27.8 C
Delhi
Sunday, April 21, 2024
spot_img
spot_img

ਸਰਕਾਰਾਂ ਦੇ ਇਸ਼ਾਰੇ ’ਤੇ ਕੌਮ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੇ ਲੋਕਾਂ ਤੋਂ ਸਾਵਧਾਨ ਰਹਿਣ ਦੀ ਲੋੜ: ਸੁਖਬੀਰ ਸਿੰਘ ਬਾਦਲ

ਯੈੱਸ ਪੰਜਾਬ
ਅੰਮ੍ਰਿਤਸਰ, 27 ਅਕਤੂਬਰ, 2022 –
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਸ਼ਤਾਬਦੀ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਸੰਸਥਾਵਾਂ ਦੀ ਮਜਬੂਤੀ ਲਈ ਸਾਰੀਆਂ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਗਵਾਈ ਵਿਚ ਇਕੱਠੇ ਹੋਣ ਦਾ ਸੱਦਾ ਦਿੱਤਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ। ਸ਼ਤਾਬਦੀ ਸਮਾਗਮ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸਾਕਾ ਸ੍ਰੀ ਪੰਜਾ ਸਾਹਿਬ ਇਤਿਹਾਸ ਬਾਰੇ ਵਿਸਥਾਰ ਪੂਰਵਕ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਹੀਦੀ ਸਾਕੇ ਦੇ ਸਮੂਹ ਸ਼ਹੀਦਾਂ ਸਬੰਧੀ ਅਰਦਾਸ ਕੀਤੀ ਗਈ।

ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਇਸ ਦੀਆਂ ਸੰਸਥਾਵਾਂ ਗੁਰੂ ਸਾਹਿਬਾਨ ਨੇ ਆਪ ਸਥਾਪਤ ਕੀਤੀਆਂ। ਉਨ੍ਹਾਂ ਆਖਿਆ ਕਿ ਗੁਰਦੁਆਰਾ, ਸੰਗਤ, ਪੰਗਤ ਅਤੇ ਸਿੱਖਾਂ ਨੂੰ ਕੇਂਦਰੀ ਧੁਰੇ ਨਾਲ ਜੋੜਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸਿੱਖ ਇਤਿਹਾਸ ਦਾ ਹਾਸਲ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੁਝ ਸੰਸਥਾਵਾਂ ਖਾਲਸਾ ਪੰਥ ਨੇ ਬਣਾਈਆਂ ਜਿਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਅਹਿਮ ਹੈ, ਜਿਸ ਦੀ ਸਥਾਪਨਾ ਲਈ 500 ਤੋਂ ਵੱਧ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ। ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦ ਭਾਈ ਕਰਮ ਸਿੰਘ ਤੇ ਭਾਈ ਪ੍ਰਤਾਪ ਸਿੰਘ ਦੀਆਂ ਸ਼ਹਾਦਤਾਂ ਵੀ ਸ਼੍ਰੋਮਣੀ ਕਮੇਟੀ ਦੀ ਕਾਇਮੀ ਤੇ ਮਜਬੂਤੀ ਲਈ ਸਨ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਇਨ੍ਹਾਂ ਸੰਸਥਾਵਾਂ ਨੂੰ ਸਰਕਾਰੀ ਸ਼ਹਿ ’ਤੇ ਚੁਣੌਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਭਾਵੇਂ ਮੁਗਲ ਜਾਂ ਅੰਗਰੇਜ਼ ਸਰਕਾਰਾਂ ਹੋਣ ਜਾਂ ਮੌਜੂਦਾ ਸਰਕਾਰਾਂ ਹੋਣ, ਇਹ ਕਦੇ ਵੀ ਪੰਥ ਹਿਤੈਸ਼ੀ ਨਹੀਂ ਰਹੀਆਂ। ਇਸ ਲਈ ਸਿੱਖ ਕੌਮ ਨੂੰ ਆਪਣੀਆਂ ਸੰਸਥਾਵਾਂ ਮਜਬੂਤ ਕਰਨ ਲਈ ਆਪ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸ਼੍ਰੋਮਣੀ ਕਮੇਟੀ ਤੇ ਹੋਰ ਸੰਸਥਾਵਾਂ ਨੂੰ ਅਜ਼ਾਦ ਕਰਵਾਉਣ ਦੀ ਗੱਲ ਕਰ ਰਹੇ ਹਨ ਕੀ ਉਹ ਦੱਸ ਸਕਦੇ ਹਨ ਕਿ ਸਰਕਾਰੀ ਦਖਲ ਨਾਲ ਲਿਆ ਪ੍ਰਬੰਧ ਉਨ੍ਹਾਂ ਪਾਸ ਰਹੇਗਾ।

ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਕਿਧਰੇ ਸੰਸਥਾਵਾਂ ਨੂੰ ਆਜ਼ਾਦ ਕਰਵਾਉਣ ਦੇ ਨਾਅਰੇ ਹੇਠ ਇਨ੍ਹਾਂ ਦਾ ਪ੍ਰਬੰਧ ਸਰਕਾਰੀ ਹੱਥਾਂ ਵਿਚ ਨਾ ਚਲਾ ਜਾਵੇ। ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ, ਸ੍ਰੀ ਪਟਨਾ ਸਾਹਿਬ ਕਮੇਟੀ ਅਤੇ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਹਵਾਲਾ ਦਿੱਤਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਅੱਜ ਪੰਥ ਨੂੰ ਆਪਣੀਆਂ ਸੰਸਥਾਵਾਂ ਬਾਰੇ ਸੰਜੀਦਾ ਪਹੁੰਚ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਸਥਾਨ ਹੈ ਜਿਸ ਦੀ ਮਜਬੂਤੀ ਲਈ ਹਰ ਸਿੱਖ ਅੱਗੇ ਆਵੇ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਵੀ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਿੱਖ ਸੰਸਥਾਵਾਂ ਨੂੰ ਮਜਬੂਤ ਕਰਨ ਲਈ ਕਾਰਜ ਕਰਨ। ਉਨ੍ਹਾਂ ਆਖਿਆ ਕਿ ਪੰਥਕ ਸੇਵਾ ਲਈ ਸਿੱਖੀ ਜ਼ਜਬਾ ਬੇਹੱਦ ਲਾਜਮੀ ਹੈ ਅਤੇ ਪੰਥਕ ਜਥੇਬੰਦੀਆਂ ਦੇ ਹਰ ਆਗੂ ਅੰਦਰ ਟ੍ਰੇਨਿੰਗ ਕੈਂਪਾਂ ਰਾਹੀਂ ਅੰਦਰ ਪੰਥਕ ਜ਼ਜਬਾ ਪ੍ਰਚੰਡ ਕੀਤਾ ਜਾਵੇ। ਉਨ੍ਹਾਂ ਸਿੱਖ ਸੰਗਤ ਨੂੰ ਵੀ ਪੰਥ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਿੱਖ ਇਤਿਹਾਸ ਦੇ ਸਾਕੇ ਅਤੇ ਮੋਰਚੇ ਸਿੱਖੀ ਪ੍ਰਤੀ ਦ੍ਰਿੜ੍ਹਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਇਨ੍ਹਾਂ ਵਿਚ ਸ੍ਰੀ ਪੰਜਾ ਸਾਹਿਬ ਦਾ ਸਾਕਾ ਅਤਿ ਅਹਿਮ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਸਿੱਖਾਂ ਨੇ ਇਨ੍ਹਾਂ ਸਾਕਿਆਂ ਦੌਰਾਨ ਗੁਰਬਾਣੀ ਦੀ ਸ਼ਕਤੀ ਨਾਲ ਜੁਲਮ ਦਾ ਟਾਕਰਾ ਕੀਤਾ ਅਤੇ ਨਵੀਂ ਪੀੜ੍ਹੀ ਲਈ ਪੂਰਨੇ ਪਾਏ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੁੱਖ ਸੁਵਿਧਾਵਾਂ ਦੀ ਦੌੜ ਵਿਚ ਅਸੀਂ ਗੁਰਬਾਣੀ ਅਤੇ ਇਤਿਹਾਸ ਦੂਰ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਤੋਂ ਸੇਧ ਲੈ ਕੇ ਪੰਥਕ ਅਤੇ ਸਿੱਖ ਸਭਿਆਚਾਰ ਦੀ ਮਜਬੂਤੀ ਲਈ ਇਕਜੁੱਟਤਾ ਨਾਲ ਕਾਰਜ ਕਰਨੇ ਅਤਿ ਜ਼ਰੂਰੀ ਹਨ। ਉਨ੍ਹਾਂ ਮੌਜੂਦਾ ਸਮੇਂ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਸਰਕਾਰਾਂ ਸਿੱਖਾਂ ਨੂੰ ਨਿਆਂ ਨਹੀਂ ਦੇ ਰਹੀਆਂ। ਬੰਦੀ ਸਿੰਘਾਂ ਅਤੇ ਵੱਖਰੀ ਹਰਿਆਣਾ ਕਮੇਟੀ ਦੇ ਮਾਮਲੇ ਜਾਣਬੁਝ ਕੇ ਉਲਝਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਸਬੰਧੀ ਜਲਦੀ ਹੀ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਪੱਧਰ ਤਕ ਲਹਿਰ ਸਿਰਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪ੍ਰੰਪਰਾਵਾਂ ਦੀ ਰੋਸ਼ਨੀ ਵਿਚ ਪੰਥਕ ਕਾਰਜਾਂ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਦੀ ਲਗਾਤਾਰਤਾ ਵਿਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸ਼ਤਾਬਦੀ ਸਮਾਗਮਾਂ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।

ਸਮਾਗਮ ਸਮੇਂ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਨੂੰ ਸਿਮਰਨ, ਸੇਵਾ ਅਤੇ ਸ਼ਹਾਦਤ ਨਾਲ ਪਹਿਚਾਣਿਆ ਜਾਂਦਾ ਹੈ ਅਤੇ ਦੁਨੀਆਂ ਵਿਚ ਕਿਤੇ ਵੀ ਔਕੜ ਆਉਣ ’ਤੇ ਸਿੱਖ ਸਭ ਤੋਂ ਪਹਿਲਾਂ ਸੇਵਾ ਕਰਨ ਲਈ ਪਹੁੰਚਦੇ ਹਨ। ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਸ਼ਹੀਦ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੇ ਵੀ ਲੰਗਰ ਲਈ ਸੇਵਾ ਕਰਦਿਆਂ ਆਪਣੀ ਸ਼ਹਾਦਤ ਦਿੱਤੀ।

ਉਨ੍ਹਾਂ ਕਿਹਾ ਕਿ ਅਤੀਤ ਵਿਚ ਮਹੰਤਾਂ ਵੱਲੋਂ ਗੁਰੂ ਘਰਾਂ ਵਿਚ ਮਰਯਾਦਾ ਦੇ ਉਲਟ ਕੰਮ ਕੀਤੇ ਗਏ ਜਿਸ ਕਰਕੇ ਸਾਡੇ ਪੁਰਖਿਆਂ ਨੇ ਵੱਡੀਆਂ ਸ਼ਹਾਦਤਾਂ ਦੇ ਕੇ ਸ਼੍ਰੋਮਣੀ ਕਮੇਟੀ ਸਥਾਪਤ ਕੀਤੀ ਅਤੇ ਸਿੱਖ ਰਾਜਸੀ ਸ਼ਕਤੀ ਲਈ ਸ਼੍ਰੋਮਣੀ ਅਕਾਲੀ ਦਲ ਬਣਾਇਆ। ਅੱਜ ਲਗਾਤਾਰ 100 ਸਾਲ ਤੋਂ ਇਹ ਦੋਵੇਂ ਪੰਥਕ ਸੰਸਥਾਵਾਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਲੋਕਤੰਤਰੀ ਤਰੀਕੇ ਨਾਲ ਕਾਰਜਸ਼ੀਲ ਹਨ।

ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਅਖੌਤੀ ਪੰਥਕ ਲੋਕਾਂ ਤੋਂ ਸਾਵਧਾਨ ਹੋਣ ਦੀ ਲੋੜ ਹੈ ਜੋ ਸਰਕਾਰਾਂ ਦੀਆਂ ਤਾਕਤਾਂ ਅਤੇ ਏਜੰਸੀਆਂ ਦੇ ਇਸ਼ਾਰੇ ਉੱਤੇ ਕੌਮ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਵੱਲੋਂ ਵੱਖਰੀ ਹਰਿਆਣਾ ਕਮੇਟੀ ਦੀ ਸਥਾਪਨਾ ਜਰੀਏ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੇ ਮਨਸੂਬੇ ਤਿਆਰ ਕੀਤੇ ਗਏ ਹਨ। ਸ. ਬਾਦਲ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਸਾਰੀਆਂ ਧਿਰਾਂ ਨੂੰ ਇਕੱਠਿਆਂ ਕਰਕੇ ਸਿੱਖ ਵਿਰੋਧੀ ਹਮਲਿਆਂ ਦਾ ਮੁਕਾਬਲਾ ਕਰਨ ਲਈ ਅਗਵਾਈ ਕਰਨ।

ਇਸ ਮੌਕੇ ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਪੰਥ ਵੱਲੋਂ ਜੋ ਵੀ ਪ੍ਰੋਗਰਾਮ ਉਲੀਕੇ ਜਾਣਗੇ ਉਨ੍ਹਾਂ ਦਾ ਅਕਾਲੀ ਦਲ ਵੱਲੋਂ ਪੂਰਨ ਸਹਿਯੋਗ ਕੀਤਾ ਜਾਵੇਗਾ। ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ’ਤੇ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਦੇਸ਼ ਅੰਦਰ ਜ਼ਬਰ-ਜਨਾਹ ਅਤੇ ਪ੍ਰਧਾਨ ਮੰਤਰੀ ਦੇ ਕਤਲ ਦੇ ਦੋਸ਼ੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਜਦਕਿ ਬੰਦੀ ਸਿੰਘਾਂ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਰੱਖਣਾ ਸਿੱਖ ਕੌਮ ਨਾਲ ਅਨਿਆਂ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਨੌਜੁਆਨ ਪੀੜ੍ਹੀ ਲਈ ਸੇਧਮਈ ਕਰਾਰ ਦਿੱਤਾ।

ਸ਼ਤਾਬਦੀ ਸਮਾਗਮ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਪੰਥ ਅਕਾਲੀ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ ਤੇ ਸੀਨੀਅਰ ਅਕਾਲੀ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦਾ ਇਤਿਹਾਸ ਸਿੱਖ ਪੰਥ ਲਈ ਦ੍ਰਿੜ ਹੋ ਕੇ ਸੇਵਾਵਾਂ ਦੇਣ ਦਾ ਅਹਿਦ ਹੈ, ਜਿਸ ਦੀ ਸੇਧ ਵਿਚ ਸਮੁੱਚੀ ਸਿੱਖ ਕੌਮ ਨੂੰ ਏਕੇ ਨਾਲ ਪੰਥ ਦੀ ਚੜ੍ਹਦੀ ਕਲਾ ਵਾਸਤੇ ਵਚਨਬੱਧ ਹੋਣਾ ਚਾਹੀਦਾ ਹੈ।

