ਲੌਂਗੋਵਾਲ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਲਈ ਰਾਜਪਾਲ ਬਦਨੌਰ ਨੂੰ ਸੱਦਾ ਪੱਤਰ ਦਿੱਤਾ

ਅੰਮ੍ਰਿਤਸਰ, 24 ਅਕਤੂਬਰ, 2019:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਸਾਲਾ ਪ੍ਰਕਾਸ਼ ਪੁਰਬ ਵਿਚ ਸ਼ਮੂਲੀਅਤ ਲਈ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਸੱਦਾ ਦਿੱਤਾ ਗਿਆ।

ਸ੍ਰੀ ਬਦਨੌਰ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿੱਤਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਪੰਜਾਬ ਦੇ ਮਾਨਯੋਗ ਗਵਰਨਰ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰਦਿਆਂ ਮੁੱਖ ਸਮਾਗਮਾਂ ਸਮੇਂ ਸ਼ਿਰਕਤ ਕਰਨ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਇਕ ਖ਼ਾਸ ਮੌਕਾ ਹੈ ਅਤੇ ਇਸ ਸਮੇਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ।

ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਮੁੱਖ ਸਮਾਗਮ ਕਰਵਾਇਆ ਜਾਣਾ ਹੈ, ਜਿਸ ਵਿਚ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸੇ ਸਿਲਸਿਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਹਸਤੀਆਂ ਨੂੰ ਸੱਦੇ ਦਿੱਤੇ ਜਾ ਰਹੇ ਹਨ। ਗਵਰਨਰ ਪੰਜਾਬ ਨੂੰ ਸੱਦਾ ਦੇਣ ਸਮੇਂ ਭਾਈ ਲੌਂਗੋਵਾਲ ਦੇ ਨਾਲ ਬੀਬੀ ਹਰਜਿੰਦਰ ਕੌਰ ਵੀ ਮੌਜੂਦ ਸਨ।

Share News / Article

Yes Punjab - TOP STORIES