Saturday, September 23, 2023

ਵਾਹਿਗੁਰੂ

spot_img
spot_img

ਵਿਜੀਲੈਂਸ ਨੇ ਡਾਕਟਰ ਨੱਪਿਆ – ਐਮ.ਐਲ.ਆਰ. ਲਈ 20 ’ਚ ਹੋਏ ਸੌਦੇ ਤਹਿਤ ਲੈ ਰਿਹਾ ਸੀ 10 ਰਿਸ਼ਵਤ ਦੇ 10 ਹਜ਼ਾਰ

- Advertisement -

ਚੰਡੀਗੜ੍ਹ, 26 ਜੂਨ, 2019 –

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸਿਵਲ ਹਸਪਤਾਲ, ਗੁਰਦਾਸਪੁਰ ਵਿਖੇ ਤਾਇਨਾਤ ਇਕ ਡਾਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਤਾਇਨਾਤ ਡਾਕਟਰ ਪੁਨੀਤ ਗਿੱਲ ਨੂੰ ਸ਼ਿਕਾਇਤਕਰਤਾ ਦਲੀਪ ਚੰਦ ਵਾਸੀ ਪਿੰਡ ਡੇਹਰੀਵਾਲ ਦਰੋਗਾ, ਗੁਰਦਾਸਪੁਰ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਨੂੰ ਇਕ ਝਗੜੇ ਉਪਰੰਤ ਲੱਗਿਆਂ ਸੱਟਾਂ ਦੀ ਡਾਕਟਰੀ ਰਿਪੋਰਟ ਤਿਆਰ ਕਰਨ ਬਦਲੇ ਉਕਤ ਡਾਕਟਰ ਵਲੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ 5,000 ਰੁਪਏ ਉਕਤ ਡਾਕਟਰ ਨੂੰ ਅਦਾ ਕੀਤੇ ਜਾ ਚੁੱਕੇ ਹਨ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡਾਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

- Advertisement -

YES PUNJAB

Transfers, Postings, Promotions

spot_img

Stay Connected

192,129FansLike
113,145FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech