- Advertisement -
ਯੈੱਸ ਪੰਜਾਬ
ਅੰਮ੍ਰਿਤਸਰ, 1 ਮਈ, 2019:
ਬਲਾਤਕਾਰੀ ਸਾਧ ਰਾਮ ਰਹੀਮ ਦੇ ਇਕ ‘ਪ੍ਰੇਮੀ’ ਵੱਲੋਂ ਫ਼ੇਸਬੁੱਕ ’ਤੇ ਪੋਸਟ ਕੀਤੇ ਇਕ ਵੀਡੀਉ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਰਾਮ ਰਹੀਮ ਨਾਲ ਕੀਤੇ ਜਾਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਿੱਖਾਂ ਦੇ ਜਜ਼ਬਾਤ ਭੜਕਾਉਣ ਲਈ ਕੀਤੀ ਗਈ ਇਸ ਕਾਰਵਾਈ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ।
ਉਹਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ਦੇ ਦੋਸ਼ੀ ਵਿਅਕਤੀ ਖਿਲਾਫ਼ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਲਈ ਧਾਰਾ 295-ਏ ਤਹਿਤ ਕੇਸ ਦਰਜ ਕਰਾਵੇ ਤਾਂ ਜੋ ਕੋਈ ਵੀ ਵਿਅਕਤੀ ਅੱਗੇ ਤੋਂ ਇਸ ਤਰ੍ਹਾਂ ਦੀ ਹਿਮਾਕਤ ਨਾ ਕਰ ਸਕੇ।
- Advertisement -