ਸ਼੍ਰੋਮਣੀ ਕਮੇਟੀ ਨੇ ਨਵੰਬਰ ਤੋਂ ਬਾਅਦ ਨਹੀਂ ਭੇਜੀ ਭਾਈ ਮਰਦਾਨਾ ਦੇ ਵੰਸ਼ਜਾਂ ਨੂੰ ਸਹਾਇਤਾ ਰਾਸ਼ੀ !

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਯੈੱਸ ਪੰਜਾਬ

ਅੰਮ੍ਰਿਤਸਰ 6 ਮਈ, 2020:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿਚ ਵੱਸਦੇ ਭਾਈ ਮਰਦਾਨਾ ਦੇ ਵੰਸ਼ਜਾਂ ਨੂੰ 21 ਹਜ਼ਾਰ ਰੁਪਏ ਦੀ ਮਾਸਿਕ ਸਹਾਇਤਾ ਦਾ ਵਾਅਦਾ ਕੀਤਾ ਹੋਇਆ ਹੈ ਪਰ ਨਵੰਬਰ ਤੋਂ ਬਾਅਦ ਇਸ ਐਲਾਨੀ ਹੋਈ ਸਹਾਇਤਾ ਦੀ ਅਦਾਇਗੀ ਨਹੀਂ ਕੀਤੀ ਹਾਲਾਂਕਿ ਕਮੇਟੀ ਇਸ ਗੱਲ ਤੋਂ ਆਪ ਭਲੀਭਾਂਤ ਜਾਣੂ ਹੈ ਕਿ ਉਨ੍ਹਾਂ ਦੀ ਆਰਥਿਕ ਹਾਲਤ ਮਾੜੀ ਹੋਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਮੁਸ਼ਕਿਲ ਨਾਲ ਚੱਲ ਰਿਹਾ ਹੈ।

ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਆਪ ਮੰਨਦਿਆਂ ਦੱਸਿਆ ਗਿਆ ਹੈ ਕਿ ਭਾਈ ਮਰਦਾਨਾ ਜੀ ਦੇ ਵਸੰਦ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫ਼ਰਾਜ਼ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ ਤੋਂ ਬਾਅਦ ਸਹਾਇਤਾ ਨਹੀਂ ਭੇਜੀ ਜਾ ਸਕੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਇਹ ਸਹਾਇਤਾ ਅਗਸਤ 2019 ਵਿਚ ਦੇਣੀ ਸ਼ੁਰੂ ਕੀਤੀ ਸੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦੌਰੇ ਦੌਰਾਨ ਜੁਲਾਈ ਮਹੀਨੇ ਦੀ ਪਹਿਲੀ ਕਿਸਤ 1 ਅਗਸਤ ਨੂੰ ਆਪਣੇ ਹੱਥੀਂ ਭਾਈ ਸਰਫ਼ਰਾਜ਼ ਅਤੇ ਉਨ੍ਹਾਂ ਦੇ ਜਥੇ ਨੂੰ ਸੌਂਪੀ ਸੀ। ਇਹ ਵੀ ਯਾਦ ਰਹੇ ਕਿ ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ 4 ਮਹੀਨਿਆਂ ਦੀ ਸਹਾਇਤਾ ਭਾਵ 84 ਹਜ਼ਾਰ ਰੁਪਏ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਭੇਜੀ ਸੀ ਜੋ ਨਵੰਬਰ ਤਕ ਦੀ ਸਹਾਇਤਾ ਹੋ ਜਾਂਦੀ ਹੈ। ਇਸ ਮਗਰੋਂ ਹੁਣ ਤਕ ਦਸੰਬਰ ਤੋਂ ਲੈ ਕੇ ਅਪ੍ਰੈਲ ਤਕ ਪੰਜ ਮਹੀਨੇ ਦੀ ਸਹਾਇਤਾ ਬਕਾਇਆ ਹੈ।

ਸ਼੍ਰੋਮਣੀ ਕਮੇਟੀ ਦੀ ਮੰਨੀਏ ਤਾਂ ਇਹ ਸਹਾਇਤਾ ਇਤਿਹਾਸਕ ਦਿਹਾੜਿਆਂ ਮੌਕੇ ਪਾਕਿਸਤਾਨ ਜਾਣ ਵਾਲੇ ਜੱਥਿਆਂ ਰਾਹੀਂ ਭੇਜੀ ਜਾਂਦੀ ਹੈ।

ਕਮੇਟੀ ਦਾ ਦਾਅਵਾ ਹੈ ਕਿ ਇਹ ਸਹਾਇਤਾ ਮੌਜੂਦਾ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਵਿਸਾਖ਼ੀ ਪੁਰਬ ਮੌਕੇ ਪਾਕਿਸਤਾਨ ਜਥਾ ਨਾ ਜਾ ਸਕਣ ਕਾਰਨ ਉਨ੍ਹਾਂ ਨੂੰ ਨਹੀਂ ਭੇਜੀ ਜਾ ਸਕੀ।

ਸ਼੍ਰੋਮਣੀ ਕਮੇਟੀ ਅਨੁਸਾਰ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹੁਣ ਇਹ ਸਹਾਇਤਾ ਰਾਸ਼ੀ ਦੀਆਂ ਬਕਾਇਆ ਕਿਸ਼ਤਾਂ ਭੇਜਣ ਲਈ ਡਾ:ਰੂਪ ਸਿੰਘ ਨੂੰ ਇੰਤਜ਼ਾਮ ਕਰਨ ਲਈ ਕਹਿਣ ਦੇ ਨਾਲ ਨਾਲ ਇਹ ਕਿਹਾ ਹੈ ਕਿ ਬਕਾਇਆ ਭੇਜਣ ਦਾ ਪ੍ਰਬੰਧ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੀ ਆਰਥਿਕ ਹਾਲਤ ਮਾੜੀ ਹੋਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਮੁਸ਼ਕਿਲ ਨਾਲ ਚੱਲ ਰਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਕਿਹਾ ਹੈ ਕਿ ਭਾਈ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਅਗਲੇਰੀ ਕਾਰਵਾਈ ਕਰਦਿਆਂ ਬਦਲਵੇਂ ਪ੍ਰਬੰਧਾਂ ਤਹਿਤ ਸੰਬੰਧਤਾਂ ਨੂੰ ਪੈਸੇ ਭੇਜੇ ਜਾਣਗੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •