34 C
Delhi
Thursday, April 18, 2024
spot_img
spot_img

ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਕੋਈ ਸਮਝੌਤਾ ਨਹੀਂ ਕਰੇਗਾ ਭਾਜਪਾ: ਸੁਭਾਸ਼ ਸ਼ਰਮਾ

ਯੈੱਸ ਪੰਜਾਬ
ਚੰਡੀਗੜ੍ਹ, 10 ਫਰਵਰੀ, 2022 –
ਭਾਰਤੀ ਜਨਤਾ ਪਾਰਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕਰ ਦਿੱਤਾ ਹੈ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਹੁਣ ਫੈਸਲਾ ਕਰ ਲਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਤੋਂ ਬਿਨਾਂ ਚੋਣ ਲੜਨਾ ਹਮੇਸ਼ਾ ਚੰਗਾ ਰਹੇਗਾ।

ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਹਰਚਰਨ ਸਿੰਘ ਬੈਂਸ ਵੱਲੋਂ ਭਾਜਪਾ ਦੇ ਅਕਾਲੀਆਂ ’ਤੇ ਨਿਰਭਰ ਹੋਣ ਸਬੰਧੀ ਦਾਅਵਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼ਰਮਾ ਨੇ ਕਿਹਾ ਕਿ ਅਸਲੀਅਤ ਇਸਦੇ ਉਲਟ ਹੈ।

ਉਨ੍ਹਾਂ ਕਿਹਾ ਕਿ 2007 ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਪੂਰੀ ਤਰ੍ਹਾਂ ਭਾਜਪਾ ਦੇ ਸਮਰਥਨ ’ਤੇ ਨਿਰਭਰ ਸੀ, ਕਿਉਂਕਿ ਪਾਰਟੀ ਨੇ ਆਪਣੀਆਂ 23 ਵਿੱਚੋਂ 19 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ, ਜਦੋਂ ਕਿ ਅਕਾਲੀ ਆਪਣੀਆਂ 94 ਸੀਟਾਂ ਵਿੱਚੋਂ ਸਿਰਫ਼ 45 ਸੀਟਾਂ ਹੀ ਜਿੱਤ ਸਕੇ ਸਨ। ਉਨ੍ਹਾਂ ਕਿਹਾ ਕਿ ਭਾਵੇਂ 2012 ਵਿੱਚ ਅਕਾਲੀਆਂ ਨੇ ਆਪਣੇ ਪੱਧਰ ’ਤੇ ਪੂਰਨ ਬਹੁਮਤ ਹਾਸਲ ਕਰ ਲਿਆ ਸੀ, ਪਰ ਭਾਜਪਾ ਦੀ ਹਮਾਇਤ ਤੋਂ ਬਿਨਾਂ ਅਜਿਹਾ ਸੰਭਵ ਨਹੀਂ ਸੀ, ਜਿਸਨੂੰ ਅਕਾਲੀ ਹੁਣ ਮਹਿਸੂਸ ਕਰਨਗੇ।

ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਅਕਾਲੀਆਂ ਪ੍ਰਤੀ ਦਰਿਆਦਿਲੀ ਦਿਖਾਈ ਹੈ। ਜਦੋਂ ਅਕਾਲੀ ਭਾਜਪਾ ‘ਤੇ ਨਿਰਭਰ ਸਨ, ਉਦੋਂ ਵੀ ਉਨ੍ਹਾਂ ਦੇ ਆਪਣੇ ਪਿਤਾ-ਪੁੱਤਰ, ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਨ, ਜਿਸ ਬਾਰੇ ਨਾ ਪਹਿਲਾਂ ਦੇਖਿਆ ਅਤੇ ਨਾ ਹੀ ਸੁਣਿਆ ਗਿਆ ਸੀ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਜਦੋਂ ਐਨਡੀਏ ਨੇ 2014 ਵਿੱਚ ਇਹ ਸਹਿਮਤੀ ਦਿੱਤੀ ਸੀ ਕਿ 4 ਸੰਸਦ ਮੈਂਬਰਾਂ ਵਾਲੀਆਂ ਪਾਰਟੀਆਂ ਨੂੰ ਰਾਜ ਮੰਤਰੀ ਦਾ ਦਰਜਾ ਮਿਲੇਗਾ, ਉਦੋਂ ਵੀ ਅਕਾਲੀਆਂ ਨੂੰ ਕੈਬਨਿਟ ਵਿੱਚ ਪੂਰਾ ਰੁਤਬਾ ਮਿਲਿਆ ਹੋਇਆ ਸੀ। ਇਸੇ ਤਰ੍ਹਾਂ 2019 ਵਿੱਚ ਅਕਾਲੀਆਂ ਦੀਆਂ ਸੀਟਾਂ ਘੱਟ ਕੇ 2 ਰਹਿ ਗਈਆਂ ਸਨ, ਪਰ ਫਿਰ ਵੀ ਉਨ੍ਹਾਂ ਨੂੰ ਕੈਬਨਿਟ ਦਾ ਦਰਜਾ ਮਿਲ ਗਿਆ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਜਲਦੀ ਹੀ ਪਤਾ ਲੱਗ ਜਾਵੇਗਾ ਕਿ ਪੰਜਾਬ ‘ਚ ਕੌਣ ਕਿਸ ‘ਤੇ ਨਿਰਭਰ ਹੈ, ਜਦੋਂ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION