36.7 C
Delhi
Friday, April 19, 2024
spot_img
spot_img

ਲੋਕ ਸੰਪਰਕ ਅਧਿਕਾਰੀ ਗੁਰਿੰਦਰ ਕੌਰ ਨੂੰ ਸੇਵਾ ਮੁਕਤੀ ਮੌਕੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਕੀਤਾ ਗਿਆ ਸਨਮਾਨਤ

ਚੰਡੀਗੜ, 3 ਅਕਤੂਬਰ, 2019 –
ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਬਤੌਰ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਵਜੋਂ ਸੇਵਾ ਨਿਭਾ ਕੇ ਸੇਵਾ ਮੁਕਤ ਹੋਏ ਗੁਰਿੰਦਰ ਕੌਰ ਨੂੰ ਅੱਜ ਵਿਭਾਗ ਵੱਲੋਂ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਸ੍ਰੀਮਤੀ ਗੁਰਿੰਦਰ ਕੌਰ ਨੇ ਵਿਭਾਗ ਵਿਚ 30 ਸਾਲ ਸੇਵਾਵਾਂ ਨਿਭਾਉਣ ਉਪਰੰਤ ਸਵੈ-ਇੱਛਾ ਨਾਲ ਸੇਵਾ ਮੁਕਤੀ ਲਈ ਸੀ।

ਅੱਜ ਇਥੇ ਪੰਜਾਬ ਭਵਨ ਵਿਖੇ ਹੋਏ ਵਿਦਾਇਗੀ ਤੇ ਸਨਮਾਨ ਸਮਾਰੋਹ ਦੌਰਾਨ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਗੁਰਿੰਦਰ ਕੌਰ ਨੂੰ ਸਨਮਾਨਤ ਕਰਦਿਆਂ ਉਨ•ਾਂ ਨੂੰ ਭਵਿੱਖੀ ਜੀਵਨ ਲਈ ਸ਼ੁੱਭ ਇੱਛਾਵਾਂ ਭੇਟ ਕੀਤੀਆਂ ਗਈਆਂ। ਉਨ•ਾਂ ਕਿਹਾ ਕਿ ਵਿਭਾਗ ਉਨ•ਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸਦਾ ਯਾਦ ਕਰਦਾ ਰਹੇਗਾ।

ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਕ ਡਾ. ਸੇਨੂੰ ਦੁੱਗਲ, ਡਿਪਟੀ ਡਾਇਰੈਕਟਰ ਡਾ. ਅਜੀਤ ਕੰਵਲ ਸਿੰਘ ਹਮਦਰਦ ਤੇ ਸ੍ਰੀ ਰਣਦੀਪ ਸਿੰਘ ਆਹਲੂਵਾਲੀਆ ਨੇ ਸੰਬੋਧਨ ਕਰਦਿਆਂ ਗੁਰਿੰਦਰ ਕੌਰ ਨੂੰ ਇਮਾਨਦਾਰ, ਮਿਹਨਤੀ, ਕਾਰਜਕੁਸ਼ਲ, ਸਹਿਜ ਸੁਭਾਅ ਤੇ ਠਰੰਮੇ ਨਾਲ ਕੰਮ ਕਰਨ ਵਾਲਾ ਅਧਿਕਾਰੀ ਦੱਸਿਆ। ਗੁਰਿੰਦਰ ਕੌਰ ਨੇ ਸੰਬੋਧਨ ਕਰਦਿਆਂ ਵਿਭਾਗ ਵੱਲੋਂ ਮਿਲੇ ਸਹਿਯੋਗ ਲਈ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੇਵਾ ਮੁਕਤ ਅਧਿਕਾਰੀ ਦੇ ਲੜਕੇ ਰਾਜਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Gurinder Kaur Gurkirt Kirpal Singh with teamਮੰਚ ਸੰਚਾਲਨ ਕਰਦਿਆਂ ਲੋਕ ਸੰਪਰਕ ਅਧਿਕਾਰੀ ਨਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਗੁਰਿੰਦਰ ਕੌਰ 1989 ਵਿੱਚ ਬਤੌਰ ਟਰਾਂਸਲੇਟਰ ਭਰਤੀ ਹੋਏ ਸਨ, ਉਸ ਤੋਂ ਬਾਅਦ ਆਰਟੀਕਲ ਰਾਈਟਰ, ਏ.ਪੀ.ਆਰ.ਓ. ਤੇ ਪੀ.ਆਰ.ਓ. ਵਜੋਂ ਸੇਵਾਵਾਂ ਨਿਭਾਈਆਂ। ਇਸ ਦੌਰਾਨ ਉਹ ਵਿਕਾਸ ਜ੍ਰਾਗਿਤੀ ਦੇ ਡਿਪਟੀ ਐਡੀਟਰ ਵੀ ਰਹੇ।

ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਪੀ.ਐਸ. ਕਾਲੜਾ ਤੇ ਸ੍ਰੀ ਕ੍ਰਿਸ਼ਨ ਲਾਲ ਰੱਤੂ ਸਮੇਤ ਪ੍ਰੈਸ ਸੈਕਸ਼ਨ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION