30.1 C
Delhi
Thursday, March 28, 2024
spot_img
spot_img

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 23 ਜੁਲਾਈ, 2019:

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਧਰਮਕੋਟ ਥਾਣਾ, ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਗੁਰਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਮੰਦਰ ਸਿੰਘ ਵਾਸੀ ਪਿੰਡ ਭਿੰਡਰ ਕਲਾਂ, ਜਿਲਾ ਮੋਗਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਜਮੀਨ ਦੇ ਝਗੜੇ ਸਬੰਧੀ ਦਿੱਤੀ ਗਈ ਦਰਖਾਸਤ ‘ਤੇ ਕਾਰਵਾਈ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION