ਸਕੂਲ ਵਾਹਨਾਂ ਦੀ ਸੂਬਾ ਪੱਧਰੀ ਜਾਂਚ ਦੌਰਾਨ 59 ਵਾਹਨ ਜਬਤ, 152 ਵਾਹਨਾਂ ਦੇ ਕੀਤੇ ਚਲਾਨ

ਚੰਡੀਗੜ੍ਹ, 24 ਫਰਵਰੀ, 2020 –

ਪੰਜਾਬ ਰਾਜ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਸੁਰੱਖਿਅਤ ਆਵਾਜਾਈ ਵਾਹਨ ਮੁਹੱਈਆ ਕਰਵਾਉਣ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਰਾਜ ਟਰਾਂਸਪੋਰਟ ਵਿਭਾਗ ਵੱਲੋਂ ਮੋਟਰ ਵਹੀਕਲ ਐਕਟ ਅਤੇ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਸੂਬੇ ਭਰ ਵਿੱਚ ਜਾਂਚ ਕੀਤੀ ਗਈ । ਜਿਸ ਦੌਰਾਨ 521 ਵਾਹਨਾਂ ਦੀ ਪੜਤਾਲ ਕੀਤੀ ਗਈ ਜਿਨ੍ਹਾਂ ਵਿੱਚੋਂ 152 ਦੇ ਚਲਾਨ ਕੀਤੇ ਗਏ ਅਤੇ 59 ਵਾਹਨਾਂ ਨੂੰ ਜਬਤ ਕੀਤਾ ਗਿਆ।

ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਵਿਭਾਗ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਵਿਭਾਗ ਨੇ ਜ਼ਿਲਿ੍ਹਆਂ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਨਾਲ ਸਕੂਲੀ ਬੱਚਿਆਂ ਦੀ ਜਾਨ ਦਾ ਖੌਅ ਬਣਦੇ ਜਾ ਰਹੇ ਸਕੂਲੀ ਵਾਹਨ ਖ਼ਿਲਾਫ਼ ਵਿੱਢੀ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ 17 ਅਤੇ 8 ਫਰਵਰੀ ਨੂੰ ਕੀਤੀ ਆਪਣੀ ਦੋ ਦਿਨਾਂ ਦੀ ਮੁਹਿੰਮ ਦੌਰਾਨ 7872 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿਚੋਂ 2680 ਦੇ ਚਲਾਨ ਕੀਤੇ ਗਏ ਅਤੇ 430 ਵਾਹਨਾਂ ਨੂੰ ਜ਼ਪਤ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਹ ਸਾਰੀ ਮੁਹਿੰਮ ਖੇਤੀ ਟਰਾਂਸਪੋਰਟ ਅਥਾਰਟੀਜ਼ ਦੇ ਸਕੱਤਰਾਂ, ਸਹਾਇਕ ਟ੍ਰਾਂਸਪੋਰਟ ਕਮਿਸ਼ਨਰ, ਸਬ ਡਵੀਜ਼ਨਲ ਮੈਜਿਸਟ੍ਰੇਟ (ਐਸਡੀਐਮਜ਼) ਦੀਆਂ ਟੀਮਾਂ ਦੁਆਰਾ ਚਲਾਈ ਗਈ ।

ਬੁਲਾਰੇ ਨੇ ਅੱਗੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਭਵਿੱਖ ਵਿੱਚ ਇਹ ਮੁਹਿੰਮ ਜਾਰੀ ਰੱਖੀ ਜਾਏਗੀ ਤਾਂ ਜੋ ‘ਸਕੂਲ ਵਾਹਨ ਸਕੀਮ ’ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਹਿੱਤ ਅਜਿਹੇ ਸਾਰੇ ਸਕੂਲੀ ਵਾਹਨ ਲਈ ,ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਡੀ.ਈ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਬੱਚਿਆਂ ਨੂੰ ਲਿਜਾਣ ਲਈ ਸਕੂਲ ਦੇ ਸਾਰੇ ਰਜਿਸਟਰਡ ਵਾਹਨਾਂ ਦੀ ਸੂਚੀ ਤਿਆਰ ਕਰਨ ਅਤੇ ਇਸ ਸੂਚੀ ਨੂੰ ਟਰਾਂਸਪੋਰਟ ਵਿਭਾਗ ਨਾਲ ਸਾਂਝਾ ਕਰਨ।


ਇਸ ਨੂੰ ਵੀ ਪੜ੍ਹੋ: 
ਡੀ.ਜੀ.ਪੀ. ਮਾਮਲਾ – ਸਿੱਖ ਮੁੱਦਿਆਂ ਦੇ ‘ਚੈਂਪੀਅਨ’ ਕਾਂਗਰਸੀ ਮੰਤਰੀਆਂ, ਵਿਧਾਇਕਾਂ ਦੀ ਚੁੱਪ ਸਵਾਲਾਂ ਦੇ ਘੇਰੇ ਵਿੱਚ!


Share News / Article

Yes Punjab - TOP STORIES