35.8 C
Delhi
Friday, March 29, 2024
spot_img
spot_img

ਸ਼੍ਰੋਮਣੀ ਕਮੇਟੀ ਨੇ ਕੈਪਟਨ ਨੂੰ ਸੂਚਿਤ ਕੀਤਾ, ਅਕਾਲ ਤਖ਼ਤ ਦੇ ਆਦੇਸ਼ ’ਤੇ ਮੁੜ ਹੋਵੇਗੀ ਤਾਲਮੇਲ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 27 ਸਤੰਬਰ, 2019 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਇਕਜੁਟਤਾ ਨਾਲ ਮਨਾਉਣ ਲਈ ਤਾਲਮੇਲ ਕਮੇਟੀ ਦੀ ਅਗਲੀ ਇਕੱਤਰਤਾ ਬੁਲਾਈ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 4 ਅਕਤੂਬਰ ਨੂੰ ਸਵੇਰੇ 10:00 ਵਜੇ ਹੋਵੇਗੀ।

ਇਕੱਤਰਤਾ ਵਿਚ ਪੰਜਾਬ ਸਰਕਾਰ ਤਰਫੋਂ ਨੁਮਾਇੰਦਿਆਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਤਾਲਮੇਲ ਕਮੇਟੀ ਦੀ ਇਕ ਹੋਰ ਇਕੱਤਰਤਾ ਸੱਦੀ ਗਈ ਹੈ।

ਉਨ੍ਹਾਂ ਦੱਸਿਆ ਕਿ 4 ਅਕਤੂਬਰ ਨੂੰ ਰੱਖੀ ਗਈ ਤਾਲਮੇਲ ਕਮੇਟੀ ਦੀ ਇਸ ਇਕੱਤਰਤਾ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਤਿੰਨ ਵਾਰੀ ਇਕੱਤਰਤਾਵਾਂ ਰੱਖੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਕੇਵਲ ਇਕ ਇਕੱਤਰਤਾ ਵਿਚ ਹੀ ਪੰਜਾਬ ਸਰਕਾਰ ਦੇ ਨੁਮਾਇੰਦੇ ਪੁੱਜੇ ਸਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ 4 ਅਕਤੂਬਰ ਦੀ ਇਕੱਤਰਤਾ ਵਿਚ ਆਪਣੇ ਨੁਮਾਇੰਦੇ ਭੇਜਣ ਦੇ ਨਾਲ ਨਾਲ ਖ਼ੁਦ ਆਪ ਵੀ ਸ਼ਾਮਲ ਹੋਣ, ਤਾਂ ਜੋ ਗੁਰਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਸਬੰਧੀ ਇਹ ਇਕੱਤਰਤਾ ਫੈਸਲਾਕੁੰਨ ਸਾਬਤ ਹੋ ਸਕੇ।

ਇਸ ਨੂੰ ਵੀ ਪੜ੍ਹੋ:  

ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ

Gurdas Maan HS Bawa

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION