ਲੁਧਿਆਣਾ ਵਿਖ਼ੇ ਸ਼ੁਰੂ ਹੋਏ ਡਿਜੀਟਲ ਮੋਬਾਇਲ ਮਿਊਜ਼ੀਅਮ ਨੂੰ ਮਿਲਿਆ ਭਰਵਾਂ ਹੁੰਗਾਰਾ

ਲੁਧਿਆਣਾ, 11 ਅਕਤੂਬਰ, 2019:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਂਊਂਡ ਵਿੱਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਜੀਟਲ ਮੋਬਾਈਲ ਮਿਊਜ਼ੀਅਮ ਅੱਜ ਸ਼ੁਰੂ ਹੋ ਗਿਆ।

ਅੱਜ ਸਵੇਰੇ 6.30 ਵਜੇ ਤੋਂ ਲੈ ਕੇ ਸ਼ਾਮ 6.00 ਵਜੇ ਤੱਕ ਵੱਖ-ਵੱਖ ਖੇਤਰਾਂ ਤੋਂ ਪੁੱਜੇ 3000 ਤੋਂ ਵਧੇਰੇ ਦਰਸ਼ਕਾਂ ਨੇ ਇਸ ਮਿਊਜ਼ੀਅਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਭਰਪੂਰ ਜਾਣਕਾਰੀ ਹਾਸਿਲ ਕੀਤੀ।

ਦੱਸਣਯੋਗ ਹੈ ਕਿ ਇਹ ਮਿਊਜ਼ੀਅਮ ਮਿਤੀ 12 ਅਤੇ 13 ਅਕਤੂਬਰ ਨੂੰ ਵੀ ਇਸੇ ਤਰ੍ਹਾਂ ਸਵੇਰੇ 6.30 ਵਜੇ ਤੋਂ ਲੈ ਕੇ ਸ਼ਾਮ 6.00 ਵਜੇ ਤੱਕ ਚੱਲੇਗਾ, ਜਦਕਿ ਮਿਤੀ 12 ਅਤੇ 13 ਅਕਤੂਬਰ ਨੂੰ ਸ਼ਾਮ ਨੂੰ ਦੋ-ਦੋ ਲਾਈਟ ਐਂਡ ਸਾਊਂਡ ਸ਼ੋਅ ਵੀ ਦਿਖਾਏ ਜਾਣਗੇ।

ਅੱਜ ਜਿਉਂ ਹੀ ਸਵੇਰੇ 6.30 ਵਜੇ ਇਹ ਡਿਜੀਟਲ ਮਿਊਜ਼ੀਅਮ ਸ਼ੁਰੂ ਹੋਇਆ ਤਾਂ ਸਵੇਰ ਦੀ ਸੈਰ ਕਰਨ ਵਾਲੇ ਲੋਕਾਂ ਨੇ ਇਸ ਮਿਊਜ਼ੀਅਮ ਨੂੰ ਦੇਖਿਆ। ਇਸ ਤੋਂ ਬਾਅਦ ਪੂਰਾ ਦਿਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਇਸ ਵਿੱਚ ਸ਼ਮੂਲੀਅਤ ਕੀਤੀ। ਸ਼ਾਮ ਨੂੰ ਫਿਰ ਸੈਰ ਕਰਨ ਵਾਲੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਮਿਊਜ਼ੀਅਮ ਦੀ ਸ਼ੁਰੂਆਤ ਕਰਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਸਾਡੇ ਜੀਵਨ ਨੂੰ ਅਧਿਆਤਮਕਤਾ ਨਾਲ ਜੋੜਨ ਵਾਲਾ ਇਹ ਪ੍ਰਵਾਹ ਲਗਾਤਾਰ ਤਿੰਨ ਦਿਨ ਚੱਲੇਗਾ।

ਜਿਸ ਦੌਰਾਨ ਪਹੁੰਚਣ ਵਾਲੇ ਦਰਸ਼ਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਸਾਰੇ ਐੱਸ. ਡੀ. ਐੱਮਜ਼ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਇਹ ਮਿਊਜ਼ੀਅਮ ਮਿਤੀ 12 ਅਤੇ 13 ਅਕਤੂਬਰ ਨੂੰ ਵੀ ਇਸੇ ਤਰ੍ਹਾਂ ਸਵੇਰੇ 6.30 ਵਜੇ ਤੋਂ ਲੈ ਕੇ ਸ਼ਾਮ 6.00 ਵਜੇ ਤੱਕ ਚੱਲੇਗਾ, ਜਦਕਿ ਮਿਤੀ 12 ਅਤੇ 13 ਅਕਤੂਬਰ ਨੂੰ ਸ਼ਾਮ ਨੂੰ ਦੋ-ਦੋ ਲਾਈਟ ਐਂਡ ਸਾਊਂਡ ਸ਼ੋਅ ਵੀ ਦਿਖਾਏ ਜਾਣਗੇ। ਪਹਿਲਾ ਸ਼ੋਅ ਸ਼ਾਮ 7 ਵਜੇ ਤੋਂ 7.45 ਵਜੇ ਤੱਕ ਜਦਕਿ ਦੂਜਾ ਸ਼ੋਅ ਦੇਰ ਸ਼ਾਮ 8.30 ਵਜੇ ਤੋਂ 9.15 ਵਜੇ ਤੱਕ ਹੋਇਆ ਕਰੇਗਾ।

ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਮਿਤੀ 23 ਅਤੇ 24 ਅਕਤੂਬਰ ਨੂੰ ਸਥਾਨਕ ਲਾਡੋਵਾਲ ਸਥਿਤ ਸਤਲੁੱਜ ਦਰਿਆ ਵਿੱਚ ਵੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਇਸ ਪ੍ਰਤੀ ਵੀ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ੋਆਂ ਵਿੱਚ ਪ੍ਰਵੇਸ਼ ਬਿਲਕੁਲ ਮੁਫ਼ਤ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਆਯੋਜਨ ਦਾ ਵੱਧ ਤੋਂ ਵੱਧ ਲਾਭ ਲੈਣ।

ਇਸ ਨੂੰ ਵੀ ਪੜ੍ਹੋ:
ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

Yes Punjab - TOP STORIES