ਲੋੜਵੰਦ ਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਔਖ਼ੀ ਘੜੀ ’ਤੋਂ ਬਾਹਰ ਕੱਢਨ ਲਈ ਐਨ.ਆਰ.ਆਈ. ਨੇ ਕੀਤੀ ਪਹਿਲ

ਜਲੰਧਰ, 05 ਮਈ, 2020 –

ਜ਼ਿਲਾ ਪ੍ਰਸ਼ਾਸਨ ਵੱਲ ਕੋਵਿਡ-19 ਖਿਲਾਫ਼ ਜੰਗ ਵਿੱਚ ਸਹਾਇਤਾ ਦਾ ਹੱਥ ਵਧਾਉਂਦਿਆਂ ਅਸਟਰੀਆ ਦੇ ਐਨ.ਆਰ.ਆਈ. ਜੋ ਕਿ ਜਲੰਧਰ ਨਾਲ ਸਬੰਧਿਤ ਹਨ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਦੀ ਮੌਜੂਦਗੀ ਵਿੱਚ 20 ਟਨ ਕਣਕ ਦਾ ਆਟਾ ਸੌਂਪਿਆ ਗਿਆ।

ਐਨ.ਆਰ.ਆਈ ਸ੍ਰੀ ਪ੍ਰਮੋਦ ਮਹਿੰਦੀਰੱਤਾ ਵਲੋਂ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਪ੍ਰੇਰਿਤ ਕਰਨ ‘ਤੇ ਉਸ ਵਲੋਂ ਕੋਵਿਡ-19 ਖਿਲਾਫ਼ ਜੰਗ ਵਿੱਚ ਯੋਗਦਾਨ ਪਾਇਆ ਗਿਆ।

ਸ੍ਰੀ ਮਹਿੰਦੀਰੱਤਾ ਨੇ ਕਿਹਾ ਕਿ ਇਹ ਉਨਾਂ ਵਲੋਂ ਇਸ ਔਖੀ ਘੜੀ ਵਿੱਚ ਅਪਣੇ ਘਰੇਲੂ ਜ਼ਿਲਾ ਵਾਸੀਆਂ ਦੀ ਸਹਾਇਤਾ ਲਈ ਨਿਮਾਣੀ ਜਿਹੀ ਕੋਸ਼ਿਸ਼ ਹੈ। ਉਨਾਂ ਕਿਹਾ ਕਿ ਉਹ ਜ਼ਿਲਾ ਵਾਸੀਆਂ ਖਾਸ ਕਰਕੇ ਲੋੜਵੰਦ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਦ੍ਰਿੜ ਚਿੰਤਤ ਹਨ ਅਤੇ ਵਿਧਾਇਕ ਸ੍ਰੀ ਰਿੰਕੂ ਵਲੋਂ ਪ੍ਰੇਰਿਤ ਕਰਨ ਕਰਕੇ ਹੀ ਉਨਾਂ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ।

ਇਸ ਮੌਕੇ ਵਿਧਾਇਕ ਸ੍ਰੀ ਰਿੰਕੂ ਵਲੋਂ ਐਨ.ਆਰ.ਆਈ ਦੀ ਲੋੜਵੰਦ ਦੇ ਗ਼ਰੀਬ ਲੋਕਾਂ ਦੀ ਸਹਾਇਤਾ ਕਰਨ ‘ਤੇ ਸਵਾਗਤ ਕੀਤਾ ਗਿਆ ਅਤੇ ਦੱਸਿਆ ਕਿ ਸ੍ਰੀ ਮਹਿੰਦੀਰੱਤਾ ਵਲੋਂ ਪਹਿਲਾਂ ਹੀ ਬਸਤੀ ਖੇਤਰ ਦੇ 1000 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ ਹੈ।

ਉਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਰੇ ਲੋੜਵੰਦ ਲੋਕਾਂ ਲਈ ਰਾਸ਼ਨ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਬਹੁਤ ਹੀ ਸ਼ਲਾਘਾ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਇਸ ਵੱਡਮੁੱਲੇ ਯੋਗਦਾਨ ਲਈ ਐਨ.ਆਰ.ਆਈ.ਦਾ ਧੰਨਵਾਦ ਕੀਤਾ ਗਿਆ। ਉਨਾਂ ਵਲੋਂ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਦਾ ਵੀ ਖਾਸ ਤੌਰ ‘ਤੇ ਧੰਨਵਾਦ ਕੀਤਾ ਗਿਆ ਜਿਨਾਂ ਲੋੜਵੰਦ ਤੇ ਸਮਾਜ ਦੇ ਕਮਜੋਰ ਵਰਗਾਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਦਾਨੀ ਸਜਣਾਂ ਅਤੇ ਐਨ.ਆਰ.ਆਈਜ਼ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


Yes Punjab - Top Stories