36.1 C
Delhi
Thursday, March 28, 2024
spot_img
spot_img

ਸ਼੍ਰੋਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਮੌਕੇ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਕਰੇਗੀ ਸਨਮਾਨ

ਅੰਮ੍ਰਿਤਸਰ, 28 ਜੁਲਾਈ, 2019:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਦੁਆਰਾ ਕੀਤੇ ਗਏ ਸ਼ਬਦ ਕੀਰਤਨ ਦੀਆਂ ਵੀਡੀਓਜ਼ ਸੰਗਤਾਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਵਿਸ਼ੇਸ਼ ਸਨਮਾਨ ਕਰਨ ਦਾ ਵੀ ਪ੍ਰੋਗਰਾਮ ਬਣਾਇਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਪੰਥ ਦੇ ਰਾਗੀ ਜਥਿਆਂ ਨੂੰ ਵਿਸ਼ੇਸ਼ ਸਨਮਾਨ ਦਿੰਦਿਆਂ ਉਨ੍ਹਾਂ ਦੀਆਂ ਵੱਖ ਵੱਖ ਗੁਰਮਤਿ ਸਮਾਗਮਾਂ ਵਿਚ ਕੀਰਤਨ ਸੇਵਾਵਾਂ ਲਈਆਂ ਜਾਣਗੀਆਂ ਅਤੇ ਫਿਰ ਉਸ ਦੀਆਂ ਵੀਡੀਓਜ਼ ਬਣਵਾ ਕੇ ਸੰਗਤਾਂ ਵਿਚ ਵੰਡੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ 11 ਨਵੰਬਰ ਨੂੰ ਇੱਕ ਵਿਸ਼ੇਸ਼ ਰਾਗ ਦਰਬਾਰ ਕਰਵਾਇਆ ਜਾ ਰਿਹਾ ਹੈ। ਇਹ ਵਿਸ਼ਵ ਪੱਧਰੀ ਰਾਗ ਦਰਬਾੲਰ ਵਿਲੱਖਣ ਹੋਵੇਗਾ। ਇਸ ਵਿਚ ਦੇਸ਼ ਦੁਨੀਆਂ ਦੇ ਪ੍ਰਸਿੱਧ ਰਾਗੀ ਜਥੇ ਸੰਗਤ ਨੂੰ ਸ਼ਬਦ ਕੀਰਤਨ ਸਰਵਣ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਰਾਗ ਦਰਬਾਰ ਸਮੇਂ ਕੀਰਤਨ ਕਰਨ ਵਾਲੇ ਜਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਗੁਰਬਾਣੀ ਦਾ ਉਨ੍ਹਾਂ ਦੁਆਰਾ ਗਾਇਨ ਕੀਤੇ ਤੇ ਉਚਾਰੇ ਗਏ 19 ਨਿਰਧਾਰਤ ਰਾਗਾਂ ਦਾ ਹੀ ਗਾਇਨ ਕਰਨਗੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਰਾਗ ਦਰਬਾਰ ਨੂੰ ਮੁਕੰਮਲ ਰੂਪ ਵਿਚ ਰਿਕਾਰਡ ਕਰਕੇ ਵੀ ਸੰਗਤਾਂ ਤੱਕ ਪਹੁੰਚਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕੀਰਤਨੀ ਜਥਿਆਂ ਦੀਆਂ ਸੇਵਾਵਾਂ ਹੋਰ ਵੱਖ ਵੱਖ ਸਮਾਗਮਾਂ ਵਿਚ ਵੀ ਅਹਿਮ ਰਹਿਣਗੀਆਂ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਿਉਂਕਿ ਪ੍ਰਕਾਸ਼ ਪੁਰਬ ਸਮਾਗਮਾਂ ਦਾ ਕੇਂਦਰੀ ਅਸਥਾਨ ਹੈ ਇਸ ਲਈ ਉਥੇ ਪਹਿਲੀ ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਵੇਰੇ ਸ਼ਾਮ ਦੀਵਾਨ ਸਜਣਗੇ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤ ਨੂੰ ਗੁਰਬਾਣੀ ਕੀਤਰਨ ਨਾਲ ਜੋੜਨਗੇ।

ਭਾਈ ਲੌਂਗੋਵਾਨ ਨੇ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 20 ਅਕਤੂਬਰ ਤੋਂ ਲੈ ਕੇ 20 ਨਵੰਬਰ ਤੱਕ ਇੱਕ ਮਹੀਨਾ ਸਾਰੇ ਰਾਗੀ ਜਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬਾਣੀ ਦਾ ਉਨ੍ਹਾਂ ਵੱਲੋਂ ਉਚਾਰੇ ਰਾਗਾਂ ਅਨੁਸਾਰ ਹੀ ਕੀਰਤਨ ਕਰਨਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION