ਗੁਰਦਾਸਪੁਰ, 26 ਫਰਵਰੀ, 2020 –
ਬੀਤੇ ਦਿਨੀਂ ਪਟਿਆਲਾ ਵਿਖੇ ਐਨ.ਸੀ.ਸੀ ਕੈਡਿਟਾਂ ਨੂੰ ਜਹਾਜ਼ ਉਡਾਉਣ ਦੀ ਸਿਖਲਾਈ ਦੇਣ ਮੌਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਹਵਾਈ ਸੈਨਾ ਦੇ ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਚੀਮਾ ਦਾ ਉਨਾਂ ਦੇ ਜੱਦੀ ਪਿੰਡ ਆਲੋਵਾਲ ਬਲਾਕ ਧਾਰੀਵਾਲ ਗੁਰਦਾਸਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਨਵਜੋਤ ਸਿੰਘ ਸੰਧੂ ਐਸ.ਪੀ (ਹੈੱਡਕੁਆਟਰ) ਗੁਰਦਾਸਪੁਰ, ਏਅਰ ਫੋਰਸ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਤਰਫ ਤੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਸ਼ਹੀਦ ਗੁਰਪ੍ਰੀਤ ਸਿੰਘ ਚੀਮਾ ਨੂੰ ਸ਼ਰਧਾ ਦੇ ਫੁੱਲ ਕੀਤੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹਨ, ਜਿਨਾਂ ਦੀ ਬਦੋਲਤ ਅਸੀਂ ਸਾਰੇ ਬੇਖੋਫ ਆਪਣੇ ਘਰਾਂ ਵਿਚ ਰਹਿੰਦੇ ਹਾਂ।
ਉਨਾਂ ਕਿਹਾ ਪੂਰੇ ਦੇਸ਼ ਨੂੰ ਸ਼ਹੀਦ ਗੁਰਪ੍ਰੀਤ ਸਿੰਘ ਚੀਮਾ ਦੀ ਸ਼ਹਾਦਤ ‘ਤੇ ਗਰਵ ਹੈ। ਉਨਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਅੰਦਰ ਦੇਸ਼ ਭਗਤੀ ਦੇ ਜ਼ਜ਼ਬੇ ਦੀ ਇਸ ਤੋਂ ਵੱਡੀ ਹੋਰ ਕੀ ਮਿਸਾਲ ਮਿਲ ਸਕਦੀ ਹੈ ਅੱਜ ਸ਼ਹੀਦ ਦੀ ਬੇਟੀ ਕੁੰਜਦੀਪ ਕੋਰ ਦਿੱਲੀ ਵਿਖੇ ਪਹਿਲੇ ਦਿਨ ਨੈਵਲ ਦੀ ਸਿਖਲਾਈ ਵਿਚ ਹਿੱਸਾ ਲੈਣ ਲਈ ਗਈ ਹੈ, ਜਿਸ ਤੋਂ ਸਾਫ ਝਲਕਦਾ ਹੈ ਪਰਿਵਾਰ ਅੰਦਰ ਦੇਸ਼ ਦੀ ਸੇਵਾ ਕਰਨ ਦਾ ਕਿਨਾਂ ਜ਼ਜਬਾ ਭਰਿਆ ਹੋਇਆ ਹੈ। ਉਨਾਂ ਕਿਹਾ ਕਿ ਅਸੀ ਅਜਿਹੇ ਪਰਿਵਾਰਾਂ ਅੱਗੇ ਸੀਸ ਝੁਕਾਉਂਦੇ ਹਾਂ ਤੇ ਬੇਟੀ ਦੇ ਸਫਲ ਭਵਿੱਖ ਦੀ ਕਾਮਨਾ ਕਰਦੇ ਹਾਂ।
ਡਿਪਟੀ ਕਮਿਸ਼ਨਰ ਨੇ ਸ਼ਹੀਦ ਦੀ ਪਤਨੀ ਸ੍ਰੀਮਤੀ ਨਵਨੀਤ ਕੋਰ ਅਤੇ ਉਨਾਂ ਦੇ ਪੁੱਤਰ ਭਵਗੁਰਨੀਤ ਸਿੰਘ (13) ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੈ। ਉਨਾਂ ਰਾਜ ਸਰਕਾਰ ਵਲੋਂ ਪਰਿਵਾਰ ਦੀ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਿਲ•ਾ ਪ੍ਰਸ਼ਾਸਨ ਹਮੇਸ਼ਾਂ ਉਨਾਂ ਦੀ ਦੁੱਖ ਤਕਲੀਫ ਵਿਚ ਉਨਾਂ ਨਾਲ ਖੜ•ਾ ਹੈ।
ਇਸ ਤੋਂ ਪਹਿਲਾਂ ਏਅਰ ਫੋਰਸ ਦੇ ਵੱਖ-ਵੱਖ ਯੂਨਿਟਾਂ ਵਲੋਂ ਸ਼ਹੀਦ ਗੁਰਪ੍ਰੀਤ ਸਿੰਘ ਚੀਮਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਭੁਪਿੰਦਰ ਸਿੰਘ ਵਿੱਟੀ ਮੈਂਬਰ ਐਸ.ਐਸ.ਬੋਰਡ, ਏਅਰ ਫੋਰਸ ਦੇ ਅਧਿਕਾਰੀ ਸ੍ਰੀ ਆਰ.ਕੇ ਮੌਰ, ਡੀ.ਐਸ ਦਾਖਾ, ਸਾਬਕਾ ਵਜ਼ੀਰ ਸੁੱਚਾ ਸਿੰਘ ਛੋਟੇਪੁਰ, ਕੁੰਵਰ ਰਵਿੰਦਰ ਵਿੱਕੀ, ਭੁਪਿੰਦਰ ਸਿੰਘ ਜਿਲਾ ਭਾਸ਼ਾ ਅਫਸਰ, ਸਤਵੰਤ ਸਿੰਘ ਬਾਠ ਬੀ.ਡੀ.ਪੀ.ਓ ਗੁਰਜੀਤ ਸਿੰਘ ਤੇ ਗੁਰਦੀਪ ਸਿੰਘ (ਸ਼ਹੀਦ ਦੇ ਭਰਾ) ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਮੋਜੂਦ ਸੀ।