ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਹਨੀ ਸਿੰਘ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ, ਵਿਧਾਨ ਸਭਾ ’ਚ ਉਠਾਉਣਗੇ ਮਾਮਲਾ

ਲੁਧਿਆਣਾ, 11 ਜੁਲਾਈ, 2019 –

ਰੈਪਰ ਹਨੀ ਸਿੰਘ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਾਉਣ ਵਿੱਚ ਲੱਗੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਹਨੀ ਸਿੰਘ ਦੇ ਸਮਰਥਕਾਂ ਵੱਲੋਂ ਮਿਲ ਰਹੀਆਂ ਧਮਕੀਆਂ ਦੀ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਲਏ ਸਟੈਂਡ ਦੀ ਹਮਾਇਤ ਕਰਦਿਆਂ ਸ੍ਰ. ਵੈਦ ਨੇ ਕਿਹਾ ਕਿ ਰੈਪਰ ਹਨੀ ਸਿੰਘ ਅਤੇ ਉਨ੍ਹਾਂ ਸਾਰੇ ਗਾਇਕਾਂ ਅਤੇ ਕਲਾਕਾਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜੋ ਅਸ਼ਲੀਲਤਾ ਨੂੰ ਉਤਸ਼ਾਹਿਤ ਕਰ ਰਹੇ ਹਨ। ਉਸਦੇ ਜੋ ਸਮਰਥਕ ਮਨੀਸ਼ਾ ਗੁਲਾਟੀ ਨੂੰ ਡਰਾ ਧਮਕਾ ਦੇ ਇਸ ਮਸਲੇ ਤੋਂ ਪਿੱਛੇ ਹਟਣ ਲਈ ਮਜ਼ਬੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸ੍ਰ. ਵੈਦ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਉਠਾਉਣਗੇ ਅਤੇ ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਗੱਲ ਕਰਨਗੇ। ਉਨ੍ਹਾਂ ਫ਼ਿਲਮਾਂ ਦੀ ਤਰਾਂ ਗੀਤ ਸੰਗੀਤ ਲਈ ਵੀ ਸੈਂਸਰ ਬੋਰਡ ਦੀ ਸਥਾਪਨਾ ਦੀ ਵਕਾਲਤ ਕੀਤੀ।

Share News / Article

Yes Punjab - TOP STORIES