ਵਿਧਾਇਕ ਬਾਵਾ ਹੈਨਰੀ, ਜਲੰਧਰ ਦੇ ਡੀ.ਸੀ.ਤੇ ਪੁਲਿਸ ਕਮਿਸ਼ਨਰ ਨੇ ਲਿਆ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਜਲੰਧਰ, 6 ਸਤੰਬਰ, 2019 –

ਵਿਧਾਇਕ ਅਵਤਾਰ ਸਿੰਘ ਜੂਨੀਅਰ ਹੈਨਰੀ , ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਉੱਚ ਅਧਿਕਾਰੀਆਂ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਮੇਲੇ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਲਈ ਲੋਕਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਤਵੱਜ਼ੋਂ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਾ ਆਵੇ ਇਸ ਲਈ ਵੱਖ-ਵੱਖ ਉੱਚ ਅਧਿਕਾਰੀਆਂ ਦੀ ਡਿਊਟੀ Ñਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਲਈ ਮੰਦਿਰ ਦੇ ਵਿਹੜੇ ਵਿਚ ਇਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਬੀਰ ਸਿੰਘ ਤੇ ਏ.ਡੀ.ਸੀ.ਪੀ. ਡੀ. ਸੁਧਰਵਿਜ਼ੀ ਮੇਲੇ ਲਈ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਆਵਾਜਾਈ ਲਈ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਵਿਵਸਥਾ ਲਈ ਮੁਕੰਮਲ ਪ੍ਰਬੰਧ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਜਿੱਥੇ ਸਾਫ ਸਫਾਈ ਤੇ ਆਰਜ਼ੀ ਪਖਾਨਿਆਂ ਦੇ ਪ੍ਰਬੰਧ ਕੀਤੇ ਜਾਣਗੇ ਜਦਕਿ ਸਿਹਤ ਵਿਭਾਗ ਵਲੋਂ ਮੈਡੀਕਲ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਐਂਬੂੂਲੈਂਸ ਵੀ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਿਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਆਫ ਪੁਲਿਸ ਡੀ. ਸੁਧਰਵਿਜ਼ੀ ਅਤੇ ਸ਼੍ਰੀ ਅਸ਼ਵਨੀ ਕੁਮਾਰ, ਉਪਮੰਡਲ ਮੈਜਿਸਟਰੇਟ, ਸ਼੍ਰੀ ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਡਾ. ਸ਼ਆਇਰੀ ਮਲਹੋਤਰਾ ਹਾਜ਼ਰ ਸਨ।

ਇਸ ਮੌਕੇ ਨਗਰ ਕੌਸਲਰ ਵਿਪਨ ਚੱਢਾ, ਦੀਪਕ ਕਾਲੀਆ, ਸ਼੍ਰੀਮਤੀ ਰੀਟਾ ਸ਼ਰਮਾ, ਸ਼੍ਰੀ ਵਿੱਕੀ ਕਾਲੀਆ, ਕਾਂਗਰਸ ਆਗੂ ਸ਼੍ਰੀ ਸਲਿਲ ਬਾਹਰੀ ਅਤੇ ਸ਼੍ਰੀ ਸਤਨਾਮ ਬਿੱਟਾ, ਸ਼੍ਰੀ ਅਵਿਨਾਸ਼ ਚੱਢਾ, ਸ਼੍ਰੀ ਅਗਿਆ ਪਾਲ ਚੱਢਾ, ਸ਼੍ਰੀ ਸੁਰਿੰਦਰ ਚੱਢਾ, ਸ਼੍ਰੀ ਵਰਿੰਦਰ ਚੱਢਾ, ਸ਼੍ਰੀ ਸ਼ਾਮ ਲਾਲ ਚੱਢਾ ਹਾਜ਼ਰ ਸਨ।


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •