35.8 C
Delhi
Friday, March 29, 2024
spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਸਤੰਬਰ, 2019 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦੇ ਉਪਰਾਲੇ ਸਦਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਹ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਧਰਮ ਇਤਿਹਾਸ ਨਾਲ ਜੁੜੇ ਵੱਖ-ਵੱਖ ਦਿਹਾੜੇ ਮਨਾਏ ਜਾਂਦੇ ਹਨ। ਇਸ ਵਿਸ਼ੇਸ਼ ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ , ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਤੇ ਸੀਨੀਅਰ ਆਗੂ ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਉਨ੍ਹਾਂ ਦੀ ਘਾਲਣਾ ਨੂੰ ਸੰਗਤ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਭਾਈ ਲਾਲੋ ਜੀ ਦਾ ਜੀਵਨ ਸਮਾਜ ਲਈ ਇਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਲਾਲੋ ਜੀ ਨੂੰ ਪਹਿਲੇ ਪਾਤਸ਼ਾਹ ਜੀ ਨੇ ਬੇਹੱਦ ਸਨਮਾਨ ਦਿੱਤਾ।

ਇਸ ਦੀ ਉਦਾਹਰਣ ਗੁਰੂ ਜੀ ਦੀ ਪਾਵਨ ਬਾਣੀ ਤੋਂ ਮਿਲਦੀ ਹੈ, ਕਿਉਂਕਿ ਗੁਰੂ ਸਾਹਿਬ ਨੇ ਬਾਬਰ ਦੇ ਹਮਲੇ ਸਬੰਧੀ ਰਚੀ ਬਾਣੀ ਭਾਈ ਲਾਲੋ ਜੀ ਨੂੰ ਸੰਬੋਧਨ ਕਰਕੇ ਉਚਾਰਨ ਕੀਤੀ। ਇਸ ਤੋਂ ਇਲਾਵਾ ਸਮਾਗਮ ਦੌਰਾਨ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ.ਰੂਪ ਸਿੰਘ, ਜਥੇਦਾਰ ਹੀਰਾ ਸਿੰਘ ਗਾਬੜੀਆਂ ਤੇ ਸ. ਅਵਤਾਰ ਸਿੰਘ ਹਿੱਤ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ, ਜਦਕਿ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਭਾਈ ਲਾਲੋ ਜੀ ਸਬੰਧੀ ਸਮਾਗਮਾਂ ਦੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਇਤਿਹਾਸਕ ਅਸਥਾਨ ਤੋਂ ਸ਼ੁਰੂਆਤ ਕਰਨ ਲਈ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸਿੰਘ ਸਾਹਿਬਾਨ ਅਤੇ ਹੋਰ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸਟੇਜ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਨਿਭਾਈ।

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਕੁਹਾੜਕਾ, ਭਾਈ ਜਗਤਾਰ ਸਿੰਘ ਤੇ ਭਾਈ ਸਤਿੰਦਰ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਪਾਲ ਸਿੰਘ ਜੱਲਾ, ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਜਗਜੀਤ ਸਿੰਘ ਜੱਗੀ, ਸ. ਬਲਜੀਤ ਸਿੰਘ ਨੀਲਾ ਮਹਿਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਭਾਈ ਸੁਖਜੀਤ ਸਿੰਘ ਘਨੱਈਆ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬੀਬੀ ਰਣਜੀਤ ਕੌਰ ਦਿੱਲੀ, ਭਾਈ ਤਰਲੋਚਨ ਸਿੰਘ, ਸ. ਨਰਿੰਦਰ ਸਿੰਘ ਬਿੱਟੂ ਐਮ.ਆਰ., ਸ. ਸੁਖਪਾਲ ਸਿੰਘ ਬਾਜਵਾ, ਸ. ਕੁਲਦੀਪ ਸਿੰਘ ਸੰਧੂ, ਸ. ਹਰਪ੍ਰੀਤ ਸਿੰਘ ਬੇਦੀ, ਸ. ਗੁਰਮੀਤ ਸਿੰਘ ਠੇਕੇਦਾਰ, ਸ. ਮਨਜੀਤ ਸਿੰਘ ਮੰਜ਼ਲ, ਸ. ਹਰਿਦੇਹ ਸਿੰਘ ਪਦਮ, ਸ. ਸੁਖਵਿੰਦਰ ਸਿੰਘ ਧੰਜਲ, ਸ. ਦਰਸ਼ਨ ਸਿੰਘ ਸੁਲਤਾਨਵਿੰਡ, ਪ੍ਰਿੰਸੀਪਲ ਕਰਤਾਰ ਸਿੰਘ ਰਈਆ, ਸ. ਮਹਿੰਦਰ ਸਿੰਘ ਕਾਲੇਕੇ, ਸ. ਰਣਜੀਤ ਸਿੰਘ ਗਿੱਲ, ਸ. ਮਧੂਪਾਲ ਸਿੰਘ ਗੋਗਾ, ਡਾ. ਰਵਿੰਦਰ ਸਿੰਘ ਪੱਟੀ, ਸ. ਤੇਜਿੰਦਰਪਾਲ ਸਿੰਘ ਬਮਰਾਹ, ਸ. ਪ੍ਰਤਾਪ ਸਿੰਘ ਪੱਖਿਆ ਵਾਲੇ, ਸ. ਪ੍ਰੀਤਮ ਸਿੰਘ ਕਲਸੀ, ਸ. ਸੁਖਦੇਵ ਸਿੰਘ ਰਿਆਤ, ਸ. ਜਤਿੰਦਰਪਾਲ ਸਿੰਘ ਗਾਗੀ (ਦਿੱਲੀ), ਸ. ਹਰਦੇਵ ਸਿੰਘ ਕੌਸ਼ਲ ਹੁਸ਼ਿਆਰਪੁਰ, ਸ. ਜਸਵੰਤ ਸਿੰਘ, ਸ. ਰਣਜੀਤ ਸਿੰਘ ਰਾਣਾ ਕੋਸਲਰ, ਸ. ਸੁਰਜੀਤ ਸਿੰਘ ਕੈਨੇਡਾ ਵਾਲੇ, ਸ. ਭੁਪਿੰਦਰ ਸਿੰਘ, ਸ. ਅਮਰਜੀਤ ਸਿੰਘ ਪਟਿਆਲਾ, ਸ. ਗੁਰਦੀਪ ਸਿੰਘ ਲੰਬੀ, ਕਾਮਰੇਡ ਹੀਰਾ ਸਿੰਘ, ਸ. ਹਰਜੀਤ ਸਿੰਘ ਪਨੇਸਰ, ਸ. ਪਿਆਰਾ ਸਿੰਘ ਮਠਾੜੂ, ਸ. ਮਹਿੰਦਰਪਾਲ ਸਿੰਘ, ਸ. ਨਰਿੰਦਰ ਸਿੰਘ ਕੋਸਲਰ ਮੋਗਾ, ਸ. ਕਮਲਜੀਤ ਸਿੰਘ ਮੋਗਾ, ਸ. ਚਰਨਜੀਤ ਸਿੰਘ ਮੋਗਾ, ਸ. ਸਰਦਾਰਾ ਸਿੰਘ, ਸ. ਕਰਮ ਸਿੰਘ ਫਰੀਦਕੋਟ, ਸ. ਤੀਰਤ ਸਿੰਘ ਠੇਕੇਦਾਰ ਜਲੰਧਰ, ਸ. ਅਮਰਜੀਤ ਸਿੰਘ ਕਿਸ਼ਨਪੁਰਾ, ਸ. ਸੁਰਿੰਦਰ ਸਿੰਘ ਵਿਰਦੀ, ਸ. ਬਖ਼ਸ਼ੀਸ਼ ਸਿੰਘ ਧੀਮਾਨ, ਸ. ਜਸਪਾਲ ਸਿੰਘ ਲਾਲ ਫਗਵਾੜਾ, ਸ. ਵਰਿੰਦਰ ਸਿੰਘ ਫਗਵਾੜਾ ਆਦਿ ਮੌਜੂਦ ਸਨ।

ਇਸ ਨੂੰ ਵੀ ਪੜ੍ਹੋ:  

ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ

Gurdas Maan HS Bawa

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION