ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਦੇ 2 ਅਜ਼ਾਦ ਉਮੀਦਵਾਰਾਂ ਨੂੰ ਸਮਰਥਨ ਦਾ ਐਲਾਨ

ਚੰਡੀਗੜ੍ਹ, 10 ਅਕਤੂਬਰ, 2019 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਇਸ ਵੱਲੋਂ ਅੰਬਾਲਾ ਸਿਟੀ ਅਤੇ ਅੰਬਾਲਾ ਕੈਂਟ ਵਿਧਾਨ ਸਭਾ ਹਲਕਿਆਂ ਤੋਂ ਕ੍ਰਮਵਾਰ ਆਜ਼ਾਦ ਉਮੀਦਵਾਰਾਂ ਚੌਧਰੀ ਨਿਰਮਲ ਸਿੰਘ ਅਤੇ ਚਿਤਰਾ ਸਰਵਾਰਾ ਦਾ ਸਮਰਥਨ ਕੀਤਾ ਜਾ ਰਿਹਾ ਹੈ।

ਇਸ ਖੁਲਾਸਾ ਕਰਦਿਆਂ ਅਕਾਲੀ ਦਲ ਹਰਿਆਣਾ ਦੇ ਇੰਚਾਰਜ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਭਾਵੇਂਕਿ ਇਸ ਫੈਸਲੇ ਬਾਰੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਗਿਆ ਹੈ, ਉਹ ਸਿਰਫ ਇਸ ਲਈ ਦੁਬਾਰਾ ਦੱਸ ਰਹੇ ਹਨ ਤਾਂ ਇਸ ਮਾਮਲੇ ਵਿਚ ਕੋਈ ਭੰਬਲਭੁਸਾ ਨਾ ਰਹੇ।

ਸਰਦਾਰ ਭੂੰਦੜ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜ ਰਹੇ ਚੌਧਰੀ ਨਿਰਮਲ ਸਿੰਘ ਅਤੇ ਉਹਨਾਂ ਦੀ ਬੇਟੀ ਚਿਤਰਾ ਸਰਵਾਰਾ ਦਾ ਪੂਰਾ ਸਮਰਥਨ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਮੈਂ ਸਾਰੇ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਇਹਨਾਂ ਦੋਵੇਂ ਉਮੀਦਵਾਰਾਂ ਨੂੰ ਜਿਤਾਉਣ ਲਈ ਕੋਈ ਕਸਰ ਨਾ ਛੱਡੀ ਜਾਵੇ।

ਇਸ ਦੌਰਾਨ ਸਰਦਾਰ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦਾ ਇਨੈਲੋ ਪਾਰਟੀ ਨਾਲ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਗਠਜੋੜ ਹੋ ਚੁੱਕਿਆ ਹੈ ਅਤੇ ਉਹਨਾਂ ਵੱਲੋਂ ਕਾਲਾਂਵਾਲੀ, ਰਤੀਆ ਅਤੇ ਚੀਕਾ ਦੀਆਂ ਸੀਟਾਂ ਰਲ ਕੇ ਲੜੀਆਂ ਜਾ ਰਹੀਆਂ ਹਨ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

Share News / Article

Yes Punjab - TOP STORIES