ਵਿਸ਼ਵ ਕਬੱਡੀ ਕੱਪ ਦੇ ਫਸਵੇਂ ਮੁਕਾਬਲਿਆਂ ‘ਚ ਭਾਰਤ ਅਤੇ ਯੂ.ਐਸ.ਏ. ਦੀਆਂ ਟੀਮਾਂ ਰਹੀਆਂ ਜੇਤੂ

ਬਠਿੰਡਾ, 5 ਦਸੰਬਰ, 2019:

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੇਡ ਵਿਭਾਗ ਵਲੋਂ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੇ ਅੱਜ ਇੱਥੇ ਹੋਏ ਦੋ ਫਸਵੇਂ ਮੁਕਾਬਲਿਆਂ ਦੌਰਾਨ ਭਾਰਤ ਨੇ ਆਸਟ੍ਰੇਲੀਆਂ ਅਤੇ ਯੂ.ਐਸ.ਏ. ਨੇ ਕੀਨੀਆ ਦੀ ਟੀਮ ਨੂੰ ਹਰਾ ਕੇ ਮੈਚ ਜਿੱਤੇ।

ਇਨ੍ਹਾਂ ਖੇਡ ਮੁਕਾਬਲਿਆਂ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਨ ਉਪਰੰਤ ਪਹਿਲੇ ਮੈਚ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਸ਼ਾਂਤੀ ਦੇ ਪ੍ਰਤੀਕ ਰੰਗ-ਬਿਰੰਗੇ ਗੁਬਾਰੇ ਵੀ ਹਵਾ ਵਿਚ ਛੱਡੇ।

ਇਸ ਤੋਂ ਪਹਿਲਾ ਪ੍ਰਸਿੱਧ ਲੋਕ ਗਾਇਕ ਬਲਵੀਰ ਚੋਟੀਆ ਵਲੋਂ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਵੀ ਕੀਤਾ ਗਿਆ।

ਵਿਸ਼ਵ ਕਬੱਡੀ ਕੱਪ ਦੇ ਇੱਥੇ ਹੋਏ ਲੀਗ ਮੈਚਾਂ ਦੀ ਲੜੀ ਤਹਿਤ ਪਹਿਲਾ ਮੈਚ ਯੂ.ਐਸ.ਏ. ਤੇ ਕੀਨੀਆ ਦੀਆਂ ਟੀਮਾਂ ਵਿਚ ਖੇਡਿਆ ਗਿਆ। ਇਸ ਫਸਵੇਂ ਮੈਚ ਦੌਰਾਨ ਯੂ.ਐਸ.ਏ. ਦੀ ਟੀਮ 19 ਅੰਕਾਂ ਦੇ ਫ਼ਰਕ ਨਾਲ ਜੇਤੂ ਰਹੀ। ਇਸ ਗਹਿਗੱਚ ਮੁਕਾਬਲੇ ਦੌਰਾਨ ਯੂ.ਐਸ.ਏ. ਦੀ ਟੀਮ ਨੇ 50 ਅੰਕ ਅਤੇ ਕੀਨੀਆ ਦੀ ਟੀਮ ਨੇ 31 ਅੰਕ ਪ੍ਰਾਪਤ ਕੀਤੇ।

ਇਸ ਮੈਚ ਦਾ ਦਰਸ਼ਕਾਂ ਵਲੋਂ ਖੂਬ ਆਨੰਦ ਮਾਣਿਆ ਗਿਆ। ਇਸ ਤੋਂ ਬਾਅਦ ਹੋਏ ਦੂਸਰੇ ਮੈਚ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਦੇ ਸਿੰਗ ਫਸੇ। ਇਸ ਮੈਚ ਦੌਰਾਨ ਭਾਰਤ ਦੀ ਟੀਮ 14 ਅੰਕਾਂ ਦੇ ਫ਼ਰਕ ਨਾਲ ਜੇਤੂ ਰਹੀ। ਇਸ ਮੈਚ ‘ਚ ਭਾਰਤ ਦੀ ਟੀਮ ਨੇ 48 ਅਤੇ ਆਸਟ੍ਰੇਲੀਆ ਦੀ ਟੀਮ ਨੇ 34 ਅੰਕ ਪ੍ਰਾਪਤ ਕੀਤੇ।

ਇੱਕ ਦਸੰਬਰ ਤੋਂ ਦਸ ਦਸੰਬਰ ਤੱਕ ਚੱਲਣ ਵਾਲੇ ਇਸ ਵਿਸ਼ਵ ਕਬੱਡੀ ਕੱਪ ਦੇ ਸੈਮੀਫ਼ਾਈਲ ਮੁਕਾਬਲੇ 8 ਦਸੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਅਤੇ ਫਾਈਨਲ ਮੁਕਾਬਲੇ ਡੇਰਾ ਬਾਬਾ ਨਾਨਕ ਵਿਖੇ ਹੋਣਗੇ।

ਇਸ ਮੌਕੇ ਖੇਡ ਵਿਭਾਗ ਦੇ ਵਧੀਕ ਚੀਫ਼ ਸੈਕਟਰੀ ਸ਼੍ਰੀ ਸੰਜੇ ਕੁਮਾਰ, ਡਾਇਰੈਕਟਰ ਖੇਡ ਵਿਭਾਗ ਪੰਜਾਬ ਸ਼੍ਰੀ ਐਸ.ਕੇ. ਪੋਪਲੀ, ਡਿਪਟੀ ਡਾਇਰੈਕਟਰ ਖੇਡ ਵਿਭਾਗ ਸ਼੍ਰੀ ਕਰਤਾਰ ਸਿੰਘ, ਡਾਇਰੈਕਟਰ ਟੂਰਨਾਮੈਂਟ ਅਤੇ ਮੀਤ ਪ੍ਰਧਾਨ ਕਬੱਡੀ ਐਸੋਸੀਏਸ਼ਨ ਸ਼੍ਰੀ ਤੇਜਿੰਦਰ ਸਿੰਘ ਮਿੱਡੂਖੇੜਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬਠਿੰਡਾ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਤਹਿਸੀਲਦਾਰ ਸ਼੍ਰੀ ਸੁਖਬੀਰ ਸਿੰਘ ਬਰਾੜ, ਐਸ.ਪੀ. ਵਿਜੀਲੈਂਸ ਸ਼੍ਰੀ ਸਵਰਨ ਖੰਨਾ, ਐਸ.ਪੀ. ਸਿਟੀ ਸ਼੍ਰੀ ਜਸਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਵਿਜੈ ਕੁਮਾਰ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਅਰੁਣ ਵਧਾਵਨ, ਇੰਮਪਰੁਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਜ਼ਿਲ੍ਹਾ ਕਾਂਗਰਸ ਪ੍ਰਧਾਨ (ਦਿਹਾਤੀ) ਸ਼੍ਰੀ ਖੁਸ਼ਬਾਜ ਸਿੰਘ ਜਟਾਣਾ, ਸ਼੍ਰੀ ਪਵਨ ਮਾਨੀ, ਸ਼੍ਰੀ ਸੁਰਿੰਦਰ ਲਾਡੀ, ਸ਼੍ਰੀ ਅਸ਼ੋਕ ਪ੍ਰਧਾਨ, ਸ਼੍ਰੀ ਟਹਿਲ ਸਿੰਘ ਸੰਧੂ, ਸ਼੍ਰੀ ਰਾਜ ਨੰਬਰਦਾਰ ਅਤੇ ਸ਼੍ਰੀ ਅਨਿਲ ਭੋਲਾ ਆਦਿ ਸਖ਼ਸ਼ੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ।