37.8 C
Delhi
Thursday, April 25, 2024
spot_img
spot_img

ਵਿਜੀਲੈਂਸ ਨੇ ਜੂਨ ਮਹੀਨੇ 13 ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ, 8 ਜੁਲਾਈ, 2019:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰਕੇ 13 ਸਰਕਾਰੀ ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 5, ਬਿਜਲੀ ਵਿਭਾਗ ਦੇ 4 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 4 ਮੁਲਾਜਮ ਸ਼ਾਮਲ ਹਨ।

ਇਸ ਤੋਂ ਇਲਾਵਾ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਰਿਸ਼ਵਤ ਦੇ ਕੇਸਾਂ ਵਿਚ ਦੋਸ਼ੀ ਪਾਏ ਗਏ ਸੱਤ ਕਰਮਚਾਰੀਆਂ ਨੂੰ ਸਜਾਵਾਂ ਤੇ ਜੁਰਮਾਨੇ ਸੁਣਾਏ ਹਨ।

ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 5 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਪੜਤਾਲ ਕਰਨ ਲਈ ਵਿਜੀਲੈਂਸ ਵਲੋਂ 2 ਮੁਕੱਦਮੇ ਵੀ ਦਰਜ ਕੀਤੇ ਗਏ। ਇਸੇ ਦੌਰਾਨ ਭ੍ਰਿਸ਼ਟਾਚਾਰ ਸਬੰਧੀ ਲਗਾਏ ਇਲਜਾਮਾਂ ਦੀ ਪੁਖਤਾ ਪੜਤਾਲ ਲਈ 3 ਹੋਰ ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ।

ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਛੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਮੁਲਜਮਾਂ ਨੂੰ ਸਜਾਵਾਂ ਤੇ ਜੁਰਾਮਨੇ ਕੀਤੇ ਹਨ ਜਿਨ੍ਹਾਂ ਵਿਚ ਮਾਨਸਾ ਵਿਖੇ ਤਾਇਨਾਤ ਏ.ਐਸ.ਆਈ ਗਮਦੂਰ ਸਿੰਘ ਨੂੰ ਮਾਨਸਾ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਪੰਜਾਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਇਸੇ ਤਰ੍ਹਾਂ ਇਕ ਹੋਰ ਭ੍ਰਿਸ਼ਟਾਚਾਰ ਦੇ ਕੇਸ ਵਿਚ ਪੀ.ਐਸ.ਪੀ.ਸੀ.ਐਲ ਮੋਗਾ ਵਿਖੇ ਤਾਇਨਾਤ ਸੁਰਿੰਦਰ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ ਅਤੇ ਉਸ ਦੇ ਪ੍ਰਾਈਵੇਟ ਡਰਾਈਵਰ ਜਸਵਿੰਦਰ ਸਿੰਘ ਨੂੰ ਮੋਗਾ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ 5-5 ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਇਸ ਤੋ ਇਲਾਵਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ ਸੁਖਵਿੰਦਰ ਸਿੰਘ ਨੂੰ ਪਟਿਆਲਾ ਦੀ ਅਦਾਲਤ ਵਲੋਂ 3 ਸਾਲ ਦੀ ਕੈਦ ਅਤੇ ਵੀਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਬਰਨਾਲਾ ਵਿਖੇ ਤਾਇਨਾਤ ਏ.ਐਸ.ਆਈ ਜਰਨੈਲ ਸਿੰਘ ਨੂੰ ਬਰਨਾਲਾ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਵੀਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਉਕਤ ਤੋ ਇਲਾਵਾ ਅਨੰਦਪੁਰ ਸਾਹਿਬ ਵਿਖੇ ਤਾਇਨਾਤ ਵਣ ਰੇਂਜ ਅਫਸਰ ਬਲਦੇਵ ਸਿੰਘ ਨੂੰ ਰੂਪਨਗਰ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਚਾਰ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ । ਇਸ ਤੋਂ ਇਲਾਵਾ ਗਮਾਡਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਕਿਰਨਪਾਲ ਕਟਾਰੀਆ ਨੂੰ ਐਸ.ਏ.ਐਸ.ਨਗਰ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਵੀਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION