17.8 C
Delhi
Friday, February 23, 2024
spot_img
spot_img
spot_img
spot_img
spot_img
spot_img
spot_img

ਵਿਕਾਸ ਦਾ ਵਿਰੋਧ ਕਰਨ ਦੀ ਬਜਾਏ ਆਗੂ ਵਿਕਾਸ ਵਿੱਚ ਕੈਪਟਨ ਸਰਕਾਰ ਦਾ ਸਾਥ ਦੇਣ: ਤ੍ਰਿਪਤ ਬਾਜਵਾ

ਬਟਾਲਾ, 6 ਜਨਵਰੀ, 2020:

ਪੰਜਾਬ ਦੇ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਬਟਾਲਾ ਸ਼ਹਿਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇਸ ਸ਼ਹਿਰ ਦਾ ਵਿਕਾਸ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਦਹਾਕਿਆਂ ਤੋਂ ਪੱਛੜੇ ਇਸ ਸ਼ਹਿਰ ਦੇ ਵਿਕਾਸ ਕਾਰਜ ਸ਼ੁਰੂ ਹੋਏ ਹਨ ਤਾਂ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ।

ਅੱਜ ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੇ ਤਿੰਨ ਸ਼ਹਿਰਾਂ ਬਟਾਲਾ, ਡੇਰਾ ਬਾਬਾ ਨਾਨਕ ਅਤੇ ਸੁਲਤਾਨਪੁਰ ਲੋਧੀ ਦੇ ਵਿਕਾਸ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਸੀ, ਜਿਸ ਤਹਿਤ ਬਟਾਲਾ ਸ਼ਹਿਰ ਅੰਦਰ ਵੀ ਵਿਕਾਸ ਕਾਰਜ ਹੋਏ ਹਨ। ਉਨਾਂ ਕਿਹਾ ਕਿ ਇਹ ਵਿਕਾਸ ਭਵਿੱਖ ਵਿੱਚ ਜਾਰੀ ਰਹਿਣਗੇ।

ਸ. ਬਾਜਵਾ ਨੇ ਕਿਹਾ ਕਿ ਕੁਝ ਆਗੂਆਂ ਵਲੋਂ ਵਿਕਾਸ ਕਾਰਜਾਂ ਦਾ ਵਿਰੋਧ ਕਰਨਾ ਉਨਾਂ ਦੀ ਸਮਝ ਵਿੱਚ ਨਹੀਂ ਆਉਂਦਾ। ਉਨਾਂ ਕਿਹਾ ਕਿ ਸਾਲ ਪਹਿਲਾਂ ਬਟਾਲਾ ਦੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਜਾਂਦੇ ਰਸਤੇ ਅਤੇ ਧਰਮਪੁਰਾ ਇਲਾਕੇ ਸਮੇਤ ਬਹੁਤ ਸਾਰੇ ਮੁੱਖ ਰਸਤੇ ਬੁਰੀ ਤਰਾਂ ਟੁੱਟੇ ਹੋਏ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਲੋਕਾਂ ਦੀ ਇਸ ਸਾਰੀ ਮੁਸ਼ਕਲ ਦੂਰ ਕਰ ਦਿੱਤੀ ਹੈ।

ਉਨਾਂ ਕਿਹਾ ਕਿ ਬੀਤੇ ਇੱਕ ਸਾਲ ਅੰਦਰ ਸ਼ਹਿਰ ਵਿਚ ਕਾਫੀ ਕੰਮ ਹੋਏ ਹਨ ਜਿਸ ਤੋਂ ਸ਼ਹਿਰ ਵਾਸੀ ਖੁਸ਼ ਹਨ। ਉਨਾਂ ਕਿਹਾ ਕਿ ਸ਼ਹਿਰ ਦਾ ਬਹੁਤ ਸਾਰਾ ਵਿਕਾਸ ਹੋਣਾ ਅਜੇ ਬਾਕੀ ਹੈ ਜਿਸਨੂੰ ਇਸ ਸਰਕਾਰ ਵਿੱਚ ਹੀ ਪੂਰਿਆਂ ਕੀਤਾ ਜਾਵੇਗਾ। ਸ. ਬਾਜਵਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਵਿਕਾਸ ਕਾਰਜ ਕੀਤੇ ਹਨ ਤਾਂ ਇਨਾਂ ਦਾ ਵਿਰੋਧ ਕਰਨ ਦੀ ਬਜਾਏ ਸਗੋਂ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਹੋ ਸਕੇ।

ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਨਾਂ ਦੀ ਬਟਾਲਾ ਤੋਂ ਚੋਣ ਲੜਨ ਦੀ ਕੋਈ ਮਨਸ਼ਾ ਨਹੀਂ ਹੈ। ਸ. ਬਾਜਵਾ ਨੇ ਕਿਹਾ ਕਿ ਬਟਾਲਾ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਮੁੱਖ ਮੰਤਰੀ ਨੇ ਉਨਾਂ ਦੀ ਡਿਊਟੀ ਲਗਾਈ ਸੀ ਅਤੇ ਉਨਾਂ ਨੇ ਇਸ ਡਿਊਟੀ ਨੂੰ ਇਮਾਨਦਾਰੀ ਨਾਲ ਨਿਭਾਉਣ ਦਾ ਯਤਨ ਕੀਤਾ ਹੈ।

ਸ. ਬਾਜਵਾ ਨੇ ਕਿਹਾ ਕਿ ਸੰਨ 1952 ਵਿੱਚ ਉਨਾਂ ਦੇ ਪਿਤਾ ਸ. ਗੁਰਬਚਨ ਸਿੰਘ ਬਾਜਵਾ ਨੇ ਬਟਾਲਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਜਿੱਤੀ ਸੀ ਅਤੇ ਉਨਾਂ ਦਾ ਪਰਿਵਾਰ ਬਟਾਲਾ ਵਾਸੀਆਂ ਦਾ ਉਦੋਂ ਦਾ ਕਰਜ਼ਦਾਰ ਹੈ। ਸ. ਬਾਜਵਾ ਨੇ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਬਟਾਲਾ ਦੇ ਵਿਕਾਸ ਲਈ ਕੈਪਟਨ ਸਰਕਾਰ ਦਾ ਸਾਥ ਦੇਣ ਤਾਂ ਜੋ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਸਕਣ।

TOP STORIES

PUNJAB NEWS

TRANSFERS & POSTINGS

spot_img
spot_img
spot_img
spot_img
spot_img

Stay Connected

223,537FansLike
113,236FollowersFollow
- Advertisement -

ENTERTAINMENT

NRI - OCI

GADGETS & TECH

SIKHS

NATIONAL

WORLD

OPINION