ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਮੀਟਰ ਰੀਡਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 5 ਸਤੰਬਰ, 2019 –

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਧਰਮਕੋਟ ਜਿਲਾ ਮੋਗਾ ਵਿਖੇ ਤਾਇਨਾਤ ਮੀਟਰ ਰੀਡਰ ਨੰੂ 7,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੀਟਰ ਰੀਡਰ ਜਸਪਾਲ ਸਿੰਘ ਨੰੂ ਸ਼ਿਕਾਇਤਕਰਤਾ ਗੁਰਸੇਵਕ ਸਿੰਘ ਵਾਸੀ ਪਿੰਡ ਜੀਂਦੜਾ, ਜਿਲਾ ਮੋਗਾ ਦੀ ਸ਼ਿਕਾਇਤ ’ਤੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਘਰ ਦੇ ਸੜੇ ਬਿਜਲੀ ਦੇ ਮੀਟਿਰ ਦੀ ਲੈਬਾਰਟਰੀ ਵਿਚੋਂ ਰਿਪੋਰਟ ਉਸ ਦੇ ਹੱਕ ਵਿਚ ਕਰਾਉਣ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਮੀਟਰ ਰੀਡਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share News / Article

YP Headlines

Loading...