ਸਮਾਗਮ ਸਮੇਂ ਸਟੇਜ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਨਿਭਾਈ। ਇਸ ਮੌਕੇ ਸਾਰੇ ਬੁਲਾਰਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਜ ਮਨਾਏ ਜਾ ਰਹੇ ਗੁਰਤਾਗੱਦੀ ਦਿਵਸ ਦੀ ਸੰਗਤ ਨੂੰ ਵਧਾਈ ਵੀ ਦਿੱਤੀ। ਇਸੇ ਦੌਰਾਨ ਸਿੱਖ ਇਤਿਹਾਸ ਰਿਸਰਚ ਬੋਰਡ ਵੱਲੋਂ ਤਿਆਰ ਕੀਤੀ ਗਈ ਸ੍ਰੀ ਪੰਜਾ ਸਾਹਿਬ ਸਾਕੇ ਦੇ ਇਤਿਹਾਸ ਬਾਰੇ ਪੁਸਤਕ ਜਾਰੀ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਮਲਕੀਤ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨਤਾਰਨ, ਭਾਈ ਈਸ਼ਰ ਸਿੰਘ ਭਿੰਡਰਾਂਵਾਲੇ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਗੁਰਦੇਵ ਸਿੰਘ ਕੁਲੀ ਵਾਲੇ, ਬਾਬਾ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਧਰਮ ਸਿੰਘ ਅਮਰੀਕਾ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਸ. ਸਿਕੰਦਰ ਸਿੰਘ ਮਲੂਕਾ, ਸ. ਗੁਲਜਾਰ ਸਿੰਘ ਰਣੀਕੇ, ਸ. ਵਿਰਸਾ ਸਿੰਘ ਵਲਟੋਹਾ, ਸ. ਰਵੀਕਰਨ ਸਿੰਘ ਕਾਹਲੋਂ, ਸ. ਹਰਵਿੰਦਰ ਸਿੰਘ ਚੰਦੂਮਾਜਰਾ, ਸ. ਕੰਵਲਜੀਤ ਸਿੰਘ ਰੋਜੀਬਰਕੰਦੀ, ਸ. ਤਲਬੀਰ ਸਿੰਘ ਗਿੱਲ, ਸ. ਰਾਣਾ ਰਣਬੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲਂੌਗੋਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਨ ਸਿੰਘ ਕੁਲਾਰ, ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਜੋਧ ਸਿੰਘ ਸਮਰਾ, ਬੀਬੀ ਗੁਰਪ੍ਰੀਤ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਕੇਵਲ ਸਿੰਘ ਬਾਦਲ, ਸ. ਗੁਰਬਚਨ ਸਿੰਘ ਕਰਮੂਵਾਲਾ, ਬੀਬੀ ਕਿਰਨਜੋਤ ਕੌਰ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਜਮੇਰ ਸਿੰਘ ਖੇੜਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਰੀਆ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਨਵਤੇਜ ਸਿੰਘ ਕਾਉਣੀ, ਸ. ਬਲਦੇਵ ਸਿੰਘ ਕਲਿਆਣ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਹਰਭਜਨ ਸਿੰਘ ਮਸਾਣਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਦੀਵਾਨ ਸਿੰਘ, ਸ. ਕੌਰ ਸਿੰਘ, ਸ. ਕੁਲਵੰਤ ਸਿੰਘ ਮੰਨਣ, ਸ. ਅਮਰੀਕ ਸਿੰਘ ਵਿਛੋਆ, ਸ. ਜਸਮੇਲ ਸਿੰਘ ਲਾਛੜੂ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਹਰਪਾਲ ਸਿੰਘ ਜੱਲ੍ਹਾ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਜਸਬੀਰ ਕੌਰ ਜਫ਼ਰਵਾਲ, ਬੀਬੀ ਹਰਜਿੰਦਰ ਕੌਰ, ਬੀਬੀ ਜੋਗਿੰਦਰ ਕੌਰ ਧਰਮਕੋਟ, ਜਥੇਦਾਰ ਗੁਰਪਾਲ ਸਿੰਘ, ਸ. ਕੁਲਦੀਪ ਸਿੰਘ ਤੇੜਾ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾਂਵਾਲੇ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਜਸਵਿੰਦਰ ਸਿੰਘ ਡਾਡੀਆਂ, ਬਾਬਾ ਦਿਲਬਾਗ ਸਿੰਘ, ਬਾਬਾ ਸੁਰਿੰਦਰ ਸਿੰਘ ਸੇਵਾਪੰਥੀ, ਬਾਬਾ ਪਰਮਜੀਤ ਸਿੰਘ, ਬਾਬਾ ਅਮੀਰ ਸਿੰਘ ਜਵੱਦੀ ਕਲਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਸਰਵਨ ਸਿੰਘ ਮਲਕਪੁਰ, ਬਾਬਾ ਹਰਦੇਵ ਸਿੰਘ ਤਲਵੰਡੀ, ਬਾਬਾ ਕੁਲਵੰਤ ਸਿੰਘ, ਬਾਬਾ ਅਨਹਦ ਰਾਜ ਸਿੰਘ ਨਾਨਕਸਰ, ਬਾਬਾ ਦਲਜੀਤ ਸਿੰਘ, ਬਾਬਾ ਮੌਜ ਦਾਸ ਮਾੜੀ ਕੰਬੋਕੇ, ਬਾਬਾ ਮੇਜਰ ਸਿੰਘ, ਬਾਬਾ ਸਤਨਾਮ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਵਲੀਆਂ, ਬਾਬਾ ਹਰੀ ਸਿੰਘ ਨਾਨਕਸਰ ਕਲੇਰਾਂ, ਬਾਬਾ ਕੁਲਵੰਰਨ ਸਿੰਘ ਬੋਪਾਲੀਆ, ਬਾਬਾ ਕੇਵਲ ਸਿੰਘ ਗੁਰਦੁਆਰਾ ਖੁਰਾਲਗੜ੍ਹ ਸਾਹਿਬ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਕੁਲਵੰਤ ਰਾਮ ਸਿੰਘ, ਬਾਬਾ ਮੇਲਾ ਦਾਸ, ਬਾਬਾ ਅਵਤਾਰ ਸਿੰਘ ਸੇਵਾਦਾਰ ਗੁਰਦੁਆਰਾ ਬਾਬਾ ਮੱਲ ਜੀ, ਬੀਬੀ ਸਰਬਜੀਤ ਕੌਰ ਗੁਰਦੁਆਰਾ ਛਾਬੜੀ ਸਾਹਿਬ, ਬਾਬਾ ਸਾਹਿਬ ਸਿੰਘ, ਬਾਬਾ ਹਰਦੇਵ ਸਿੰਘ ਹੁਸ਼ਿਆਰਪੁਰ, ਡਾ. ਧਰਮਵੀਰ ਸਿੰਘ ਕਾਰਸੇਵਾ ਗੁ: ਹੰਸਲੀ ਸਾਹਿਬ, ਬਾਬਾ ਅਨਹਦ ਰਾਜ ਸਿੰਘ ਨਾਨਕਸਰ ਲੁਧਿਆਣਾ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਬਾਬਾ ਸ਼ਿਵਰਾਜ ਸਿੰਘ ਮੋਗਾ, ਬਾਬਾ ਹਰਬੰਸ ਸਿੰਘ ਸਿੱਧਵਾ, ਸ. ਜਸਬੀਰ ਸਿੰਘ ਘੁੰਮਣ, ਸ. ਇੰਦਰਜੀਤ ਸਿੰਘ ਗੋਗੋਆਣੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਲਵਿੰਦਰ ਸਿੰਘ ਜੋੜਾਸਿੰਘਾ, ਸ. ਦਿਲਜੀਤ ਸਿੰਘ ਬੇਦੀ, ਸ. ਇੰਦਰਪਾਲ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸ. ਤਲਵਿੰਦਰ ਸਿੰਘ ਬੁੱਟਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਸਰਬਜੀਤ ਸਿੰਘ ਢੋਟੀਆਂ ਅਤੇ ਭਾਈ ਵਰਿਆਮ ਸਿੰਘ ਆਦਿ ਮੌਜੂਦ ਸਨ।

