- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 15 ਜੁਲਾਈ, 2019:
ਵਿਦੇਸ਼ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਸ੍ਰੀ ਸੁਬਰਾਮਨੀਅਮ ਜੈ ਸ਼ੰਕਰ ਵੱਲੋਂ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਨਵੀਂ ਦਿੱਲੀ ਵਿਖੇ ਕਪੂਰਥਲਾ ਹਾਊਸ ਸਥਿਤ ਰਿਹਾਇਸ਼ ਵਿਖ਼ੇ ਮੁਲਕਾਤ ਕੀਤੀ ਗਈ।
ਸੋਮਵਾਰ ਦੁਪਹਿਰ ਹੋਈ ਇਸ ਮੁਲਾਕਾਤ ਨੂੰ ਦੋਹਾਂ ਪਾਸਿਆਂ ਵੱਲੋਂ ਹੀ ਸ਼ਿਸ਼ਟਾਚਾਰ ਦੇ ਤੌਰ ’ਤੇ ਕੀਤੀ ਗਈ ਮੁਲਾਕਾਤ ਦੱਸਿਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿਚ ਹਨ ਜਿੱਥੇ ਸੋਮਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨਾਲ ਮੁਲਾਕਾਤ ਕੀਤੀ।
- Advertisement -