇਨ੍ਹਾਂ ਨੂੰ ਜੇਲ੍ਹ ਅੰਦਰ ਪਾਬੰਦੀਸ਼ੁਦਾ ਚੀਜ਼ਾਂ ਲਿਜਾਣ ਤੋਂ ਰੋਕਿਆ ਜਾਂਦਾ ਹੈ।

ਸ. ਰੰਧਾਵਾ ਜੇਲ੍ਹ ਅਧਿਕਾਰੀਆਂ ਨੂੰ ਵੀ ਮਿਲੇ ਜਿਨ੍ਹਾਂ ਨੇ ਕੱਲ੍ਹ ਦਲੇਰੀ ਤੇ ਹਿੰਮਤ ਨਾਲ ਬੇਕਾਬੂ ਹੋਏ ਕੈਦੀਆਂ ਨੂੰ ਨੱਥ ਪਾਉਣ ਵਿੱਚ ਅਹਿਮ ਰੋਲ ਨਿਭਾਇਆ। ਜੇਲ੍ਹ ਮੰਤਰੀ ਨੇ ਇਨ੍ਹਾਂ ਨੂੰ ਪ੍ਰਤੀ ਅਧਿਕਾਰੀ/ਕਰਮਚਾਰੀ 5,000 ਰੁਪਏ ਪ੍ਰੋਤਸਾਹਨ ਵਜੋਂ ਦੇਣ ਦਾ ਐਲਾਨ ਕੀਤਾ।

ਇਸ ਦੇ ਨਾਲ ਹੀ ਇਨ੍ਹਾਂ ਨੂੰ ਪ੍ਰਸੰਸਾ ਪੱਤਰ ਦੇ ਨਾਲ ਉਨ੍ਹਾਂ ਦੀ ਪਦਉਨਤੀ ਕਰਨ ਦਾ ਐਲਾਨ ਕੀਤਾ। ਜੇਲ੍ਹ ਮੰਤਰੀ ਨੇ ਉਨ੍ਹਾਂ ਕੈਦੀਆਂ ਦੀ ਵੀ ਪ੍ਰਸੰਸਾ ਕੀਤੀ ਜਿਨ੍ਹਾਂ ਨੇ ਸਥਿਤੀ ਨੂੰ ਕੰਟੋਰਲ ਕਰਨ ਲਈ ਜੇਲ੍ਹ ਅਧਿਕਾਰੀਆਂ ਦੀ ਮੱਦਦ ਕੀਤੀ। ਇਨ੍ਹਾਂ ਕੈਦੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ।

ਜੇਲ੍ਹ ਮੰਤਰੀ ਨੇ ਇਸ ਦੌਰੇ ਮੌਕੇ ਮਹਿਸੂਸ ਕੀਤਾ ਕਿ ਭੀੜ ਨੂੰ ਕਾਬੂ ਵਿੱਚ ਲਿਆਉਣ ਲਈ ਅੱਥਰੂ ਗੈਸ ਨੇ ਅਹਿਮ ਰੋਲ ਨਿਭਾਇਆ ਜਿਸ ਕਾਰਨ ਉਨ੍ਹਾਂ ਮੌਕੇ ‘ਤੇ ਹੀ ਡੀ.ਜੀ.ਪੀ. ਨਾਲ ਗੱਲ ਕਰਦਿਆਂ ਜੇਲ੍ਹ ਵਿਭਾਗ ਨੂੰ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਮੁਹੱਈਆ ਕਰਨ ਲਈ ਕਿਹਾ ਤਾਂ ਜੋ ਭਵਿੱਖ ਵਿੱਚ ਅਜਿਹੀ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾਵੇ।

ਸ. ਰੰਧਾਵਾ ਨੇ ਕੱਲ੍ਹ ਦੀ ਘਟਨਾ ਵਿੱਚ ਜ਼ਖ਼ਮੀ ਹੋਏ ਜੇਲ੍ਹ ਅਧਿਕਾਰੀਆਂ ਅਤੇ ਕੈਦੀਆਂ ਦੀ ਸਿਹਤ ਬਾਰੇ ਵੀ ਜਾਣਕਾਰੀ ਲਈ ਜਿਹੜੇ ਇਸ ਵੇਲੇ ਜੇਲ੍ਹ ਹਸਪਤਾਲ, ਸਿਵਲ ਹਸਪਤਾਲ ਤੇ ਡੀ.ਐਮ.ਸੀ. ਲੁਧਿਆਣਾ ਵਿਖੇ ਦਾਖਲ ਹਨ। ਜੇਲ੍ਹ ਮੰਤਰੀ ਨੇ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਸਥਿਤੀ ਨੂੰ ਕੰਟੋਰਲ ਕਰਨ ਨਿਭਾਈ ਭੂਮਿਕਾ ਉਤੇ ਵੀ ਤਸੱਲੀ ਪ੍ਰਗਟਾਈ।

ਇਸ ਮੌਕੇ ਪ੍ਰਮੁੱਖ ਸਕੱਤਰ (ਜੇਲ੍ਹਾਂ) ਸ੍ਰੀ ਹੁਸਨ, ਡੀ.ਜੀ.ਪੀ. (ਜੇਲ੍ਹਾਂ) ਸ੍ਰੀ ਰੋਹਿਤ ਚੌਧਰੀ, ਆਈ.ਜੀ. (ਜੇਲ੍ਹਾਂ) ਸ੍ਰੀ ਆਰ.ਕੇ.ਅਰੋੜਾ, ਡੀ.ਆਈ.ਜੀ. (ਜੇਲ੍ਹਾਂ) ਸ੍ਰੀ ਐਸ.ਐਸ.ਸੈਣੀ ਤੇ ਸ੍ਰੀ ਐਲ.ਐਸ.ਜਾਖੜ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਅੱਗਰਵਾਲ ਸਣੇ ਜੇਲ੍ਹ, ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।

- Advertisement -

YES PUNJAB

Transfers, Postings, Promotions

spot_img

Stay Connected

193,605FansLike
113,155FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech