34.1 C
Delhi
Saturday, April 13, 2024
spot_img
spot_img

ਵੀਨਾ ਕੌਰ ਦੇ ਜੱਜ ਬਨਣ ਦੇ ਸੁਪਨੇ ਨੂੰ ਪੂਰਾ ਕਰਨਗੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਤਰਨ ਤਾਰਨ, 03 ਅਗਸਤ, 2020 –
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਜਮਾਤ ਵਿੱਚ 450 ਵਿੱਚੋਂ 444 ਅੰਕ ਲੈ ਕੇ ਜ਼ਿਲ੍ਹੇ ਵਿੱਚ ਪਹਿਲੇ ਨੰਬਰ ‘ਤੇ ਆਉਣ ਵਾਲੀ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੈਦਪੁਰ ਦੀ ਵੀਨਾ ਕੌਰ ਆਪਣੇ ਅੰਦਰ ਜੱਜ ਬਣਨ ਦਾ ਸੁਪਨਾ ਸੰਜੋਈ ਬੈਠੀ ਹੈ।

ਵੀਨਾ ਕੌਰ ਦੇ ਜੱਜ ਬਣਨ ਦੇ ਸੁਪਨੇ ਨੂੰ ਉਡਾਣ ਉਦੋਂ ਮਿਲੀ ਜਦੋਂ ਜ਼ਿਲ਼੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨਿੱਜੀ ਤੌਰ ‘ਤੇ ਉਸਦੀ ਉਚੇਰੀ ਪੜ੍ਹਾਈ ਦਾ ਸਾਰਾ ਖਰਚ ਚੁੱਕਣ ਦਾ ਜਿੰੰਮਾ ਲਿਆ।

ਸਧਾਰਨ ਪਰਿਵਾਰ ਨਾਲ ਸਬੰਧ ਰੱਖਣ ਵਾਲੀ ਵੀਨਾ ਕੌਰ ਦੇ ਪਿਤਾ ਸ੍ਰ. ਗੁਰਜੀਤ ਸਿੰਘ ਉਸਾਰੀ ਕਾਮੇ ਵਜੋਂ ਕੰਮ ਕਰਦੇ ਹਨ ਅਤੇ ਉਸਦੀ ਮਾਤਾ ਵੀ ਘਰੇਲੂ ਕੰਮ-ਕਾਜ ਵਾਲੀ ਔਰਤ ਹੈ। ਪਰ ਵੀਨਾ ਕੌਰ ਨੇ ਸਖਤ ਮਿਹਨਤ ਅਤੇ ਜਜ਼ਬੇ ਸਦਕਾ ਪੜ੍ਹਾਈ ਵਿੱਚ ਆਪਣੇ-ਮਾਤਾ ਪਿਤਾ ਹੀ ਨਹੀਂ ਸਗੋਂ ਪੂਰੁ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ ਹੈ।

ਵੀਨਾ ਕੌਰ ਨੇ ਕਿਹਾ ਕਿ ਉਹ ਆਰਟਸ ਵਿਸ਼ੇ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿੱਚ ਪੜ੍ਹਦਿਆਂ ਜ਼ਿਲ੍ਹੇ ਵਿੱਚ ਬਾਰਵੀਂ ਜਮਾਤ ਵਿੱਚੋਂ ਅੱਵਲ ਰਹੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਪਹਿਲੇ ਨੰਬਰ ‘ਤੇ ਆਉਣ ਜਦੋਂ ਉਹ ਡਿਪਟੀ ਕਮਿਸ਼ਨਰ ਨੂੰ ਮਿਲੇ ਤਾਂ ਉਹਨਾਂ ਨੇ ਮੇਰੀ ਅਗਲੇਰੀ ਪੜ੍ਹਾਈ ਵਿੱਚ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ।

ਵੀਨਾ ਕੌਰ ਨੇ ਕਿਹਾ ਕਿ ਉਸ ਨੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਹੌਂਸਲਾਂ-ਅਫ਼ਜਾਈ ਸਦਕਾ ਲਾਅ ਦੀ ਪੜ੍ਹਾਈ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਆਰਮੀ ਲਾਅ ਇੰਸਟੀਚਿਊਟ ਚੰਡੀਗੜ੍ਹ ਵਿਖੇ ਦਾਖਲਾ ਲੈਣ ਲਈ ਅਪਲਾਈ ਕੀਤਾ ਹੈ।

ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਪਹਿਲਾ ਵੀ ਲੋੜਵੰਦ ਵਿਦਿਆਰਥੀਆਂ ਦੀ ਉਚੇਰੀ ਵਿੱਦਿਆ ਲਈ ਨਿੱਜੀ ਤੌਰ ‘ਤੇ ਮੱਦਦ ਕਰਨ ਦੇ ਨਾਲ-ਨਾਲ ਉਹਨਾਂ ਨੂੰ ਅੱਗੇ ਵਧਣ ਲਰੀ ਪ੍ਰੇਰਿਤ ਕਰ ਰਹੇ ਹਨ।

ਇਸ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲੇ ਤਿੰਨ ਸਥਾਨਾਂ ‘ਤੇ ਆਉਣ ਵਾਲੀਆਂ ਕੁੜੀਆਂ ਹਨ ਅਤੇ ਤਿੰਨੇ ਹੀ ਸਧਾਰਨ ਪਰਿਵਾਰਾਂ ਨਾਲ ਸਬੰਧ ਰੱਖਦੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਤਿੰਨਾਂ ਵਿਦਿਆਰਥਣਾਂ ਦੇ ਆਪਣੀ ਲਗਨ ਤੇ ਮਿਹਨਤ ਸਦਕਾ ਪੜ੍ਹਾਈ ਵਿੱਚ ਪੂਰੇ ਜ਼ਿਲ੍ਹੇ ਦਾ ਨਾਲ ਉੱਚਾ ਕੀਤਾ ਹੈ।

ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਵਿੱਚ ਮੱਲਾਂ ਮਾਰੀਆਂ ਹਨ।ਉਹਨਾਂ ਜ਼ਿਲ੍ਹੇ ਦੇ ਸਮੂਹ ਵਿਦਿਆਰਥੀਆਂ ਖਾਸਕਰ ਲੜਕੀਆਂ ਨੂੰ ਕਿਹਾ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਤਾ-ਪਿਤਾ ਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ।


ਪੰਜਾਬੀ ਖ਼ਬਰਾਂ ਲਈ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ – ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION