ਵਜੀਫਾ ਘੁਟਾਲਾ – ਧਰਮਸੋਤ ਦੇ ਨਾਲ-ਨਾਲ ਬਾਦਲਾਂ ਦੇ ਕਾਰਜਕਾਲ ਦੀ ਵੀ ਹੋਵੇ ਜਾਂਚ: ‘ਆਪ’

ਗੁਰਦਾਸਪੁਰ, 2 ਸਤੰਬਰ, 2020 –
ਦਲਿਤ ਪਰਿਵਾਰਾਂ ਨਾਲ ਸੰਬੰਧਿਤ ਲੱਖਾਂ ਹੋਣਹਾਰ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜੀਫ਼ਾ) ਸਕੀਮ ‘ਚ ਹੋਏ ਤਾਜ਼ਾ ਘੁਟਾਲੇ ‘ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਅੱਜ (ਬੁੱਧਵਾਰ) ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਥਾਨਕ ਡਾਕਾਖਾਨਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਅਤੇ ਮੁੱਖ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਫੂਕੇ।

‘ਆਪ’ ਦੇ ਇਸ ਰੋਸ ਮੁਜਾਹਰੇ ਦੀ ਅਗਵਾਈ ਪਾਰਟੀ ਆਗੂ ਡਾ. ਕਮਲਜੀਤ ਸਿੰਘ ਨੇ ਕੀਤੀ। ਇਸ ਦੌਰਾਨ ਸਥਾਨਕ ਆਗੂਆਂ ਵਿਚੋਂ ਸ਼ੈਰੀ ਕਲਸੀ, ਹਕੀਕਤ ਰਾਏ, ਕਸ਼ਮੀਰ ਸਿੰਘ ਵਾਹਲਾ, ਧਵਨਦੀਪ ਸਿੰਘ ਦੱਤਾ, ਗੁਰਪ੍ਰੀਤ ਸਿੰਘ, ਭਾਰਤ ਭੂਸ਼ਣ ਸ਼ਰਮਾ, ਐਸ.ਪੀ ਗੋਸਲਾ, ਅਮਰਨਾਥ, ਰਾਜੇਸ਼ ਕੁਮਾਰ, ਠਾਕਰ ਤਰਸੇਮ ਸਿੰਘ, ਸ਼ਿਵਚਰਨ ਸਿੰਘ, ਚੰਨਣ ਸਿੰਘ ਖਾਲਸਾ, ਅਮਰਜੀਤ ਸਿੰਘ, ਰਨਜੇਤ ਸਿੰਘ, ਹਰਦੇਵ ਸਿੰਘ, ਲਾਡੀ, ਰਣਜੀਤ ਸਿੰਘ, ਮਨਦੀਪ ਸਿੰਘ, ਵਿਨੋਦ ਕੁਮਾਰ, ਜਗਜੀਵਨ ਸਿੰਘ ਪੰਨੂੰ, ਬਲਬੀਰ ਸਿੰਘ ਪੰਨੂੰ, ਪੀਟਰ ਚੀਦਾ, ਸੂਬੇਦਾਰ ਕੁਲਵੰਤ ਸਿੰਘ, ਜਸਵੰਤ ਸਿੰਘ, ਲਖਵਿੰਦਰ ਸਿੰਘ ਅਤੇ ਹੋਰ ਆਗੂ ਸ਼ਾਮਲ ਸਨ।
ਧਰਨੇ ਨੂੰ ਸੰਬੋਧਨ ਕਰਦੇ ਹੋਏ ਡਾ. ਕਮਲਜੀਤ ਸਿੰਘ ਨੇ ਮੁੱਖਮੰਤਰੀ ‘ਤੇ ਦੋਸ਼ ਲਗਾਏ ਕਿ ਉਹ ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਸਕੀਮ ‘ਚ ਸਿੱਧਾ 63.91 ਕਰੋੜ ਰੁਪਏ ਹੜੱਪਣਵਾਲੇ ਆਪਣੇ ਭ੍ਰਿਸ਼ਟ ਮੰਤਰੀ (ਧਰਮਸੋਤ) ਨੂੰ ਬਰਖਾਸਤ ਕਰਨ ‘ਚ ਬਚਾਉਣ ਲਈ ਸਾਰੀਆਂ ਨੈਤਿਕ ਅਤੇ ਪ੍ਰਸ਼ਾਸਨਿਕ ਹੱਦਾਂ ਟੱਪ ਰਹੇ ਹਨ।

‘ਆਪ’ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਇਸ ਵਜੀਫ਼ਾ ਘੁਟਾਲੇ ਦੀ ਵਿਭਾਗੀ ਜਾਂਚ 2 ਅਧਿਕਾਰੀਆਂ ਨੂੰ ਸੌਂਪੇ ਜਾਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਜਾਂਚ ਕੋਈ ਵੀ ਏਜੰਸੀ ਕਰੇ ਪ੍ਰੰਤੂ ਜਾਂਚ ਮਾਣਯੋਗ ਹਾਈਕੋਰਟ ਦੇ ਮੋਜੂਦਾ ਜੱਜਾਂ ਦੀ ਨਿਗਰਾਨੀ ਹੇਠ ਸਮਾਂਬੱਧ ਹੋਵੇ ਅਤੇ ਇਸ ਜਾਂਚ ਦਾ ਦਾਇਰਾ 2012-13 ਤੱਕ ਵਧਾਇਆ ਜਾਵੇ, ਕਿਉਂਕਿ ਬਾਦਲਾਂ ਦੀ ਸਰਕਾਰ ਵੇਲੇ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ‘ਚ 1200 ਕਰੋੜ ਰੁਪਏ ਤੋਂ ਵੱਧ ਦੀ ਗੜਬੜੀ ਹੋਈ ਹੈ। ਇਸ ਲਈ ਧਰਮਸੋਤ ਦੇ ਨਾਲ-ਨਾਲ ਬਾਦਲਾਂ ਦੇ ਕਾਰਜਕਾਲ ਦੀ ਵੀ ਜਾਂਚ ਹੋਵੇ।

‘ਆਪ’ ਆਗੂਆਂ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਲੱਖਾਂ ਹੋਣਹਾਰ ਦਲਿਤ ਵਿਦਿਆਰਥੀਆਂ ਦੇ ਭਵਿੱਖ ਦਾ ਕਾਤਲ ਹੈ। ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ‘ਚੋ ਸਿੱਧਾ 63.91 ਕਰੋੜ ਰੁਪਏ ਹੜੱਪਣ ਵਾਲੇ ਮੰਤਰੀ ਸਾਧੁ ਸਿੰਘ ਧਰਮਸੋਤ ਖਿਲਾਫ਼ ਵਧੀਕ ਮੁੱਖ ਸਕੱਤਰ ਵੱਲੋਂ ਜਿੰਨ੍ਹੇ ਦਸਤਾਵੇਜੀ ਸਬੂਤਾਂ ਨਾਲ ਸਰਕਾਰ ਨੂੰ ਜਾਂਚ ਰਿਪੋਰਟ ਸੌਂਪੀ ਹੈ, ਉਸਦੀ ਗੰਭੀਰਤਾ ਨੂੰ ਦੇਖਦੇ ਹੋਏ।

ਇਸ ਭ੍ਰਿਸ਼ਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 5 ਮਿੰਟਾਂ ‘ਚ ਮੰਤਰੀ ਮੰਡਲ ‘ਚੋ ਬਰਖਾਸਤ ਕਰਕੇ ਫੌਜਦਾਰੀ ਮੁਕੱਦਮਾ ਦਰਜ ਕਰ ਲਿਆ ਜਾਣਾ ਚਾਹੀਦਾ ਸੀ ਤਾਂ ਕਿ ਹੁਣ ਤੱਕ ਮੰਤਰੀ ਅਤੇ ਉਸਦਾ ਪੂਰਾ ਭ੍ਰਿਸ਼ਟ ਗਿਰੋਹ ਗਿਰਫ਼ਤਾਰ ਕਰ ਲਿਆ ਜਾਂਦਾ, ਪ੍ਰੰਤੂ ਰਾਜਾ ਅਮਰਿੰਦਰ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਦੀ ਥਾਂ ਉਸ ਨੂੰ ‘ਕਲੀਨ ਚਿਟ’ ਦੀ ਪ੍ਰਕਿਰਿਆ ਸ਼ੁਰੂ ਕਰ ਚੁਕਿਆ ਹੈ।
‘ਆਪ’ ਆਗੂਆਂ ਨੇ ਦੱਸਿਆ ਕਿ ਜਦੋਂ ਤੱਕ ਕਾਂਗਰਸ ਧਰਮਸੋਤ ਨੂੰ ਬਰਖ਼ਾਸਤ ਕਰਕੇ ਪੂਰੇ ‘ਗਿਰੋਹ’ ਵਿਰੁੱਧ ਫੌਜਦਾਰੀ ਮੁਕੱਦਮਾ ਦਰਜ ਨਹੀਂ ਕਰਦੀ ਉਦੋਂ ਤੱਕ ‘ਆਪ’ ਦਾ ਸੰਘਰਸ਼ ਜਾਰੀ ਰਹੇਗਾ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

Yes Punjab - Top Stories