ਸ਼ਤਾਬਦੀ ਸਮਾਗਮ ਦੌਰਾਨ ਪਾਸ ਕੀਤੇ ਗਏ ਚਾਰ ਅਹਿਮ ਮਤੇ

ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਅਹਿਮ ਮਤੇ ਪਾਸ ਕੀਤੇ ਗਏ, ਇਹ ਮਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਅਜਮੇਰ ਸਿੰਘ ਖੇੜਾ, ਸ. ਗੁਰਮੀਤ ਸਿੰਘ ਬੂਹ ਤੇ ਬੀਬੀ ਗੁਰਪ੍ਰੀਤ ਕੌਰ ਨੇ ਪੇਸ਼ ਕੀਤੇ ਜਿਨ੍ਹਾਂ ਨੂੰ ਹਾਜ਼ਰ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤਾ। ਪਹਿਲੇ ਮਤੇ ਵਿਚ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਇਤਿਹਾਸ ਤੇ ਪ੍ਰੰਪਰਾਵਾਂ ਦੀ ਸੇਧ ਵਿਚ ਕਾਰਜਸ਼ੀਲ ਰਹਿਣ ਦੀ ਵਚਨਬੱਧਤਾ ਪ੍ਰਗਟਾਈ ਗਈ।

ਦੂਸਰੇ ਮਤੇ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਸਰਕਾਰਾਂ ਦੇ ਪੱਖਪਾਤੀ ਰਵੱਈਏ ਵਾਲੀ ਨੀਤੀ ਦੀ ਕਰੜੀ ਅਲੋਚਨਾ ਕਰਦਿਆਂ ਇਸ ਸਬੰਧੀ ਪਿੰਡ ਪੱਧਰ ਤੱਕ ਲਹਿਰ ਸਿਰਜਣ ਦਾ ਐਲਾਨ ਕੀਤਾ ਗਿਆ। ਮਤੇ ਰਾਹੀਂ ਕਿਹਾ ਗਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਗਰਮ ਗਤੀਵਿਧੀਆਂ ਜਾਰੀ ਰੱਖਦਿਆਂ ਵੱਡੀ ਗਿਣਤੀ ਵਿਚ ਲੋਕਾਂ ਪਾਸੋਂ ਫਾਰਮ ਭਰਵਾ ਕੇ ਸੰਘਰਸ਼ ਨੂੰ ਸੰਗਠਿਤ ਕੀਤਾ ਜਾਵੇਗਾ ਅਤੇ ਇਹ ਪ੍ਰੋਫਾਰਮੇ ਗਵਰਨਰ ਪੰਜਾਬ ਨੂੰ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਪੰਥਕ ਲੋਕਾਂ ਦਾ ਇਕ ਵੱਡਾ ਇਕੱਠ ਸੱਦਿਆ ਜਾਵੇਗਾ।

ਤੀਸਰੇ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਤੋੜਣ ਵਾਲੀਆਂ ਚਾਲਾਂ ਦਾ ਵਿਰੋਧ ਕਰਦਿਆਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਖਿਲਾਫ ਭਾਰਤ ਸਰਕਾਰ ਪਾਸੋਂ ਸੰਸਦ ਵਿਚ ਬਿੱਲ ਪਾਸ ਕਰਨ ਦੀ ਮੰਗ ਕੀਤੀ ਗਈ। ਆਖਿਆ ਗਿਆ ਕਿ ਸਿੱਖ ਗੁਰਦੁਆਰਾ ਐਕਟ 1925 ਕਾਇਮ ਹੈ, ਇਸ ਲਈ ਸਰਕਾਰ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰੇ ਅਤੇ ਐਕਟ 1925 ਤਹਿਤ ਚੱਲ ਰਿਹਾ ਪ੍ਰਬੰਧ ਬਰਕਰਾਰ ਰੱਖਿਆ ਜਾਵੇ।

ਇਕ ਹੋਰ ਮਤੇ ਰਾਹੀਂ ਹਰਿਆਣਾ ਕਮੇਟੀ ਨੂੰ ਗੈਰ ਸੰਵਿਧਾਨਕ ਅਤੇ ਗੈਰ ਕਾਨੂੰਨੀ ਆਖਦਿਆਂ ਇਸ ਵਿਰੁੱਧ ਰੋਸ ਲਹਿਰ ਪ੍ਰਚੰਡ ਕਰਨ ਦੇ ਨਾਲ-ਨਾਲ ਕੌਮੀ ਏਕਤਾ ਤੇ ਸੰਘਰਸ਼ ਦੀ ਚੜ੍ਹਦੀ ਕਲਾ ਲਈ ਜਿਲ੍ਹਾ ਪੱਧਰ ’ਤੇ ਸ੍ਰੀ ਅਖੰਡ ਪਾਠ ਸਾਹਿਬ ਕਰਨ ਅਤੇ ਵੱਡੇ ਇਕੱਠ ਸੱਦਣ ਦਾ ਐਲਾਨ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION