24 C
Delhi
Sunday, February 25, 2024
spot_img
spot_img
spot_img
spot_img
spot_img
spot_img
spot_img

ਵਿਜੀਲੈਂਸ ਵਲੋਂ ਐਸ.ਡੀ.ਓ ਅਤੇ ਜੇ.ਈ 25 ਹਜਾਰ ਰੁਪਏ ਰਿਸ਼ਵਤ ਲੈਂਦੇ ਕਾਬੂ

ਚੰਡੀਗਡ੍ਹ, 3 ਜੂਨ, 2019 –

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਐਲ ਸਬ ਡਵੀਜਨ ਅਪਰਾ, ਜਲੰਧਰ ਵਿਖੇ ਤਾਇਨਾਤ ਐਸ.ਡੀ.ਓ ਰਣਧੀਰ ਸਿੰਘ ਅਤੇ ਜੇ. ਈ. ਜਗਤਾਰ ਸਿੰਘ ਨੂੰ 25 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ ਰਣਧੀਰ ਸਿੰਘ ਅਤੇ ਜੇ.ਈ ਜਗਤਾਰ ਸਿੰਘ ਨੂੰ ਹਰਜਿੰਦਰ ਸਿੰਘ, ਵਾਸੀ ਫਿਲੌਰ, ਜਿਲਾ ਜਲੰਧਰ ਦੀ ਸ਼ਿਕਾਇਤ ਉੱਤੇ 25 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਕੰਬਾਈਨ ਬਿਜਲੀ ਦੇ ਟਰਾਂਸਫਾਰਮਰ ਵਾਲੇ ਖੰਬੇ ਨਾਲ ਟਕਰਾ ਗਈ ਸੀ। ਇਸ ਘਟਨਾ ਤੋਂ ਬਾਅਦ ਪੀ.ਐਸ.ਪੀ.ਸੀ.ਐਲ ਦੇ ਜੇ.ਈ ਜਗਤਾਰ ਸਿੰਘ ਵਲੋ ਉਸ ਦੀ ਸ਼ਿਕਾਇਤ ਪੁਲਿਸ ਤੋ ਵਾਪਸ ਲੈਣ ਅਤੇ ਟਰਾਂਸਫਾਰਮਰ ਨੂੰ ਮੁੜ ਚਾਲੂ ਕਰਨ ਬਦਲੇ 25000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਐਸ.ਡੀ.ਓ ਅਤੇ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸਿਕਾਇਤ ਕਰਤਾ ਪਾਸੋਂ 25 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਡੀ.ਓ ਦੇ ਦਫਤਰ ਵਿਖੇ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਜਲੰਧਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

TOP STORIES

PUNJAB NEWS

TRANSFERS & POSTINGS

spot_img
spot_img
spot_img
spot_img
spot_img

Stay Connected

223,537FansLike
113,236FollowersFollow
- Advertisement -

ENTERTAINMENT

NRI - OCI

GADGETS & TECH

SIKHS

NATIONAL

WORLD

OPINION