Thursday, May 26, 2022

ਵਾਹਿਗੁਰੂ

spot_img

ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਪੰਥਕ ਇਕੱਤਰਤਾ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਸੰਘਰਸ਼ ਵਿੱਢਣ ਦਾ ਫੈਸਲਾ; ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਹੋਰਨਾਂ ਨੂੰ ਮਿਲੇਗਾ ਸਾਂਝਾ ਵਫ਼ਦ

ਯੈੱਸ ਪੰਜਾਬ
ਅੰਮ੍ਰਿਤਸਰ, 11 ਮਈ, 2022:
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੱਦੇ ਗਏ ਪੰਥਕ ਇਕੱਠ ਦੌਰਾਨ ਸਮੁੱਚੀਆਂ ਜਥੇਬੰਦੀਆਂ ਅਤੇ ਪੰਥ ਦਰਦੀਆਂ ਵੱਲੋਂ ਇਕਜੁਟਤਾ ਨਾਲ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ। ਇਹ ਇਕੱਤਰਤਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਤਹਿਤ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਗਈ ਸੀ।

ਅੱਜ ਦੇ ਇਸ ਪੰਥਕ ਇਕੱਠ ਵਿਚ ਸਿੱਖ ਕੌਮ ਦੀਆਂ ਵੱਖ-ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਜਥੇਬੰਦੀਆਂ ਨੇ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਭਵਿੱਖੀ ਯਤਨਾਂ ਅਤੇ ਆਰੰਭੇ ਜਾਣ ਵਾਲੇ ਹਰ ਸੰਘਰਸ਼ ਦਾ ਮੋਹਰੀ ਤੌਰ ’ਤੇ ਸਾਥ ਦੇਣ ਦੀ ਵਚਨਬੱਧਤਾ ਪ੍ਰਗਟਾਈ।
ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਤਿੰਨ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਅਨੁਸਾਰ ਇਕ ਸਾਂਝੀ ਕਮੇਟੀ ਸਥਾਪਤ ਕਰਨ, ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨੂੰ ਮਿਲਣ ਅਤੇ ਲੋੜ ਪੈਣ ’ਤੇ ਕਰੜਾ ਸੰਘਰਸ਼ ਵਿੱਢਣ ’ਤੇ ਸਹਿਮਤੀ ਪ੍ਰਗਟ ਕੀਤੀ ਗਈ।

ਇਸ ਦੇ ਨਾਲ ਹੀ ਦੇਸ਼ ਦੀ ਪਾਰਲੀਮੈਂਟ ਦੇ ਸਿੱਖ ਮੈਂਬਰਾਂ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ ਨੂੰ ਪਾਰਲੀਮੈਂਟ ਦੇ ਦੋਹਾਂ ਸਦਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਗਈ। ਇਹ ਵੀ ਕਿਹਾ ਗਿਆ ਕਿ ਸਿੱਖ ਮੈਂਬਰ ਪਾਰਲੀਮੈਂਟ ਇਨਸਾਫ ਪਸੰਦ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਪਾਰਲੀਮੈਂਟ ਦੇ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ਵਿਚ ਆਪਣੇ ਨਾਲ ਲੈਣ।

ਇਕੱਤਰਤਾ ਦੌਰਾਨ ਅਗਲੀ ਰੂਪ ਰੇਖਾ ਲਈ ਕਮੇਟੀ ਸਥਾਪਤ ਕਰਨ ਦੇ ਅਧਿਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ, ਜਿਸ ’ਤੇ ਆਪਣੇ ਸੰਬੋਧਨ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦ ਹੀ ਇਹ ਕਮੇਟੀ ਗਠਤ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਣਾਈ ਜਾਣ ਵਾਲੀ ਕਮੇਟੀ ਵਿਚ ਸਾਰੀਆਂ ਧਿਰਾਂ ਦੇ ਮੈਂਬਰ ਸ਼ਾਮਲ ਹੋਣਗੇ। ਐਡਵੋਕੇਟ ਧਾਮੀ ਨੇ ਆਖਿਆ ਕਿ ਭਾਵੇਂ ਚਿਰਾਂ ਤੋਂ ਸਿੱਖ ਪੰਥ ਦੀਆਂ ਪ੍ਰਤੀਨਿਧ ਵੱਖ-ਵੱਖ ਜਥੇਬੰਦੀਆਂ ਅਤੇ ਪੰਥ ਦਰਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰ ਰਹੇ ਹਨ, ਪਰੰਤੂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਂਝੇ ਰੂਪ ਵਿਚ ਯਤਨ ਅੱਗੇ ਵਧਾਏ ਜਾਣਗੇ।

ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਨਾਲ ਹਮੇਸ਼ਾ ਹੀ ਧੱਕਾ ਕੀਤਾ ਜਾਂਦਾ ਰਿਹਾ ਹੈ ਅਤੇ ਆਪਣੀਆਂ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਅ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਧੱਕੇ ਦੀ ਸਿਖਰ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਸਿੱਖ ਕੈਦੀ ਆਪਣੀ ਜਾਤੀ ਲੜਾਈ ਲਈ ਨਹੀਂ, ਸਗੋਂ ਕੌਮੀ ਯੁੱਧ ਕਾਰਨ ਜੇਲ੍ਹਾਂ ਵਿਚ ਬੰਦ ਹਨ। ਸਰਕਾਰਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਨ੍ਹਾਂ ਸਿੰਘਾਂ ਵੱਲੋਂ ਲਿਆ ਗਿਆ ਫੈਸਲਾ ਸਿੱਖਾਂ ਦੇ ਗੁਰਧਾਮਾਂ ਅਤੇ ਕੌਮ ਦੀ ਅਣਖ ’ਤੇ ਕੀਤੇ ਗਏ ਹਮਲਿਆਂ ਵਿੱਚੋਂ ਨਿਕਲਿਆ ਸੀ, ਇਸ ਲਈ ਬਿਨਾਂ ਸ਼ਰਤ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ।

ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਥਕ ਇਕੱਤਰਤਾ ਦਾ ਇਕਜੁਟਤਾ ਵਾਲਾ ਸੁਨੇਹਾ ਸਮੁੱਚੀ ਸਿੱਖ ਕੌਮ ਲਈ ਬੇਹੱਦ ਅਹਿਮ ਹੈ ਅਤੇ ਭਵਿੱਖ ਵਿਚ ਇਸ ਲਹਿਰ ਨੂੰ ਨਿਰੰਤਰ ਤੋਰੀ ਰੱਖਣਾ ਚਾਹੀਦਾ ਹੈ। ਸ. ਬਾਦਲ ਨੇ ਕਿਹਾ ਕਿ ਸਿਆਸੀ ਵਖਰੇਵੇਂ ਇਕ ਪਾਸੇ ਹਨ, ਜਦਕਿ ਪੰਥਕ ਹਿੱਤਾਂ ਲਈ ਇਹ ਸਮੂਹਕ ਯਤਨ ਵੱਡੇ ਨਤੀਜੇ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੇ ਨਿਰਦੇਸ਼ਾਂ ’ਤੇ ਹਰ ਲੜਾਈ ਲੜਨ ਲਈ ਨਾਲ ਰਹੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਪੰਥਕ ਕਾਰਜਾਂ ਲਈ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚਿਰਾਂ ਬਾਅਦ ਕੀਤਾ ਗਿਆ ਇਹ ਪੰਥਕ ਇਕੱਠ ਆਪਣੇ ਆਪ ਵਿਚ ਇਤਿਹਾਸਕ ਹੈ, ਜਿਸ ’ਤੇ ਅਵੱਸ਼ ਚੰਗੇ ਨਤੀਜੇ ਨਿਕਲਣਗੇ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਸਿੱਖ ਪੰਥ ਨੂੰ ਠੋਸ ਯਤਨ ਅੱਗੇ ਵਧਾਉਣ ਦੇ ਨਾਲ-ਨਾਲ ਨਿਰਣਾਇਕ ਫੈਸਲੇ ਲੈਣੇ ਚਾਹੀਦੇ ਹਨ। ਪੰਥਕ ਇਕੱਤਰਤਾ ਦੌਰਾਨ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀਕੇ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਤਰਨਾ ਦਲ ਵੱਲੋਂ ਬਾਬਾ ਨੌਰੰਗ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ. ਸੁਰਿੰਦਰ ਸਿੰਘ ਕਿਸ਼ਨਪੁਰਾ, ਚੀਫ ਖਾਲਸਾ ਦੀਵਾਨ ਵੱਲੋਂ ਸ. ਸਰਬਜੀਤ ਸਿੰਘ ਛੀਨਾ, ਭਾਈ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਸ. ਪਰਮਜੀਤ ਸਿੰਘ ਗਾਜੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਫੈਡਰੇਸ਼ਨ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ, ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਜੰਗ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਵਿਚ ਕੋਈ ਵੀ ਪਿੱਛੇ ਨਹੀਂ ਹਟੇਗਾ।

ਇਕੱਤਰਤਾ ’ਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਾਬਾ ਜੱਸਾ ਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ. ਬਲਦੇਵ ਸਿੰਘ ਸਿਰਸਾ, ਸ. ਇੰਦਰਜੀਤ ਸਿੰਘ ਜਨਰਲ ਸਕੱਤਰ ਤਖ਼ਤ ਸ੍ਰੀ ਪਟਨਾ ਸਾਹਿਬ, ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ. ਸੁਰਜੀਤ ਸਿੰਘ, ਸ. ਸੁਰਜੀਤ ਸਿੰਘ ਗੁਰਦੁਆਰਾ ਸਿੰਘ ਸਭਾ ਗੋਹਲਵੜ, ਬਾਬਾ ਗੁਰਦੇਵ ਸਿੰਘ ਮੁੱਖੀ ਗੁਰਦੁਆਰਾ ਭਗਤਾਂ ਡੇਰਾ ਤਰਸਿੱਕਾ, ਸ. ਰਿਪੂਦਮਨ ਸਿੰਘ ਜਥੇਬੰਦੀ ਮੁਖੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਸ. ਜਸਪ੍ਰੀਤ ਸਿੰਘ, ਸ. ਮਨਜੀਤ ਸਿੰਘ ਸੈਣੀ, ਸ. ਚਰਨਕੰਵਲ ਸਿੰਘ, ਜਥੇਦਾਰ ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਸ. ਜੁਗਰਾਜ ਸਿੰਘ ਸਿੱਖ ਸਟੂਡੈਂਟਸ ਫੈਡਰੇਸ਼ਨ, ਬੀਬੀ ਕਸ਼ਮੀਰ ਕੌਰ, ਬਾਬਾ ਸੁਰਜੀਤ ਸਿੰਘ ਮੋਗਾ, ਗਿਆਨੀ ਨਵਤੇਜ ਸਿੰਘ ਦਮਦਮੀ ਟਕਸਾਲ, ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਗੋਰਾ ਸਿੰਘ, ਬਾਬਾ ਸੁੱਚਾ ਸਿੰਘ ਕਾਰਸੇਵਾ ਕਿਲ੍ਹਾ ਸ੍ਰੀ ਅਨੰਦਪੁਰ ਸਾਹਿਬ, ਬਾਬਾ ਤੇਜਾ ਸਿੰਘ ਖੁਡੇਵਾਲਿਆ ਵੱਲੋਂ ਭਾਈ ਬਚਿੱਤਰ ਸਿੰਘ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ ਪਟਿਆਲਾ, ਸ. ਇਕਬਾਲ ਸਿੰਘ ਤੁੰਗ ਆਵਾਜ਼ ਏ ਕੌਮ ਟੀ.ਵੀ. ਯੂਕੇ, ਬਾਗਾ ਜੋਰਾ ਸਿੰਘ ਬੱਦਨੀਕਲਾਂ ਮੋਗਾ ਵੱਲੋਂ ਬਾਬਾ ਗੁਰਮੀਤ ਸਿੰਘ ਤੇ ਬਾਬਾ ਰਾਮ ਸਿੰਘ, ਬਾਬਾ ਅਨਹਦਰਾਜ ਸਿੰਘ ਲੁਧਿਆਣਾ, ਸੰਪ੍ਰਦਾਇ ਨਿਰਮਲ ਭੇਖ ਸੁਲਤਾਨਪੁਰ ਲੋਧੀ ਸ. ਕੁਲਬੀਰ ਸਿੰਘ, ਸ. ਜਿੰਦਰ ਸਿੰਘ ਔਜਲਾ ਕਪੂਰਥਲਾ, ਬੀਬੀ ਸੋਨੀਆ ਅੰਮ੍ਰਿਤਸਰ, ਸ. ਖੁਸ਼ਹਾਲ ਸਿੰਘ ਚੰਡੀਗੜ੍ਹ, ਬਾਬਾ ਬਲਦੇਵ ਸਿੰਘ ਸੰਪ੍ਰਦਾ ਬਾਬਾ ਬਿਧੀ ਚੰਦ ਛੀਨਾ ਰੋਪੜ, ਬੀਬੀ ਮਨਦੀਪ ਕੌਰ ਬਰਨਾਲਾ, ਬਾਬਾ ਤੀਰਥ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਮੇਜਰ ਸਿੰਘ ਵਾਂ, ਬੀਬੀ ਰਮਨਦੀਪ ਕੌਰ ਨੌਰੰਗ ਸਕਾਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਈ ਅੰਮ੍ਰਿਤਪਾਲ ਸਿੰਘ ਗੁਰੂ ਗੋਬਿੰਦ ਸਿੰਘ ਗਤਕਾ ਅਖਾੜਾ, ਬਾਬਾ ਮਹਿੰਦਰਪਾਲ ਸਿੰਘ ਕਪੂਰਥਲਾ, ਬਾਬਾ ਸੁੱਖਾ ਸਿੰਘ ਕਾਰਸੇਵਾ ਸਰਹਾਲੀ, ਬਾਬਾ ਮੇਜਰ ਸਿੰਘ ਕੋਟ ਖਾਲਸਾ ਅੰਮ੍ਰਿਤਸਰ, ਸ. ਭੁਪਿੰਦਰ ਸਿੰਘ ਸੇਖੂਪੁਰਾ ਪਟਿਆਲਾ, ਸ. ਲਖਵਿੰਦਰ ਸਿੰਘ ਤਰਨ ਤਾਰਨ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬੀਬੀ ਹਰਮੀਤ ਕੌਰ ਖਾਲਸਾ ਰਾਜਿਸਥਾਨ, ਬਾਬਾ ਪੰਜਾਬ ਸਿੰਘ ਮਿਸਲ ਤਰਨਾ ਦਲ ਸੁਲਤਾਨਵਿੰਡ, ਸ. ਜੰਗ ਸਿੰਘ ਬੰਦੀ ਸਿੰਘ ਰਿਹਾਈ ਮੋਰਚਾ ਲੁਧਿਆਣਾ, ਬੀਬੀ ਜਸਵਿੰਦਰ ਕੌਰ ਸੋਹਲ, ਸ. ਦਲਬੀਰ ਸਿੰਘ, ਰਾਣਾ ਕੰਵਰਪ੍ਰਤਾਪ ਸਿੰਘ ਜੀਰਾ, ਭਾਈ ਮਨਜੀਤ ਸਿੰਘ ਦਿੱਲੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਭਾਈ ਗੁਰਪ੍ਰੀਤ ਸਿੰਘ, ਸ. ਗੁਰਨਾਮ ਸਿੰਘ, ਬਾਬਾ ਜਗਜੀਤ ਸਿੰਘ ਮੋਗਾ, ਸ. ਸਰਬਜੀਤ ਸਿੰਘ ਹੰਸਾਲੀ ਵਾਲੇ, ਬਾਬਾ ਤ੍ਰਿਲੋਕ ਸਿੰਘ ਖਿਆਲਾ ਵਾਲੇ, ਬਾਬਾ ਬਲਦੇਵ ਸਿੰਘ, ਬੀਬੀ ਕਮਲਦੀਪ ਕੌਰ ਭੈਣ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਬਲਜਿੰਦਰ ਸਿੰਘ ਪਰਵਾਨਾ ਦੀ ਧਰਮ ਪਤਨੀ ਬੀਬੀ ਰਮਨਦੀਪ ਕੌਰ, ਸ. ਰਵਿੰਦਰ ਸਿੰਘ ਸਾਬਕਾ ਵਿਧਾਇਕ, ਭਗਤ ਮਿਲਖਾ ਸਿੰਘ ਫਿਰੋਜ਼ਪੁਰ, ਬਾਬਾ ਹਾਕਮ ਸਿੰਘ ਕਾਰਸੇਵਾ ਸਰਹਾਲੀ, ਬਾਬਾ ਬਲਦੇਵ ਸਿੰਘ ਜੋਗੇਵਾਲਾ, ਸ. ਗੁਰਪ੍ਰਤਾਪ ਸਿੰਘ ਟਿੱਕਾ, ਭਾਈ ਅਮਰਬੀਰ ਸਿੰਘ ਢੋਟ, ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ, ਸ. ਪਲਵਿੰਦਰ ਸਿੰਘ ਬਟਾਲਾ, ਭਾਈ ਅਮਨਪ੍ਰੀਤ ਸਿੰਘ ਤਰਨ ਤਾਰਨ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਸ. ਹਰਜਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਲਾਲ ਸਿੰਘ ਤਰਨਾ ਦਲ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਲੱਖਾ ਸਿੰਘ ਨਾਨਕਸਰ ਲੁਧਿਆਣਾ, ਬਾਬਾ ਹਰਚੰਦ ਸਿੰਘ ਮਾੜੀ ਕੰਬੋਕੇ, ਬਾਬਾ ਹਰਜਿੰਦਰ ਸਿੰਘ ਸੰਪ੍ਰਦਾ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਭਾਈ ਮਧੂਪਾਲ ਸਿੰਘ ਗੋਗਾ, ਭਾਈ ਸਰਵਨ ਸਿੰਘ ਮਾਹਲ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਭਾਈ ਦਵਿੰਦਰ ਸਿੰਘ ਜਨਰਲ ਸਕੱਤਰ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਸਟੱਡੀ ਸਰਕਲ ਵੱਲੋਂ ਸ. ਗੁਰਮੀਤ ਸਿੰਘ ਆਨਰੇਰੀ ਸਕੱਤਰ ਸ੍ਰੀ ਅਕਾਲ ਤਖ਼ਤ ਸਾਹਿਬ, ਸ. ਜਗਦੀਸ਼ ਸਿੰਘ ਬਰਾੜ ਚੇਅਰਮੈਨ ਸ਼੍ਰੋਮਣੀ ਗਤਕਾ ਫੈਡਰੇਸ਼ਨ ਆਲ ਇੰਡੀਆ, ਗੁਰਦੁਆਰਾ ਰਾਮਪੁਰ ਖੇੜਾ ਵਾਲਿਆਂ ਵੱਲੋਂ ਸ. ਸੁਖਬੀਰ ਸਿੰਘ, ਬਾਬਾ ਨਿਹਾਲ ਸਿੰਘ ਵੱਲੋਂ ਬਾਬਾ ਨੋਰੰਗ ਸਿੰਘ, ਹਰਖੋਵਾਲ ਵੱਲੋਂ ਬਾਬਾ ਅਮਰਜੀਤ ਸਿੰਘ, ਸ. ਬਲਵੰਤ ਸਿੰਘ ਗੋਪਾਲਾ, ਸ. ਸਰਬਜੀਤ ਸਿੰਘ ਛੀਨਾ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਜਸਵਿੰਦਰ ਸਿੰਘ ਹੁਸ਼ਿਆਰਪੁਰ, ਬਾਬਾ ਅਵਤਾਰ ਸਿੰਘ ਜੋਹਲ, ਬਾਬਾ ਹਰੀਪਾਲ ਸਿੰਘ ਪਾਂਡਵਾ, ਟਹਿਲ ਨਾਥ ਨੰਗਲ ਖੇੜਾ ਫਗਵਾੜਾ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਬਾਬਾ ਜਗਜੀਤ ਸਿੰਘ ਲੋਪੋ ਵੱਲੋਂ ਸ. ਹਰਨਾਮ ਸਿਮਘ, ਸ. ਹਰਵਿੰਦਰ ਸਿੰਘ, ਸ. ਜਸਵਿੰਦਰ ਸਿੰਘ, ਸ. ਮਨਪ੍ਰੀਤ ਸਿੰਘ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ. ਹਰਪਾਲ ਸਿੰਘ ਬਲੇਰ, ਬਾਬਾ ਅਵਤਾਰ ਸਿੰਘ ਧੱਤਲ, ਅਕਾਲੀ ਆਗੂ ਸ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਲਵਿੰਦਰ ਸਿੰਘ ਭੂੰਦੜ, ਸ. ਸੁਰਜੀਤ ਸਿੰਘ ਰੱਖੜਾ, ਸ. ਦਲਜੀਤ ਸਿੰਘ ਚੀਮਾ, ਸ. ਵਿਰਸਾ ਸਿੰਘ ਵਲਟੋਹਾ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਹੀਰਾ ਸਿੰਘ ਗਾਬੜੀਆ, ਸ. ਸਿਕੰਦਰ ਸਿੰਘ ਮਲੂਕਾ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਕਰਨੈਲ ਸਿੰਘ ਪੀਰ ਮੁਹੰਮਦ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਜਗੀਰ ਕੌਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਬਚਨ ਸਿੰਘ ਕਰਮੂਵਾਲਾ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਅਮਰਜੀਤ ਸਿੰਘ ਭਲਾਈਪੁਰ, ਬਾਬਾ ਬੂਟਾ ਸਿੰਘ, ਸ. ਕੌਰ ਸਿੰਘ ਫ਼ਾਜ਼ਿਲਕਾ, ਸ. ਦਰਸ਼ਨ ਸਿੰਘ ਜਲਾਲਾਬਾਦ, ਸ. ਗੁਰਨਾਮ ਸਿੰਘ ਜੱਸਲ, ਸ. ਗੁਰਮੀਤ ਸਿੰਘ ਬੂਹ, ਸ. ਸਰਵਣ ਸਿੰਘ ਕੁਲਾਰ, ਬੀਬੀ ਜੋਗਿੰਦਰ ਕੌਰ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਅਜਮੇਰ ਸਿੰਘ ਖੇੜਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬਾਬਾ ਟੇਕ ਸਿੰਘ ਧਨੋਲਾ ਬਰਨਾਲਾ, ਬੀਬੀ ਜੋਗਿੰਦਰ ਕੌਰ ਧਰਮਕੋਟ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਜਸਬੀਰ ਸਿੰਘ ਮੱਤੇਵਾਲ, ਬੀਬੀ ਬਲਵਿੰਦਰ ਕੌਰ, ਬੀਬੀ ਰਣਜੀਤ ਕੌਰ ਦਿੱਲੀ, ਸ. ਰਤਨ ਸਿੰਘ ਜੱਫਰਵਾਲ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਗੁਰਲਾਲ ਸਿੰਘ ਫ਼ਤਹਿਗੜ੍ਹ, ਸ. ਸੁਰਜੀਤ ਸਿੰਘ ਤੁਗਲਵਾਲ, ਸ਼੍ਰੋਮਣੀ ਕਮੇਟੀ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
114,310FollowersFollow

ENTERTAINMENT

National

GLOBAL

OPINION

Making a career based on a hobby is a wise step – by Narvijay Yadav

In my first few years in journalism, my mind was so engrossed in the work that it seemed like fun to me. I was...

Trade focussed Quad – by Asad Mirza

The first in-person meeting of the leaders of the US, Australia, Japan and India, termed Quad, will be held in Tokyo on Tuesday. This...

How much and how often should courts adjudicate matters of religous fervour? – by Adeel Ahmed

New Delhi, May 22, 2022- In the old city of Jerusalem, there lies a 187-foot long ‘Western Wall, built by Herod on the western...

SPORTS

Health & Fitness

Preterm birth: Warning signs that indicate complications during pregnancy

New Delhi, May 23, 2022 - Preterm birth, defined as a baby born before 37 weeks of pregnancy, is a leading cause of infant death and can result in long-term disabilities for those who survive. Each year, approximately 1 million children die as a result of preterm birth complications. According to the World Health Organization, many survivors will live...

Gadgets & Tech