ਵਿਦੇਸ਼ੀ ਵਿਦਿਆਰਥੀਆਂ ਦੇੇ ਰੂਬਰੂ ਹੋਏ ਜਲੰਧਰ ਦੇ ਡੀ.ਸੀ., ਦੇਸ਼ ਦੀ ਲੋਕਤੰਤਰੀ ਪ੍ਰਕਿਰਿਆ ਬਾਰੇ ਕੀਤੀ ਗੱਲਬਾਤ

ਜਲੰਧਰ, 6 ਨਵੰਬਰ 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ 20 ਦੇ ਕਰੀਬ ਅੰਤਰ ਰਾਸ਼ਟਰੀ ਵਿਦਿਆਰਥੀਆਂ ਦੇ ਗਰੁੱਪਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨਾਲ ਦੇਸ਼ ਦੀ ਲੋਕਤੰਤਰੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ।

ਡਿਪਟੀ ਕਮਿਸ਼ਨਰ ਜਿਨ੍ਹਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਲਵੰਤ ਸਿੰਘ, ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਜਸਬੀਰ ਸਿੰਘ ਵੀ ਮੌਜੂਦ ਸਨ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਲਵਲੀ ਪ੍ਰੌਫੈਸ਼ਨਲ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੇਸ਼ ਦੀ ਲੋਕਤੰਤਰ ਦੇ ਚਾਰ ਸਤੰਭਾਂ, ਵਿਧਾਨਿਕ, ਪ੍ਰਸ਼ਾਸਨਿਕ, ਨਿਆਂ ਪ੍ਰਣਾਲੀ ਅਤੇ ਪ੍ਰੈਸ ਬਾਰੇ ਦੱਸਿਆ ਗਿਆ

ਸ੍ਰੀ ਸ਼ਰਮਾ ਵਲੋਂ ਉਨ੍ਹਾਂ ਨੂੰ ਸੰਸਦੀ, ਰਾਜ, ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਬਾਰੇ ਦੱਸਿਆ ਗਿਆ ਕਿ ਕਿਵੇਂ ਸਰਕਾਰ ਨੂੰ ਪੰਜਾਂ ਸਾਲਾਂ ਬਾਅਦ ਚੁਣਿਆਂ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਦੇ ਮਹੱਤਵਪੂਰਨ ਕੰਮ ਨੂੰ ਕਿਸ ਤਰ੍ਹਾਂ ਸਰਕਾਰੀ ਅਤੇ ਜਨਤਕ ਖੇਤਰਾਂ ਦੇ ਅਨੇਕਾਂ ਕਰਮੀਆਂ ਦੀ ਸਹਾਇਤਾ ਨਾਲ ਵੋਟਿੰਗ ਅਤੇ ਕਾਊਂਟਿੰਗ ਦੀਆਂ ਅਨੇਕਾਂ ਡਿਊਟੀਆਂ ਲਗਾਉਣ ਤੋਂ ਇਲਾਵਾ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਦੇਖ ਰੇਖ ਵਿੱਚ ਮਾਈਕਰੋ ਆਬਜ਼ਰਵਰਾਂ ਅਤੇ ਬੂਥ ਲੈਵਲ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਲਿਆ ਜਾਂਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਉਪਰੰਤ ਅੰਤਰ ਰਾਸ਼ਟਰੀ ਵਿਦਿਆਰਥੀਆਂ ਦੇ ਗਰੁੱਪ ਵਲੋਂ ਵੱਖ ਵੱਖ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਕੇ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਉਨਾਂ ਨੂੰ ਦੇਸ ਵਿੱਚ ਉਜਵੱਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਸ ਜਤਾਈ ਕਿ ਉਹ ਇਥੋਂ ਬਹੁਤ ਕੁਝ ਸਿੱਖਣਗੇ।

Share News / Article

YP Headlines