ਸਮਾਰਟ ਸਿਟੀ ਪ੍ਰਾਜੈਕਟ ਅਧੀਨ ਜਲੰਧਰ ਰੇਲਵੇ ਸਟੇਸ਼ਨ ਦੇ ਦੂਜੇ ਐਂਟਰੀ ਗੇਟ ਅਤੇ ਦਿੱਖ ਦੇ ਸੁਧਾਰ ਦਾ ਕੰਮ ਜਲਦ ਸ਼ੁਰੂ ਹੋਵੇਗਾ

ਜਲੰਧਰ, 21 ਜੁਲਾਈ, 2019:

ਸ਼ਹਿਰ ਵਾਸੀਆਂ ਨੂੰ ਸਹੂਲਤ ਦੇਣ ਸਬੰਧੀ ਇੱਕ ਵੱਡਾ ਫੈਸਲਾ ਲੈਂਦੇ ਹੋਏ ਜਲਦ ਹੀ ਸਿਟੀ ਰੇਲਵੇ ਸਟੇਸ਼ਨ ਤੇ ਦੂਜੇ ਐਂਟਰੀ ਗੇਟ ਦਾ ਨਿਰਮਾਨ ਅਤੇ ਸਟੇਸ਼ਨ ਦੀ ਦਿੱਖ ਨੂੰ ਵਧੀਆ ਢੰਗ ਨਾਲ ਵਿਕਸਿਤ ਕੀਤਾ ਜਾਵਗੇ।

ਇਹ ਫੈਸਲਾ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਅਗਵਾਈ ਵਿਚ ਹੋਈ ਇੱਕ ਬੈਠਕ ਵਿਚ ਲਿਆ ਗਿਆ,ਜਿਸ ਵਿਚ ਸਮਾਰਟ ਸਿਟੀ ਪ੍ਰਾਜੈਕਟ ਦੇ ਸੀ.ਈ.ਓ ਸ੍ਰੀ ਜੇਤਿੰਦਰ ਜੋਰਵਾਲ ਅਤੇ ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ੍ਰੀ ਦਲਜੀਤ ਸਿੰਘ ਆਹਲੂਵਾਲੀਆਂ ਅਤੇ ਹੋਰ ਅਧਿਕਾਰੀਆਂ ਵੀ ਮੌਜੂਦ ਸਨ।

ਬੈਠਕ ਵਿਚ ਇਹ ਫੈਸਲਾ ਕੀਤਾ ਗਿਆ ਕਿ ਲੋਕ ਸਭਾ ਮੈਂਬਰ, ਸੀ.ਈ.ਓ ਸਮਾਰਟ ਸਿਟੀ ਪ੍ਰਾਜੈਕਟ ਅਤੇ ਚੇਅਰਮੈਨ ਇੰਮਪਰੂਵਮੈਂਟ ਟਰੱਸਟ 26 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਰੇਵਲੇ ਦੇ ਜਨਰਲ ਮੈਨੇਜਰ ਨਾਲ ਮੀਟਿੰਗ ਕਰਕੇ ਦੋਵੇ ਮੁੱਦਿਆਂ ਤੇ ਜਲਦ ਤੋਂ ਜਲਦ ਕੰਮ ਸ਼ੁਰੂ ਕਰਵਾਉਣ ਲਈ ਵਿਚਾਰਣਗੇ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਰਟ ਸਿਟੀ ਦੇ ਸੀ.ਈ.ਓ ਸ੍ਰੀ ਜੇਤਿੰਦਰ ਜੋਰਵਾਲ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਮੱਥੇ ਨੂੰ ਵਧੀਆਂ ਢੰਗ ਨਾਲ ਵਿਕਸਿਤ ਕਰਨ ਲਈ 2.77 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰ ਪ੍ਰਕਾਸ਼ਿਤ ਕੀਤੇ ਜਾਣਗੇ । ਉਨਾਂ ਕਿਹਾ ਕਿ ਇਹ ਪ੍ਰਾਜੈਕਟ ਪੂਰੀ ਤਰ੍ਹਾਂ ਨਾਲ ਤਿਆਰ ਹੈ ਅਤੇ ਇਸਦਾ ਕੰਮ ਰੇਲਵੇ ਦੇ ਜਨਰਲ ਮੈਨੇਜਰ ਦੇ ਨਾਲ ਮੀਟਿੰਗ ਤੋਂ ਬਾਅਦ ਜਲਦ ਸ਼ੁਰੂ ਕਰ ਦਿੱਤਾ ਜਾਵੇਗ।

ਉਨਾਂ ਕਿਹਾ ਕਿ ਰੇਲਵੇ ਸਟੇਸ਼ਨ ਪ੍ਰਾਜੈਕਟ ਵਿਚ ਸਟੇਸ਼ਨ ਦੇ ਮੁੱਖ ਪਾਸੇ ਦੇ ਨਾਲ ਨਾਲ ਯਾਤਰੀਆਂ ਦੀ ਆਵਾਜਾਈ ਨੂੰ ਮੁੱਖ ਰੱਖਦੇ ਹੋਏ ਪਿੱਕ ਅਤੇ ਡਰਾਪ ਏਰੀਆਂ, ਦੋ ਪਹੀਆਂ, ਤਿੰਨ ਪਹੀਆਂ ਅਤੇ ਚਾਰ ਪਹੀਆਂ ਦੇ ਵਾਹਨਾਂ ਦੀ ਵੱਖਰੀ ਪਾਰਕਿੰਗ ਦੀ ਸੁਵਿਧਾ ਅਤੇ ਆਲਾ-ਦੁਆਲਾ ਹਰਿਆਂ ਭਰਿਆਂ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੈਦਲ ਆਣ-ਜਾਣ ਵਾਲੇ ਯਾਤਰੀਆਂ ਦੀ ਸੁਰੱਖਿਆ ਦੇ ਲਈ ਇੱਕ ਵੱਖਰਾ ਟਰੈਕ ਬਣਾਇਆ ਜਾਵੇਗਾ।

ਬੈਠਕ ਵਿਚ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਜਲੰਧਰ ਇੰਮਪਰੂਵਮੈਂਟ ਟਰੱਸਟ ਵਲੋਂ ਰੇਲਵੇ ਸਟੇਸ਼ਨ ਦੀ ਜਮੀਨ ਨੂੰ ਭਾਰਤ ਸਰਕਾਰ ਦੇ ਨਾਮ ਤੇ ਟਰਾਂਸਫਰ ਕਰਨ ਦੇ ਲਈ ਪ੍ਰਸਤਾਵ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਵਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਨਾਂ ਦੋਵਾਂ ਮੁੱਦਿਆਂ ਤੇ ਕੰਮ ਦੀ ਸ਼ੁਰੂਆਤ ਕਰਨ ਲਈ ਇਹ ਜ਼ਮੀਨ ਭਾਰਤ ਸਰਕਾਰ ਦੇ ਨਾਮ ਤੇ ਟਰਾਂਸਫਰ ਕਰ ਦਿੱਤੀ ਜਾਵੇਗਾ।

ਇਸ ਮੌਕੇ ਲੋਕ ਸਭਾ ਮੈਬਰ ਨੇ ਕਿਹਾ ਕਿ ਉਹ ਇਹ ਮੁੱਦਾ ਜਲਦ ਤੋਂ ਜਲਦ ਸੂਬਾ ਸਰਕਾਰ ਅਤੇ ਭਾਰਤ ਸਰਕਾਰ ਦੇ ਧਿਆਨ ਵਿਚ ਲਿਆਉਣਗੇ ਅਤੇ ਜਲਦ ਹੀ ਸ਼ਹਿਰ ਨਿਵਾਸੀਆਂ ਨੂੰ ਸਹੂਲਤ ਪ੍ਰਦਾਨ ਕਰਨਗੇ।

Share News / Article

Yes Punjab - TOP STORIES