ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਸ਼ਹਾਦਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ: ਭਾਰਤ ਭੂਸ਼ਣ ਆਸ਼ੂ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਖੰਨਾ, ਲੁਧਿਆਣਾ, 15 ਅਗਸਤ, 2020 –

ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਗੋਆ ਨੂੰ ਆਜ਼ਾਦ ਕਰਵਾਉਣ ਲਈ ਆਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ ਅਤੇ ਉਹ ਦੇਸ਼ ਦੇ ਉਨ੍ਹਾਂ ਮਹਾਨ ਯੋਧਿਆਂ ਵਿੱਚੋਂ ਇੱਕ ਸਨ, ਜਿਨ੍ਹਾਂ ਗੋਆ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਗੋਆ ਦੀ ਆਜ਼ਾਦੀ ਦੇ ਸੰਘਰਸ਼ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਸਵ ‘ਤੇ ਪਿੰਡ ਈਸੜੂ (ਖੰਨਾ) ਵਿਖੇ ਉਹਨਾਂ ਦੇ ਪ੍ਰਤੀਮਾ ‘ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜ਼ਲੀ ਦੇਣ ਉਪਰੰਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ, ਹਲਕਾ ਪਾਇਲ ਦੇ ਵਿਧਾਇਕ ਸ੍ਰੀ ਲਖਬੀਰ ਸਿੰਘ ਲੱਖਾ ਅਤੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਲੁਧਿਆਣਾ ਵੀ ਸ਼ਾਮਲ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ 1955 ਵਿੱਚ ਗੋਆ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਹਿੱਸਾ ਲੈਣ ਗਏ ਮਾਸਟਰ ਕਰਨੈਲ ਸਿੰਘ ਈਸੜੂ ਨੇ ਆਪਣੇ ਪ੍ਰਾਣ ਦੇਸ਼ ਦੇ ਲਈ ਵਾਰ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡ ਈਸੜੂ ਵਿੱਚ ਉਹਨਾਂ ਦੀ ਯਾਦਗਾਰੀ ਪ੍ਰਤੀਮਾ ‘ਤੇ ਅਸੀਂ 15 ਅਗਸਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜਦੇ ਹਾਂ।

ਉਹਨਾਂ ਕਿਹਾ ਕਿ ਸ਼ਹੀਦਾਂ ਦੀਆਂ ਯਾਦਗਾਰਾਂ ਅੱਜ ਦੀ ਨੌਜਵਾਨ ਪੀੜੀ ਲਈ ਇੱਕ ਪ੍ਰੇਰਨਾ ਸਰੋਤ ਹਨ ਅਤੇ ਨੌਜਵਾਨਾਂ ਨੂੰ ਦੇਸ਼ ਦੀ ਆਜ਼ਾਦੀ ਲਈ ਦਿੱਤੀਆ ਕੁਰਬਾਨੀਆਂ ਬਾਰੇ ਜਾਣਕਾਰੀ ਹੋਣੀ ਲਾਜ਼ਮੀ ਹੈ, ਅਜਿਹੇ ਦਿਹਾੜਿਆਂ ਮੌਕੇ ਹੋਣ ਵਾਲੇ ਪ੍ਰਭਾਵਸ਼ਾਲੀ ਸਮਾਰੋਹ ਨਵੀਂ ਚੇਤਨਾ ਪੈਦਾ ਕਰਦੇ ਹਨ, ਕਿਉਕਿ ਮੌਜੂਦਾ ਸਮੇਂ ਅਸੀ ਕੋਵਿਡ ਦੇ ਦੌਰ ਵਿੱਚੋ ਲੰਘ ਰਹੇ ਹਾਂ ਇਸ ਲਈ ਮਹਾਨ ਸ਼ਹੀਦ ਦਾ ਸ਼ਰਧਾਂਜ਼ਲੀ ਸਮਾਰੋਹ ਵੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ ਦੀਆ ਸਾਵਧਾਨੀਆ ਅਪਣਾ ਕੇ ਮਨਾਇਆ ਗਿਆ ਹੈ।

ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਉਹਨਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨੀ ਸੌਖੀ ਹੈ ਪਰ ਇਸ ਨੂੰ ਬਰਕਰਾਰ ਰੱਖਣਾ ਬਹੁਤ ਔਖਾ ਹੈ। ਸ਼ਹੀਦ ਮਾਸਟਰ ਕਰਨੈਲ ਸਿੰਘ ਵਰਗੀਆਂ ਦੇਸ਼ ਭਗਤ ਸਖਸ਼ੀਅਤਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸੰਘਰਸ਼ ਕੀਤਾ ਅਤੇ ਆਪਣੇ ਪ੍ਰਾਣ ਨਿਛਾਵਰ ਕਰ ਦਿੱਤੇ।

ਅੱਜ ਲੋੜ ਹੈ ਕਿ ਦੇਸ਼ ਵਾਸੀ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਵੱਲੋਂ ਦਰਸਾਏ ਰਾਹ ‘ਤੇ ਚੱਲਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਗੌਰਵਮਈ ਇਤਿਹਾਸ ਨੂੰ ਸਾਂਭਣ ਲਈ ਦ੍ਰਿੜ ਸੰਕਲਪ ਹੈ ਤਾਂ ਜੋ ਅੱਜ ਦੇ ਲੋਕ ਸ਼ਹੀਦ ਮਾਸਟਰ ਕਰਨੈਲ ਸਿੰਘ ਜੀ ਦੇ ਸੰਘਰਸ਼ਮਈ ਜੀਵਨ ਤੋਂ ਸੇਧ ਲੈ ਸਕਣ। ਉਹਨਾਂ ਕਿਹਾ ਸ਼ਹੀਦ ਦੇ ਪਿੰਡ ਈਸੜੂ ਨੂੰ ਵਿਕਾਸ ਦੇ ਕੰਮਾਂ ਲਈ ਫੰਡਜ਼ ਦੀ ਜੋ ਵੀ ਜਰੂਰਤ ਹੋਵੇਗੀ ਜਿਵੇ ਵੀ ਹਲਕਾ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ ਅਤੇ ਪਿੰਡ ਈਸੜੂ ਦੀ ਪੰਚਾਇਤ ਉਹਨਾਂ ਨੂੰ ਕਹਿਣਗੇ ਉਸ ਅਨੁਸਾਰ ਹੀ ਉਹ ਪੰਜਾਬ ਸਰਕਾਰ ਵੱਲੋਂ ਅਤੇ ਆਪਣੇ ਅਖਤਿਆਰੀ ਫੰਡਜ਼ ਵਿੱਚੋਂ ਗਰਾਂਟ ਦੇਣਗੇ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਸ੍ਰੀ ਲਖਬੀਰ ਸਿੰਘ ਲੱਖਾ ਅਤੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਪੰਜਾਬ ਸਰਕਾਰ ਦੀ ਤਰਫੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੀ ਧਰਮ ਪਤਨੀ ਚਰਨਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਸ਼ਹੀਦ ਦੀ ਸਮਾਰਕ ‘ਤੇ ਇਹਨਾ ਵੱਲੋਂ ਇੱਕ-ਇੱਕ ਪੌਦਾ ਵੀ ਲਗਾਇਆ ਗਿਆ।

ਇਸ ਮੌਕੇ ਹੋਰਨਾ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਖੰਨਾ ਸ੍ਰੀ ਸੰਦੀਪ ਸਿੰਘ, ਐਸ.ਐਸ.ਪੀ ਖੰਨਾ ਸ੍ਰੀ ਹਰਪ੍ਰੀਤ ਸਿੰਘ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਯਾਦਵਿੰਦਰ ਸਿੰਘ ਜੰਡਿਆਲੀ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਸ੍ਰੀ ਗੁਰਦੀਪ ਸਿੰਘ ਰਸੂਲੜਾ, ਸਾਬਕਾ ਪ੍ਰਧਾਨ ਨਗਰ ਕੌਸਲ ਖੰਨਾ ਸ੍ਰੀ ਵਿਕਾਸ ਮਹਿਤਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਪਾਰਟੀ ਸ੍ਰੀ ਅਮਿਤ ਤਿਵਾੜੀ, ਬਲਾਕ ਪ੍ਰਧਾਨ ਕਾਂਗਰਸ ਪਾਰਟੀ ਸ੍ਰੀ ਜਤਿੰਦਰ ਪਾਠਕ, ਚੇਅਰਮੈਨ ਬਲਾਕ ਸੰਮਤੀ ਖੰਨਾ ਸ੍ਰੀ ਸਤਿਨਾਮ ਸਿੰਘ ਸੋਨੀ, ਪ੍ਰਧਾਨ ਆੜਤੀਆਂ ਐਸੋਸੀਏਸ਼ਨ ਖੰਨਾ ਸ੍ਰੀ ਹਰਬੰਸ ਸਿੰਘ ਰੋਸ਼ਾ ਅਤੇ ਪਿੰਡ ਈਸੜੂ ਦੇ ਸਰਪੰਚ ਸ੍ਰੀ ਗੁਰਵਿੰਦਰ ਸਿੰਘ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •